ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅੱਜ ਆਉਣਗੇ ਚੰਡੀਗੜ੍ਹ ; ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅੱਜ ਚੰਡੀਗੜ੍ਹ ਪਹੁੰਚਣਗੇ, ਜਿੱਥੇ ਉਹ ਪਾਰਟੀ ਦੇ ਨਾਰਾਜ਼ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ‘ਤੇ ਚਰਚਾ ਕਰਨਗੇ।
ਜ਼ਿਕਰਯੋਗ ਹੈ ਕਿ ਕੇਂਦਰੀ ਲੀਡਰਸ਼ਿਪ ਵੱਲੋਂ ਵੜਿੰਗ ਨੂੰ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ‘ਤੇ ਬਰਕਰਾਰ ਰੱਖਣ ਦੇ ਫੈਸਲੇ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ 3 ਜੁਲਾਈ ਨੂੰ ਆਪਣੇ ਨਿਵਾਸ ਸਥਾਨ ‘ਤੇ ਸਮਰਥਕਾਂ ਦੀ ਬੈਠਕ ਬੁਲਾਈ ਸੀ। ਚੰਨੀ ਵੱਲੋਂ ਬੁਲਾਈ ਗਈ ਇਸ ਬੈਠਕ ਵਿੱਚ ਕਾਂਗਰਸ ਦੇ ਕਈ ਸੀਨੀਅਰ ਆਗੂਆਂ, ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਮੌਜੂਦਾ ਵਿਧਾਇਕਾਂ ਨੇ ਸ਼ਿਰਕਤ ਕੀਤੀ। ਚੰਨੀ ਦੇ ਸਮਰਥਕਾਂ ਨੇ ਇੱਕਜੁੱਟਤਾ ਪ੍ਰਗਟਾਈ ਅਤੇ ਮੰਗ ਕੀਤੀ ਕਿ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਉਨ੍ਹਾਂ ਦੇ ਆਗੂ (ਚੰਨੀ) ਨੂੰ ਸੂਬਾ ਕਾਂਗਰਸ ਦਾ ਮੁਖੀ ਨਿਯੁਕਤ ਕੀਤਾ ਜਾਵੇ।
ਜਿਸ ਤੋਂ ਬਾਅਦ ਸਥਿਤੀ ਨੂੰ ਵਿਗੜਦੇ ਦੇਖ ਕੇ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਨਿੱਜੀ ਤੌਰ ‘ਤੇ ਚੰਨੀ ਨੂੰ ਫ਼ੋਨ ਕੀਤਾ। ਖੜਗੇ ਨੇ ਮਾਮਲਾ ਹੱਲ ਕਰਨ ਲਈ ਇੱਕ ਜਾਂ ਦੋ ਦਿਨਾਂ ਦੇ ਅੰਦਰ ਚੰਨੀ ਨੂੰ ਨਿੱਜੀ ਤੌਰ ‘ਤੇ ਮਿਲਣ ਦਾ ਵਾਅਦਾ ਕੀਤਾ। ਜਿਸ ਦੀ ਜ਼ਿੰਮੇਵਾਰੀ ਹੁਣ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਸੌਂਪੀ ਗਈ ਹੈ। ਉਹ ਅੱਜ ਆਉਣਗੇ ਅਤੇ ਕਾਂਗਰਸੀ ਲੀਡਰਾਂ ਦੀ ਨਾਰਾਜ਼ਗੀ ਦੂਰ ਕਰਨ ਦੀ ਕੋਸ਼ਿਸ਼ ਕਰਨਗੇ।























