ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ’ਚ ਹੋਈ ਸੁਣਵਾਈ
ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. (DIG) ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਹੋਈ।
ਇਸ ਤੋਂ ਪਹਿਲਾਂ 26 ਜੂਨ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਸੁਣਵਾਈ ਨੂੰ 7 ਜੁਲਾਈ ਤੱਕ ਟਾਲ ਦਿੱਤਾ ਸੀ ਅਤੇ ਸੀ.ਬੀ.ਆਈ. (CBI) ਨੂੰ ਜਵਾਬ ਦਾਇਰ ਕਰਨ ਲਈ ਨੋਟਿਸ ਜਾਰੀ ਕੀਤਾ ਸੀ। ਮਿਲੀ ਜਾਣਕਾਰੀ ਅਨੁਸਾਰ ਅੱਜ CBI ਨੇ ਆਪਣਾ ਜਵਾਬ ਕੋਰਟ ‘ਚ ਦਾਖਲ ਕਰ ਦਿੱਤਾ ਹੈ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ।
ਦੱਸ ਦਈਏ ਕਿ ਅਕਤੂਬਰ 2025 ਵਿੱਚ ਸੀਬੀਆਈ ਨੇ ਭੁੱਲਰ ਨੂੰ 8 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ ਉਸਦੇ ਘਰ ਦੀ ਤਲਾਸ਼ੀ ਲੈਣ ‘ਤੇ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਸੀ ਅਤੇ ਬੇਹਿਸਾਬ ਜਾਇਦਾਦ ਦਾ ਖੁਲਾਸਾ ਹੋਇਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























