ਚੰਨੀ ਧੜੇ ਨੇ ਭੂਪੇਸ਼ ਬਘੇਲ ਦੀ ਬੈਠਕ ਤੋਂ ਬਣਾਈ ਦੂਰੀ! ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ
ਚੰਡੀਗੜ੍ਹ, 6 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿੱਚ ਜਾਰੀ ਅੰਦਰੂਨੀ ਖਿੱਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਧੜੇ ਨੇ ਪਾਰਟੀ ਇੰਚਾਰਜ ਭੂਪੇਸ਼ ਬਘੇਲ ਨਾਲ ਹੋਣ ਵਾਲੀ ਬੈਠਕ ਤੋਂ ਦੂਰੀ ਬਣਾ ਲਈ ਹੈ। ਸੂਤਰਾਂ ਮੁਤਾਬਕ, ਚੰਨੀ ਧੜੇ ਦੇ ਆਗੂ ਹਾਈਕਮਾਂਡ ਨਾਲ ਮੁਲਾਕਾਤ ਲਈ ਦਿੱਲੀ ਰਵਾਨਾ ਹੋ ਗਏ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾ ਪੰਜਾਬ ਕਾਂਗਰਸ ਦੇ ਕੈਂਪੇਨ ਕਮੇਟੀ ਚੇਅਰਮੈਨ ਚਰਨਜੀਤ ਸਿੰਘ ਚੰਨੀ ਅਤੇ ਕੋਰ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੀ ਟੀਮ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਅੱਜ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਚੋਣ ਰਣਨੀਤੀ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਚੰਨੀ ਅਤੇ ਹੋਰ ਕਾਂਗਰਸੀ ਆਗੂਆਂ ਨਾਲ ਇਕ ਫੋਟੋ ਵੀ ਸਾਂਝੀ ਕੀਤੀ, ਜਿਸ ਦੇ ਕੈਪਸ਼ਨ ਵਿਚ ਲਿਖਿਆ- “ਏਕਤਾ ਹੀ ਤਾਕਤ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























