• Latest
  • Trending
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

1 hour ago
ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

20 minutes ago
ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

1 hour ago
ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

1 hour ago
ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

2 hours ago
ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

3 hours ago
ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

3 hours ago
Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

3 hours ago
Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

4 hours ago
Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ

Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ

4 hours ago
National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

5 hours ago
Hindi News
English News
Thursday, July 9, 2026
No Result
View All Result
26 °c
Chandigarh
32 ° Fri
33 ° Sat
32 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਗਏ ,ਪੰਜਾਬ ਵਿੱਚ ਵੱਧ ਤੋੰ ਵੱਧ ਕਵਰੇਜ ਕਰਕੇ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ‘ਮੁੱਖ ਮੰਤਰੀ ਸਿਹਤ ਯੋਜਨਾ’

July 9, 2026
in ਖਬਰਾਂ, ਪੰਜਾਬ
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

Dr Balbir Singh

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਗਏ ,ਪੰਜਾਬ ਵਿੱਚ ਵੱਧ ਤੋੰ ਵੱਧ ਕਵਰੇਜ ਕਰਕੇ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ‘ਮੁੱਖ ਮੰਤਰੀ ਸਿਹਤ ਯੋਜਨਾ’

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਦਿਲ, ਆਰਥੋਪੀਡਿਕ ਅਤੇ ਹੋਰ ਗੰਭੀਰ ਬੀਮਾਰੀਆਂ ਦੇ ਮਹਿੰਗੇ ਆਪ੍ਰੇਸ਼ਨਾਂ ਦੇ ਨਾਲ-ਨਾਲ ਰੁਟੀਨ ਸਿਹਤ ਸੇਵਾਵਾਂ ਵੀ ਪੂਰੀ ਤਰ੍ਹਾਂ ਮੁਫ਼ਤ

‘ਮੁੱਖ ਮੰਤਰੀ ਸਿਹਤ ਯੋਜਨਾ’ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਬਚਾ ਕੇ ਹਰ ਘਰ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾ ਰਹੀ ਹੈ: ਡਾ. ਬਲਬੀਰ ਸਿੰਘ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮੁਫ਼ਤ ਇਲਾਜ ਨਾਲ ਮੈਨੂੰ 10 ਸਾਲ ਪੁਰਾਣੇ ਗੋਡਿਆਂ ਦੇ ਦਰਦ ਤੋਂ ਰਾਹਤ ਮਿਲੀ: ਲਾਭਪਾਤਰੀ ਬਲਜਿੰਦਰ ਕੌਰ

‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕੈਸ਼ਲੈੱਸ ਇਲਾਜ ਨੇ ਮੇਰੇ ਪਰਿਵਾਰ ਦਾ ਆਰਥਿਕ ਬੋਝ ਘਟਾਇਆ: ਲਾਭਪਾਤਰੀ ਮਾਮੂ ਰਾਮ

ਚੰਡੀਗੜ੍ਹ 9 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ‘ਮੁੱਖ ਮੰਤਰੀ ਸਿਹਤ ਯੋਜਨਾ’, ਜਿਸ ਦੀ ਸ਼ੁਰੂਆਤ ਇਸ ਸਾਲ 8 ਜਨਵਰੀ ਨੂੰ ਕੀਤੀ ਗਈ ਸੀ, ਪਿਛਲੇ ਛੇ ਮਹੀਨਿਆਂ ਦੌਰਾਨ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਅਹਿਮ ਪਹਿਲਕਦਮੀ ਵਜੋਂ ਉਭਰੀ ਹੈ। ਇਸ ਸਮੇਂ ਦੌਰਾਨ 2,42,917 ਮਰੀਜ਼ਾਂ ਨੂੰ 4,79,602 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ , ਜਿਨ੍ਹਾਂ ਦੀ ਕੁੱਲ ਲਾਗਤ ਲਗਭਗ 852 ਕਰੋੜ ਰੁਪਏ ਰਹੀ। ਇਸ ਯੋਜਨਾ ਨੇ ਹਜ਼ਾਰਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਰਾਹਤ ਪ੍ਰਦਾਨ ਕੀਤੀ ਹੈ।

