ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ
ਚੰਡੀਗੜ੍ਹ, 4 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 2 ਸਥਾਈ ਜੱਜਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸੰਬੰਧੀ ਕੇਂਦਰ ਸਰਕਾਰ ਨੇ ਜਸਟਿਸ ਹਰਮੀਤ ਸਿੰਘ ਗਰੇਵਾਲ ਅਤੇ ਦੀਪਿੰਦਰ ਸਿੰਘ ਨਲਵਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
























