Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ
ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਅਤੇ ਹਰਾਣਾ ਹਾਈਕੋਰਟ ਵਿੱਚ ‘ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ’ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਚੱਲ ਰਹੀ ਹੈ। ਇਸ ਮਾਮਲੇ ‘ਚ ਅੱਜ ਵੀ ਅਹਿਮ ਸੁਣਵਾਈ ਹੋਵੇਗੀ।
ਦੱਸ ਦਈਏ ਕਿ ਇਸ ਪਟੀਸ਼ਨ ਵਿੱਚ ਵਿਦੇਸ਼ ਯਾਤਰਾ ਲਈ ਇੱਕ ਸੁਚਾਰੂ ਅਤੇ ਧੋਖਾਧੜੀ-ਮੁਕਤ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਇਮੀਗ੍ਰੇਸ਼ਨ ਚੈੱਕ ਪੋਸਟਾਂ ਬਣਾਉਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਵਿੱਚ ਵਿਦੇਸ਼ ਜਾਣ ਦੀ ਇੱਛਾ ਰੱਖਣ ਵਾਲੇ ਲੋਕਾਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਸੰਭਾਵੀ ਪ੍ਰਵਾਸੀਆਂ ਨੂੰ ਘੁਟਾਲਿਆਂ ਤੋਂ ਬਚਾਉਣ ਲਈ ਪ੍ਰਮਾਣਿਤ ਭਰਤੀ ਏਜੰਟਾਂ ਦੀ ਅਪਡੇਟ ਕੀਤੀ ਸੂਚੀ ਦੀ ਵੀ ਮੰਗ ਕੀਤੀ ਗਈ ਹੈ।
ਪਟੀਸ਼ਨਰ ਨੇ ਇਸ ਕਾਨੂੰਨ ਦੀ ਕਾਨੂੰਨੀ ਯੋਗਤਾ ਅਤੇ ਵਿਦੇਸ਼ ਜਾਣ ਵਾਲੇ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਕਈ ਅਹਿਮ ਸਵਾਲ ਉਠਾਏ ਹਨ। ਜਿਸ ਤੋਂ ਬਾਅਦ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ, ਟਰੈਵਲ ਏਜੰਟਾਂ ਦੀ ਧੋਖਾਧੜੀ ਅਤੇ ਫਰਜ਼ੀ ਏਜੰਟਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਵੀਜ਼ਾ ਅਤੇ ਇਮੀਗ੍ਰੇਸ਼ਨ ਦੇ ਨਾਮ ‘ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲਿਆਂ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