ਹੁਣ ਤੱਕ 47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ। ਇਹ ਯੋਜਨਾ ਸੂਬੇ ਵਿੱਚ ਯੂਨੀਵਰਸਲ ਹੈਲਥ ਕਵਰੇਜ ਦੇ ਟੀਚੇ ਨੂੰ ਤੇਜ਼ੀ ਨਾਲ ਅੱਗੇ ਵਧਾਉਂਦੇ ਹੋਏ ਹਰੇਕ ਯੋਗ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਹੀ ਹੈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਨੇ ਆਮ ਸਿਹਤ ਸੇਵਾਵਾਂ ਦੇ ਨਾਲ-ਨਾਲ ਮਹਿੰਗੇ ਅਤੇ ਵਿਸ਼ੇਸ਼ ਇਲਾਜ ਦੀਆਂ ਜ਼ਰੂਰਤਾਂ ਨੂੰ ਵੀ ਸਫਲਤਾਪੂਰਵਕ ਪੂਰਾ ਕੀਤਾ ਹੈ, ਜਿਸ ਨਾਲ ਹਰ ਨਾਗਰਿਕ ਨੂੰ ਬਿਨਾਂ ਕਿਸੇ ਆਰਥਿਕ ਮੁਸ਼ਕਲ ਦੇ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਸਿਹਤ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਖਰਚ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲੀ ਇੱਕ ਸਮਾਜਿਕ ਸੁਰੱਖਿਆ ਯੋਜਨਾ ਹੈ। 47 ਲੱਖ ਤੋਂ ਵੱਧ ਰਜਿਸਟ੍ਰੇਸ਼ਨ ਅਤੇ 852 ਕਰੋੜ ਦੇ ਕੈਸ਼ਲੈੱਸ ਇਲਾਜ ਇਸ ਗੱਲ ਦਾ ਸਬੂਤ ਹਨ ਕਿ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਉਸ ਸੋਚ ’ਤੇ ਭਰੋਸਾ ਜਤਾਇਆ ਹੈ, ਜਿਸ ਤਹਿਤ ਹਰ ਘਰ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ।”

ਯੋਜਨਾ ਦੇ ਲਾਭ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ, “ਕ੍ਰੋਨਿਕ ਹੀਮੋਡਾਇਲਿਸਿਸ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲਾ ਇਲਾਜ ਰਿਹਾ ਹੈ। ਇਸ ਤਹਿਤ 1.58 ਲੱਖ ਤੋਂ ਵੱਧ ਡਾਇਲਿਸਿਸ ਸੈਸ਼ਨ ਕੀਤੇ ਗਏ ਹਨ, ਜਿਸ ਨਾਲ ਕਿਡਨੀ ਫੇਲ੍ਹ ਹੋਣ ਕਾਰਨ ਹਫ਼ਤੇ ਵਿੱਚ ਕਈ ਵਾਰ ਡਾਇਲਿਸਿਸ ਕਰਵਾਉਣ ਲਈ ਮਜਬੂਰ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੀ ਹੈ।”

