• Latest
  • Trending
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

3 hours ago
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

4 hours ago
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

6 hours ago
Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

6 hours ago
ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

7 hours ago
ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

7 hours ago
ਬੈਂਗਲੁਰੂ ਵਿੱਚ ਵੱਡਾ ਹਾਦਸਾ!  ਸੱਤ ਮਜ਼ਦੂਰਾਂ ਦੀ ਮੌਤ

ਬੈਂਗਲੁਰੂ ਵਿੱਚ ਵੱਡਾ ਹਾਦਸਾ! ਸੱਤ ਮਜ਼ਦੂਰਾਂ ਦੀ ਮੌਤ

8 hours ago
Hindi News
English News
Friday, July 3, 2026
No Result
View All Result
31 °c
Chandigarh
34 ° Fri
35 ° Sat
33 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਤਕਨੀਕ ਨਾਲ ਲੈਸ ਕੰਟਰੋਲ ਸੈਂਟਰ ਤੁਰੰਤ ਸ਼ਿਕਾਇਤਾਂ ਦਾ ਕਰੇਗਾ ਨਿਪਟਾਰਾ; ਸਥਾਨਕ ਸਰਕਾਰਾਂ ਮੰਤਰੀ ਵੱਲੋਂ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਸਖ਼ਤ ਚੇਤਾਵਨੀ

July 2, 2026
in ਖਬਰਾਂ, ਪੰਜਾਬ
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

Harjot Singh Bains

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

•ਤਕਨੀਕ ਨਾਲ ਲੈਸ ਕੰਟਰੋਲ ਸੈਂਟਰ ਤੁਰੰਤ ਸ਼ਿਕਾਇਤਾਂ ਦਾ ਕਰੇਗਾ ਨਿਪਟਾਰਾ; ਸਥਾਨਕ ਸਰਕਾਰਾਂ ਮੰਤਰੀ ਵੱਲੋਂ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਸਖ਼ਤ ਚੇਤਾਵਨੀ

•ਮਾਨਸੂਨ ਲਈ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ ਸਮਰਪਿਤ ਹੈਲਪਲਾਈਨ: ਬੈਂਸ

ਲੁਧਿਆਣਾ, 2 ਜੁਲਾਈ (ਵਿਸ਼ਵ ਵਾਰਤਾ):- ਮਾਨਸੂਨ ਦੇ ਸੀਜ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਤੋਂ ਬਚਾਉਣ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਇੱਕ ਆਧੁਨਿਕ ‘ਮਾਨਸੂਨ ਵਾਰ ਰੂਮ’ ਸਥਾਪਿਤ ਕੀਤਾ ਗਿਆ ਹੈ। ਇਹ ਹਾਈਟੈਕ ਕੰਟਰੋਲ ਸੈਂਟਰ 1700 ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ 24 ਘੰਟੇ ਸ਼ਹਿਰ ‘ਤੇ ਨਜ਼ਰ ਰੱਖੇਗਾ।

ਅੱਜ ਇੱਥੇ ਨਗਰ ਨਿਗਮ ਦੇ ਜ਼ੋਨ-ਡੀ, ਸਰਾਭਾ ਨਗਰ ਵਿੱਚ ਬਣੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਵਿੱਚ ਸਥਾਪਿਤ ‘ਮਾਨਸੂਨ ਵਾਰ ਰੂਮ’ ਦੇ ਨਿਰੀਖਣ ਬਾਅਦ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵਾਰ ਰੂਮ ਦੀਆਂ ਵੱਡੀਆਂ ਸਕ੍ਰੀਨਾਂ ‘ਤੇ ਜਿਹੜੇ ਚੌਕਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਸੀ, ਨੀਵੇਂ ਇਲਾਕਿਆਂ ਅਤੇ ਸੰਵੇਦਨਸ਼ੀਲ ਡਰੇਨਾਂ ਦੀ ਲਾਈਵ ਐਚ.ਡੀ. ਫੁਟੇਜ ਦਿਖਾਈ ਦੇਵੇਗੀ। ਇਸ ਪ੍ਰਣਾਲੀ ਰਾਹੀਂ ਪਾਣੀ ਭਰਨ ਦੀ ਸਮੱਸਿਆ ਦਾ ਸਕਿੰਟਾਂ ਵਿੱਚ ਪਤਾ ਲੱਗ ਜਾਵੇਗਾ, ਜਿਸ ਨਾਲ ਨਿਗਮ ਦੀਆਂ ਟੀਮਾਂ ਨੂੰ ਤੁਰੰਤ ਸਹੀ ਜਗ੍ਹਾ ‘ਤੇ ਭੇਜਿਆ ਜਾ ਸਕੇਗਾ। ਇਸ ਨਾਲ ਕਾਰਵਾਈ ਦਾ ਸਮਾਂ ਘੰਟਿਆਂ ਤੋਂ ਘਟ ਕੇ ਮਿੰਟਾਂ ਵਿੱਚ ਰਹਿ ਜਾਵੇਗਾ।

