Breaking: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) – ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅਦਾਲਤ ਤੋਂ ਨਹੀਂ ਰਾਹਤ ਨਹੀਂ ਮਿਲੀ ਹੈ। ਅੱਜ ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ। ਪਰ ਸੁਣਵਾਈ ਮੁਲਤਵੀ ਕਰਨ ਤੋਂ ਪਹਿਲਾਂ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਣਾਉਣ ਤੋਂ ਪਹਿਲਾਂ ਸਟੇਟਸ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਈਡੀ ਸੁਣਵਾਈ ਦੀ ਅਗਲੀ ਤਰੀਕ ਨੂੰ ਅਦਾਲਤ ਵਿੱਚ ਆਪਣੀ ਵਿਸਤ੍ਰਿਤ ਸਟੇਟਸ ਰਿਪੋਰਟ ਪੇਸ਼ ਕਰੇਗੀ, ਜਿਸ ਤੋਂ ਬਾਅਦ ਫੈਸਲਾ ਲਿਆ ਜਾਵੇਗਾ ਕਿ ਸੰਜੀਵ ਅਰੋੜਾ ਨੂੰ ਜ਼ਮਾਨਤ ਦਿੱਤੀ ਜਾਵੇਗੀ ਜਾਂ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।
ਅਰੋੜਾ ਇਸ ਸਮੇਂ ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਹੈ, ਜਦੋਂ ਤੱਕ ਹੁਣ ਈਡੀ ਸਟੇਟਸ ਰਿਪੋਰਟ ਦਾਇਰ ਨਹੀਂ ਕਰਦੀ, ਉਸ ਵੇਲੇ ਤੱਕ ਉਨ੍ਹਾਂ ਨੂੰ ਜੇਲ੍ਹ ‘ਚ ਹੀ ਰਹਿਣਾ ਪਵੇਗਾ। ਦੱਸ ਦਈਏ ਕਿ ਈ.ਡੀ. (ED) ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ, ਗੁਰੂਗ੍ਰਾਮ ਅਦਾਲਤ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਸੀ। ਜਿਸ ‘ਤੇ ਅੱਜ ਸੁਣਵਾਈ ਹੋਣੀ ਸੀ, ਪਰ ਅਦਾਲਤ ਨੇ ਸੁਣਵਾਈ ਮੁਲਤਵੀ ਕਰਦਿਆਂ ਸਟੇਟਸ ਰਿਪੋਰਟ ਮੰਗ ਲਈ ਹੈ।
ਦੱਸ ਦਈਏ ਕਿ ਸੰਜੀਵ ਅਰੋੜਾ ਨੂੰ 9 ਮਈ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ‘ਤੇ 8 ਜੂਨ ਨੂੰ ਦੋਵਾਂ ਪੱਖਾਂ ਦੀਆਂ ਦਲੀਲਾਂ ਪੂਰੀਆਂ ਹੋਈਆਂ ਸਨ। ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਗੁਰੂਗ੍ਰਾਮ ਅਦਾਲਤ ਨੇ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