ਉਨ੍ਹਾਂ ਦੱਸਿਆ ਕਿ ਲੈਪਰੋਸਕੋਪਿਕ ਗੌਲਬਲੈਡਰ (ਪਿੱਤੇ ਦੀ ਥੈਲੀ) ਸਰਜਰੀ ਦੇ ਲਗਭਗ 12,400 ਆਪ੍ਰੇਸ਼ਨ ਕੀਤੇ ਗਏ ਹਨ। ਇਸ ਤੋਂ ਇਲਾਵਾ ਪ੍ਰਾਇਮਰੀ ਟੋਟਲ ਨੀ ਰਿਪਲੇਸਮੈਂਟ, ਸੀਜ਼ੇਰੀਅਨ ਡਿਲੀਵਰੀ, ਨਾਰਮਲ ਡਿਲੀਵਰੀ, ਹਿਸਟਰੇਕਟੋਮੀ, ਹਿਪ ਰਿਪਲੇਸਮੈਂਟ ਅਤੇ ਜਨਰਲ ਲੈਪਰੋਟੋਮੀ ਵਰਗੀਆਂ ਸੇਵਾਵਾਂ ਦਾ ਵੀ ਵੱਡੀ ਗਿਣਤੀ ਵਿੱਚ ਲਾਭ ਲਿਆ ਗਿਆ, ਜਿਨ੍ਹਾਂ ਵਿੱਚ ਹਰੇਕ ਦੇ ਲਗਭਗ 8,700 ਤੋਂ 8,900 ਮਾਮਲੇ ਦਰਜ ਕੀਤੇ ਗਏ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿੱਥੇ ਡਾਇਲਿਸਿਸ ਰਾਹੀਂ ਸਭ ਤੋਂ ਵੱਧ ਮਰੀਜ਼ਾਂ ਨੂੰ ਲਾਭ ਮਿਲਿਆ, ਉੱਥੇ ਹੀ ਪੇਚੀਦਾ ਸਰਜਰੀਆਂ ’ਤੇ ਸਭ ਤੋਂ ਵੱਧ ਖਰਚ ਹੋਇਆ। ਪ੍ਰਾਇਮਰੀ ਟੋਟਲ ਨੀ ਰਿਪਲੇਸਮੈਂਟ ’ਤੇ ਲਗਭਗ 70.86 ਕਰੋੜ ਰੁਪਏ ਖਰਚ ਕੀਤੇ ਗਏ, ਜਦਕਿ ਪੀਟੀਸੀਏ ਵਿਦ ਡਾਇਗਨੋਸਟਿਕ ਐਂਜੀਓਗ੍ਰਾਮ (ਦਿਲ ਵਿੱਚ ਸਟੈਂਟ ਪਾਉਣ ਦੀ ਪ੍ਰਕਿਰਿਆ) ’ਤੇ ਲਗਭਗ 70.02 ਕਰੋੜ ਖਰਚ ਹੋਏ। ਇਸ ਤੋਂ ਇਲਾਵਾ ਲੈਪਰੋਸਕੋਪਿਕ ਗੌਲਬਲੈਡਰ ਸਰਜਰੀ ’ਤੇ ਲਗਭਗ 36.28 ਕਰੋੜ ਖਰਚ ਕੀਤੇ ਗਏ। ਹਿਪ ਰਿਪਲੇਸਮੈਂਟ, ਸਪਾਈਨ ਸਰਜਰੀ, ਕੋਰੋਨਰੀ ਆਰਟਰੀ ਬਾਈਪਾਸ ਗ੍ਰਾਫਟਿੰਗ (ਸੀਏਬੀਜੀ), ਕੈਟਰੇਕਟ ਆਪ੍ਰੇਸ਼ਨ, ਬਾਈਲੇਟਰਲ ਹਰਨੀਆ ਰਿਪੇਅਰ ਅਤੇ ਹਿਸਟਰੇਕਟੋਮੀ ਵੀ ਯੋਜਨਾ ਤਹਿਤ ਸਭ ਤੋਂ ਵੱਧ ਖਰਚ ਵਾਲੇ ਇਲਾਜਾਂ ਵਿੱਚ ਸ਼ਾਮਲ ਰਹੇ।

ਉਨ੍ਹਾਂ ਕਿਹਾ, “ਇਲਾਜ ਦੇ ਅੰਕੜੇ ਸਪੱਸ਼ਟ ਤੌਰ ’ਤੇ ਦਰਸਾਉਂਦੇ ਹਨ ਕਿ ਮੁੱਖ ਮੰਤਰੀ ਸਿਹਤ ਯੋਜਨਾ ਵਿਆਪਕ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਜਿੱਥੇ ਹਜ਼ਾਰਾਂ ਲਾਭਪਾਤਰੀਆਂ ਨੂੰ ਹਰ ਰੋਜ਼ ਡਾਇਲਿਸਿਸ, ਜਣੇਪੇ ਸਬੰਧੀ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਇਲਾਜ ਮਿਲ ਰਹੇ ਹਨ, ਉੱਥੇ ਦਿਲ, ਆਰਥੋਪੀਡਿਕ ਅਤੇ ਹੋਰ ਗੰਭੀਰ ਸਰਜਰੀਆਂ ਦੀ ਲੋੜ ਵਾਲੇ ਮਰੀਜ਼ਾਂ ਨੂੰ ਵੀ ਪੂਰੀ ਤਰ੍ਹਾਂ ਮੁਫ਼ਤ ਅਤੇ ਗੁਣਵੱਤਾ ਵਾਲਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।”

