• Latest
  • Trending
ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

1 hour ago
ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

2 hours ago
ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

2 hours ago
20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2 hours ago
ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

2 hours ago
ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

2 hours ago
ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

3 hours ago
ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

3 hours ago
ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

4 hours ago
ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

4 hours ago
ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

4 hours ago
Hindi News
English News
Tuesday, July 7, 2026
No Result
View All Result
33 °c
Chandigarh
32 ° Wed
31 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹਾਂ ਅਤੇ ਮਾਨਸੂਨ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

July 7, 2026
in ਖਬਰਾਂ, ਪੰਜਾਬ

ਅਧਿਕਾਰੀਆਂ ਨੂੰ 24 ਘੰਟੇ ਨਿਗਰਾਨੀ ਰੱਖਣ ਅਤੇ ਹੜ੍ਹ ਸੁਰੱਖਿਆ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਿਰਦੇਸ਼

ਪੰਜਾਬ ਨੇ 414.75 ਕਰੋੜ ਰੁਪਏ ਦੇ ਸੁਰੱਖਿਆ ਕਾਰਜਾਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਨੂੰ ਕੀਤਾ ਮਜ਼ਬੂਤ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ);- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਵਿੱਚ ਹੜ੍ਹਾਂ ਅਤੇ ਮਾਨਸੂਨ ਸਬੰਧੀ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ।

ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਤੋਂ ਸੂਬੇ ਦੇ ਲੋਕਾਂ ਦੇ ਬਚਾਅ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲੋਕਾਂ ਦੀ ਜਾਨ-ਮਾਲ, ਵਾਹੀਯੋਗ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਨਿਗਰਾਨ ਪ੍ਰਣਾਲੀ ਅਤੇ ਰੱਖਿਆ ਢਾਂਚਾ ਤਿਆਰ ਕੀਤਾ ਹੈ।

ਦੱਸ ਦੇਈਏ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਨੇ ਵੱਖ-ਵੱਖ ਹੜ੍ਹਾਂ ਤੋਂ ਸੰਵੇਦਨਸ਼ੀਲ ਥਾਵਾਂ, ਜਿੱਥੇ ਕੰਮ ਚੱਲ ਰਹੇ ਸਨ ਜਾਂ ਮੁਕੰਮਲ ਹੋ ਚੁੱਕੇ ਸਨ, ਦਾ ਵਿਆਪਕ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ ਸੀ ਅਤੇ ਇਸ ਸਬੰਧੀ ਵਿਭਾਗ ਦੀਆਂ ਤਿਆਰੀਆਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਸੀ।

ਅੱਜ ਉੱਚ ਪੱਧਰੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਭਰ ਵਿੱਚ ਹੜ੍ਹ ਸੁਰੱਖਿਆ ਅਤੇ ਡਰੇਨੇਜ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ, ਜਿਸ ਵਿੱਚ ਡਰੇਨਾਂ ਦੀ ਸਫ਼ਾਈ, ਬੋਲਡਰ ਸਟੋਨ (ਵੱਡੇ ਪੱਥਰਾਂ ਨਾਲ) ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, ਬੰਨ੍ਹਾਂ ਨੂੰ ਉੱਚਾ ਤੇ ਮਜ਼ਬੂਤ ਕਰਨਾ, ਫਲੱਡ ਕੰਟਰੋਲ ਗੇਟਾਂ ਦੀ ਕਾਰਜਸ਼ੀਲਤਾ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਠੋਸ ਹੜ੍ਹ ਰੋਕੂ ਪ੍ਰਬੰਧ ਸ਼ਾਮਲ ਹਨ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹਾਂ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ ਅਤੇ ਦਰਿਆਵਾਂ, ਡਰੇਨਾਂ, ਬੰਨ੍ਹਾਂ ਅਤੇ ਹੜ੍ਹ ਸੁਰੱਖਿਆ ਢਾਂਚੇ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਿੱਥੇ ਵੀ ਕੋਈ ਕਮੀ ਨਜ਼ਰ ਆਵੇ, ਉੱਥੇ ਤੁਰੰਤ ਸੁਧਾਰਾਤਮਕ ਕਦਮ ਚੁੱਕੇ ਜਾਣ ਤਾਂ ਜੋ ਮਾਨਸੂਨ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸੂਬੇ ਭਰ ਵਿੱਚ ਗਾਰ ਕੱਢਣ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵੱਖ-ਵੱਖ ਲਾਗੂਕਰਨ ਮਾਡਲਾਂ ਅਧੀਨ ਕੀਤੇ ਜਾ ਰਹੇ ਕੰਮਾਂ ਦਾ ਮੁਲਾਂਕਣ ਕੀਤਾ, ਜਿਸ ਵਿੱਚ ਟੈਂਡਰ-ਅਧਾਰਤ ਪ੍ਰਾਜੈਕਟ, ਵੌਲੀਅਮ-ਸ਼ੇਅਰਿੰਗ ਪ੍ਰਬੰਧ, ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀਆਂ ਨੂੰ ਪ੍ਰਵਾਨਗੀ ਲਈ ਭੇਜੀਆਂ ਗਈਆਂ ਥਾਵਾਂ ਅਤੇ ਕਈ ਹੋਰ ਮਹੱਤਵਪੂਰਨ ਥਾਵਾਂ ਸ਼ਾਮਲ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਾਨਸੂਨ ਦੇ ਸਿਖਰਲੇ ਸਮੇਂ ਤੋਂ ਪਹਿਲਾਂ ਗਾਰ ਕੱਢਣ ਸਬੰਧੀ ਸਾਰੇ ਕੰਮਾਂ ਨੂੰ ਸਮੇਂ ਸਿਰ ਨਿਪਟਾਉਣਾ ਯਕੀਨੀ ਬਣਾਉਣ ਤਾਂ ਜੋ ਸੁਚਾਰੂ ਨਿਕਾਸੀ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ ਅਤੇ ਭਾਰੀ ਮੀਂਹ ਦੌਰਾਨ ਪਾਣੀ ਭਰਨ ਤੋਂ ਰੋਕਿਆ ਜਾ ਸਕੇ।

ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਹੜ੍ਹ ਸੁਰੱਖਿਆ ਕਾਰਜਾਂ ਵਿੱਚ 101 ਬੋਲਡਰ ਸਟੋਨ ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, 17 ਬੰਨ੍ਹਾਂ ਨੂੰ ਉੱਚਾ ਚੁੱਕਣਾ, 22 ਬੰਨ੍ਹ ਮਜ਼ਬੂਤ ਕਰਨੇ, 188 ਡਰੇਨਾਂ ਦੀ ਸਫਾਈ ਅਤੇ ਪੰਜ ਹੜ੍ਹ ਕੰਟਰੋਲ ਗੇਟ ਸੰਚਾਲਨ ਕਾਰਜ ਸ਼ਾਮਲ ਹਨ, ਜਿਨ੍ਹਾਂ ‘ਤੇ ਲਗਭਗ 414.75 ਕਰੋੜ ਰੁਪਏ ਖਰਚੇ ਗਏ ਹਨ।

ਸਾਰੇ ਫੀਲਡ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਦੌਰਾਨ ਚੌਕਸ ਰਹਿਣ ਦਾ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਹੜ੍ਹ ਵਾਲੀਆਂ ਸੰਵੇਦਨਸ਼ੀਲ ਥਾਵਾਂ ’ਤੇ 24 ਘੰਟੇ ਚੌਕਸੀ ਰੱਖਣ ਅਤੇ ਹਰ ਐਮਰਜੈਂਸੀ ਸਥਿਤੀ ਮੌਕੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਉੱਚ ਗੁਣਵੱਤਾ ਮਾਪਦੰਡਾਂ ਨੂੰ ਧਿਆਨ ਵਿੱਚ ਰੱਖਦਿਆਂ ਬਾਕੀ ਸਾਰੇ ਕੰਮ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰੇ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਢੁਕਵੇਂ ਹੜ੍ਹ ਸੁਰੱਖਿਆ ਉਪਾਅ ਕੀਤੇ ਜਾ ਸਕਣ।

ਜਲ ਸਰੋਤ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਹੜ੍ਹ ਸੁਰੱਖਿਆ ਕਾਰਜਾਂ ਨੂੰ ਸਮੇਂ ਸਿਰ ਲਾਗੂ ਕਰਕੇ, ਨਿਰੰਤਰ ਫੀਲਡ ਨਿਗਰਾਨੀ ਅਤੇ ਸਾਰੇ ਸਬੰਧਤ ਵਿਭਾਗਾਂ ਅਤੇ ਏਜੰਸੀਆਂ ਨਾਲ ਨੇੜਲੇ ਤਾਲਮੇਲ ਰਾਹੀਂ ਹੜ੍ਹਾਂ ਨਾਲ ਸਬੰਧਤ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਹੜ੍ਹਾਂ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ।

ਮੀਟਿੰਗ ਵਿੱਚ ਹਾਜ਼ਰ ਪਤਵੰਤਿਆਂ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

Tags: Barinder Kumar GoyalBREAKING NEWSPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

by Jaspreet Kaur
July 7, 2026
0

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਇੰਚਾਰਜ...

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

by Ankit
July 7, 2026
0

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ ਖੇਡਾਂ ਦੀ ਅਮੀਰ ਵਿਰਾਸਤ ਨੂੰ...

ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

by Jaspreet Kaur
July 7, 2026
0

ਭਾਰਤ - ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss - ਜਾਣੋ ਕਪਤਾਨ ਸ਼੍ਰੇਅਸ ਅਈਅਰ ਨੇ ਲਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

FIFA World Cup 2026: ਪਹਿਲੇ ਹੀ ਮੈਚ ‘ਚ ਸਕਾਟਲੈਂਡ ਦੀ ਸ਼ਾਨਦਾਰ ਜਿੱਤ

FIFA World Cup 2026: ਪਹਿਲੇ ਹੀ ਮੈਚ ‘ਚ ਸਕਾਟਲੈਂਡ ਦੀ ਸ਼ਾਨਦਾਰ ਜਿੱਤ

by Jaspreet Kaur
3 weeks ago
0

FIFA World Cup 2026: ਪਹਿਲੇ ਹੀ ਮੈਚ 'ਚ ਸਕਾਟਲੈਂਡ ਦੀ ਸ਼ਾਨਦਾਰ ਜਿੱਤ ਨਵੀ ਦਿੱਲੀ, 14 ਜੂਨ 2026 (ਵਿਸ਼ਵ ਵਾਰਤਾ): ਫੀਫਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 