Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ
ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਮੁਲਾਜ਼ਮਾਂ ਦੇ ਡੀ. ਏ. (ਮਹਿੰਗਾਈ ਭੱਤਾ) ਅਤੇ ਏਰੀਅਰ ਨੂੰ ਲੈ ਕੇ ਅਹਿਮ ਸੁਣਵਾਈ ਹੋਵੇਗੀ। ਦੱਸ ਦਈਏ ਕਿ ਇਸ ਮਾਮਲੇ ਵਿੱਚ ਹਾਈਕੋਰਟ ਦੀ ਸਿੰਗਲ ਬੈਂਚ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਕੇਂਦਰੀ ਕਰਮਚਾਰੀਆਂ ਦੇ ਬਰਾਬਰ DA ਦਾ ਭੁਗਤਾਨ ਕਰਨ ਦੇ ਆਦੇਸ਼ ਜਾਰੀ ਕਰ ਚੁੱਕੀ ਹੈ। ਹਾਲਾਂਕਿ, ਪੰਜਾਬ ਸਰਕਾਰ ਨੇ ਇਸ ਫ਼ੈਸਲੇ ਨੂੰ ਡਬਲ ਬੈਂਚ ‘ਚ ਚੁਣੌਤੀ ਦਿੱਤੀ ਹੋਈ ਹੈ। ਜਿਸ ਦੀ ਹਾਈਕੋਰਟ ‘ਚ ਸੁਣਵਾਈ ਹੋ ਰਹੀ ਅਤੇ ਅੱਜ ਅਦਾਲਤ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਆਪਣਾ ਫੈਸਲਾ ਦੇ ਸਕਦੀ ਹੈ।
ਅੱਜ ਦੀ ਇਸ ਸੁਣਵਾਈ ‘ਤੇ ਸੂਬੇ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਦੱਸ ਦਈਏ ਕਿ ਇਸ ਮਾਮਲੇ ‘ਤੇ ਸੁਣਵਾਈ 2-3 ਵਾਰ ਹੋ ਚੁੱਕੀ ਹੈ ਪਰ ਫੈਸਲਾ ਨਹੀਂ ਹੋਇਆ, ਪਰ ਅੱਜ ਦੀ ਸੁਣਵਾਈ ਦੌਰਾਨ ਅਦਾਲਤ ਦਾ ਫੈਸਲਾ ਆਉਣ ਦੀ ਪੂਰੀ ਉਮੀਦ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