ਕੰਟਰੋਲ ਸੈਂਟਰ ਦੇ ਕੰਮਕਾਜ ਦਾ ਜਾਇਜ਼ਾ ਲੈਣ ਤੋਂ ਬਾਅਦ ਸਥਾਨਕ ਸਰਕਾਰਾਂ ਮੰਤਰੀ ਨੇ ਐਲਾਨ ਕੀਤਾ ਕਿ ਜਲਦੀ ਹੀ ਇੱਕ ਸਮਰਪਿਤ ਮਾਨਸੂਨ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ। ਸ਼ਹਿਰ ਦੇ ਲੋਕ ਇਸ ਹੈਲਪਲਾਈਨ ‘ਤੇ ਫ਼ੋਨ ਕਰਕੇ ਪਾਣੀ ਭਰਨ, ਜਾਮ ਜਾਂ ਓਵਰਫਲੋ ਹੋਏ ਨਾਲਿਆਂ ਬਾਰੇ ਸ਼ਿਕਾਇਤ ਦਰਜ ਕਰਵਾ ਸਕਣਗੇ, ਜਿਸ ਨੂੰ ਵਾਰ ਰੂਮ ਵਿੱਚ ਤੁਰੰਤ ਦਰਜ ਕਰ ਲਿਆ ਜਾਵੇਗਾ।

ਹਰੇਕ ਸ਼ਿਕਾਇਤ ਨੂੰ ਸ਼ਹਿਰ ਦੇ ਨਕਸ਼ੇ ‘ਤੇ ਜੀਓ-ਟੈਗ ਕੀਤਾ ਜਾਵੇਗਾ ਅਤੇ ਸਭ ਤੋਂ ਨੇੜਲੀ ਫੀਲਡ ਟੀਮ ਨੂੰ ਸੌਂਪਿਆ ਜਾਵੇਗਾ, ਅਤੇ ਸਮੱਸਿਆ ਹੱਲ ਹੋਣ ਤੱਕ ਇਸਦੀ ਨਿਗਰਾਨੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨਾ ਹੈ ਤਾਂ ਜੋ ਲੋਕਾਂ ਨੂੰ ਤੁਰੰਤ ਰਾਹਤ ਮਿਲ ਸਕੇ।

ਇਸ ਤੋਂ ਬਾਅਦ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਮਾਨਸੂਨ ਦੌਰਾਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਇੱਕ ਐਕਸ਼ਨ ਪਲਾਨ ਤਿਆਰ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ 24 ਘੰਟੇ ਨਿਗਰਾਨੀ ਰੱਖਣ, ਬੁੱਢੇ ਦਰਿਆ ਅਤੇ ਮੁੱਖ ਸੀਵਰੇਜ ਲਾਈਨਾਂ ਦੀ ਸਫ਼ਾਈ (ਡੀਸਿਲਟਿੰਗ) ਕਰਨ, ਹਾਦਸਿਆਂ ਨੂੰ ਰੋਕਣ ਲਈ ਸਾਰੇ ਮੈਨਹੋਲਜ਼ ਨੂੰ ਢਕਣ, ਰੋਡ ਜਾਲੀਆਂ ਦੀ ਸਫ਼ਾਈ ਕਰਨ ਅਤੇ ਟੁੱਟੀਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ।

ਸ. ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ‘ਮਿਸ਼ਨ ਕਲੀਨ ਪੰਜਾਬ’ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਸਾਡੀ ਜ਼ਮੀਨੀ ਪੱਧਰ ਉੱਤੇ ਵਿੱਢੀ ਵਿਹਾਰਕ ਮੁਹਿੰਮ ਹੈ।”
ਉਨ੍ਹਾਂ ਚੇਤਾਵਨੀ ਦਿੱਤੀ ਕਿ ਸਫ਼ਾਈ ਜਾਂ ਐਮਰਜੈਂਸੀ ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੀਟਿੰਗ ਵਿੱਚ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਿਗਮ ਕਮਿਸ਼ਨਰ ਓਜਸਵੀ ਅਲੰਕਾਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਜੁਆਇੰਟ ਕਮਿਸ਼ਨਰ ਤਪਨ ਭਨੋਟ ਅਤੇ ਅਸਿਸਟੈਂਟ ਕਮਿਸ਼ਨਰ ਜਸਦੇਵ ਸੇਖੋਂ ਵੀ ਹਾਜ਼ਰ ਸਨ।

ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਸਥਾਨਕ ਸਰਕਾਰਾਂ ਮੰਤਰੀ ਨੂੰ ਕਮਾਂਡ ਸੈਂਟਰ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਭਰੋਸਾ ਦਿੱਤਾ ਕਿ ਨਗਰ ਨਿਗਮ ਦੀਆਂ ਟੀਮਾਂ ਪੂਰੀ ਤਰ੍ਹਾਂ ਅਲਰਟ ‘ਤੇ ਹਨ।

Tags: BREAKING NEWSPUNJABPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

by Jaspreet Kaur
July 2, 2026
0

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ ਨਵੀ ਦਿੱਲੀ, 2 ਜੁਲਾਈ (ਵਿਸ਼ਵ ਵਾਰਤਾ): ਪਾਪੂਲਰ ਇੰਸਟੈਂਟ ਮੈਸੇਜਿੰਗ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

by Ankit
July 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

by Jaspreet Kaur
July 2, 2026
0

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ ਵਾਸ਼ਿੰਗਟਨ, 2 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

by Ankit
July 2, 2026
0

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਸਿੰਘ ਬੈਂਸ •ਤਕਨੀਕ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
2 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 