ਨਵੀਂ ਦਿੱਲੀ, 24 ਮਈ – ਲੋਕ ਸਭਾ ਚੋਣਾਂ 2019 ਵਿਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਨਰਿੰਦਰ ਮੋਦੀ ਕੇਂਦਰ ਵਿਚ ਐੱਨ.ਡੀ.ਏ ਦੀ ਲਗਾਤਾਰ ਦੂਸਰੀ ਵਾਰੀ ਸਰਕਾਰ ਬਣਾਉਣ ਜਾ ਰਹੇ ਹਨ। ਇਸ ਦੌਰਾਨ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਆਪਣਾ ਅਸਤੀਫਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪ ਦਿੱਤਾ ਹੈ।
ਪ੍ਰਧਾਨ ਮੰਤਰੀ ਸਮੇਤ ਪੂਰੀ ਮੰਤਰੀ ਪ੍ਰੀਸ਼ਦ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਸੌਂਪ ਦਿਤਾ ਹੈ।