ਡੱਬੀ :ਲਾਭਪਾਤਰੀਆਂ ਦੀ ਜ਼ੁਬਾਨੀ

ਇਹ ਯੋਜਨਾ ਪੰਜਾਬ ਦੇ ਹਜ਼ਾਰਾਂ ਲਾਭਪਾਤਰੀਆਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀ ਹੈ।

ਸੰਗਰੂਰ ਦੀ ਰਹਿਣ ਵਾਲੀ ਬਲਜਿੰਦਰ ਕੌਰ, ਜੋ ਲਗਭਗ 10 ਸਾਲਾਂ ਤੋਂ ਗੋਡਿਆਂ ਦੇ ਗੰਭੀਰ ਦਰਦ ਤੋਂ ਪੀੜਤ ਸੀ , ਨੇ ਇਸ ਯੋਜਨਾ ਤਹਿਤ ਮੁਫ਼ਤ ਗੋਡਾ ਬਦਲਾਅ (ਨੀ ਰਿਪਲੇਸਮੈਂਟ) ਕਰਵਾਇਆ। ਉਨ੍ਹਾਂ ਕਿਹਾ, “10 ਸਾਲਾਂ ਤੱਕ ਗੋਡਿਆਂ ਦੇ ਦਰਦ ਨਾਲ ਝੂਜਣ ਤੋਂ ਬਾਅਦ ਮੈਨੂੰ ਸਿਹਤ ਕਾਰਡ ਰਾਹੀਂ ਮੁਫ਼ਤ ਇਲਾਜ ਮਿਲਿਆ। ਅੱਜ ਮੈਂ ਦਰਦ ਤੋਂ ਮੁਕਤ ਹੋ ਕੇ ਖੁਸ਼ਹਾਲ ਜੀਵਨ ਜੀ ਰਹੀ ਹਾਂ।”

ਪਟਿਆਲਾ ਵਾਸੀ ਮਾਮੂ ਰਾਮ ਲਈ ਇਹ ਸਿਹਤ ਕਾਰਡ ਮੁਸ਼ਕਲ ਸਮੇਂ ਵਿੱਚ ਜੀਵਨਦਾਤਾ ਸਾਬਤ ਹੋਇਆ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲੇ ਮੁਫ਼ਤ ਇਲਾਜ ਨੇ ਨਾ ਸਿਰਫ਼ ਮੇਰੀ ਸਿਹਤ ਵਿੱਚ ਸੁਧਾਰ ਕੀਤਾ, ਸਗੋਂ ਮੇਰੇ ਪਰਿਵਾਰ ’ਤੇ ਪੈਣ ਵਾਲਾ ਆਰਥਿਕ ਬੋਝ ਵੀ ਘਟਾਇਆ। ਮੈਂ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣਾ ਸਿਹਤ ਕਾਰਡ ਜ਼ਰੂਰ ਬਣਵਾਉਣ, ਤਾਂ ਜੋ ਮੁਸ਼ਕਲ ਸਮੇਂ ਵਿੱਚ ਇਲਾਜ ਦੇ ਖਰਚ ਦੀ ਚਿੰਤਾ ਨਾ ਕਰਨੀ ਪਵੇ।”

ਲੁਧਿਆਣਾ ਦੀ ਬੀਨਾ ਦੇਵੀ ਲੰਬੇ ਸਮੇਂ ਤੋਂ ਗੌਲਸਟੋਨ (ਪਿੱਤੇ ਦੀ ਪੱਥਰੀ) ਤੋਂ ਪੀੜਤ ਸਨ, ਪਰ ਆਰਥਿਕ ਤੰਗੀ ਕਾਰਨ ਆਪ੍ਰੇਸ਼ਨ ਨਹੀਂ ਕਰਵਾ ਸਕਦੇ ਸਨ। ਉਨ੍ਹਾਂ ਕਿਹਾ, “ਸਿਹਤ ਕਾਰਡ ਦੀ ਮਦਦ ਨਾਲ ਮੈਨੂੰ ਮੁਫ਼ਤ ਇਲਾਜ ਮਿਲਿਆ ਅਤੇ ਹੁਣ ਮੈਂ ਸਿਹਤਮੰਦ ਜੀਵਨ ਵੱਲ ਵੱਧ ਰਹੀ ਹਾਂ।”

ਇਸ ਯੋਜਨਾ ਨੇ ਪਟਿਆਲਾ ਦੇ ਇੱਕ ਬੱਚੇ ਅਮਨਦੀਪ ਸਿੰਘ ਨੂੰ ਵੀ ਸਮੇਂ ਸਿਰ ਜੀਵਨ ਬਚਾਉਣ ਵਾਲਾ ਇਲਾਜ ਮੁਹੱਈਆ ਕਰਵਾਇਆ। ਉਸ ਦਾ ਅਪੈਂਡਿਕਸ ਫਟ ਗਿਆ ਸੀ ਅਤੇ ਪਰਿਵਾਰ ਐਮਰਜੈਂਸੀ ਆਪ੍ਰੇਸ਼ਨ ਦੇ ਖਰਚ ਨੂੰ ਲੈ ਕੇ ਚਿੰਤਤ ਸੀ। ਪਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਮਿਲਣ ਨਾਲ ਡਾਕਟਰਾਂ ਨੇ ਬਿਨਾਂ ਕਿਸੇ ਦੇਰੀ ਦੇ ਆਪ੍ਰੇਸ਼ਨ ਕੀਤਾ ਅਤੇ ਪਰਿਵਾਰ ਨੂੰ ਵੱਡੀ ਰਾਹਤ ਮਿਲੀ।

ਫਾਜ਼ਿਲਕਾ ਦੇ ਕਿਸਾਨ ਅੰਗਰੇਜ ਸਿੰਘ, ਜਿਨ੍ਹਾਂ ਨੇ ਪਰਕਿਊਟੇਨੀਅਸ ਨੇਫਰੋਲਿਥੋਟੋਮੀ (ਪੀਸੀਐਨਐਲ) ਰਾਹੀਂ ਕਿਡਨੀ ਸਟੋਨ ਦਾ ਇਲਾਜ ਕਰਵਾਇਆ, ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਆਮ ਲੋਕਾਂ ਲਈ ਵਰਦਾਨ ਵਾਂਗ ਹੈ। ਮੈਂ ਇਲਾਜ ਦੇ ਖਰਚ ਨੂੰ ਲੈ ਕੇ ਬਹੁਤ ਚਿੰਤਤ ਸੀ, ਪਰ ਹਸਪਤਾਲ ਪਹੁੰਚਣ ’ਤੇ ਪਤਾ ਲੱਗਾ ਕਿ ਮੈਨੂੰ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਮਿਲੇਗਾ। ਇਸ ਤੋਂ ਬਾਅਦ ਮੇਰੀਆਂ ਸਾਰੀਆਂ ਚਿੰਤਾਵਾਂ ਦੂਰ ਹੋ ਗਈਆਂ।”

ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੂਚੀਬੱਧ ਹਸਪਤਾਲਾਂ ਦਾ ਨੈੱਟਵਰਕ ਵਧਾਉਣ, ਜਨ-ਜਾਗਰੂਕਤਾ ਮੁਹਿੰਮ ਤੇਜ਼ ਕਰਨ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਸੌਖਾ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ, ਤਾਂ ਜੋ ਹਰ ਯੋਗ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਆਰਥਿਕ ਕਮੀ ਕਾਰਨ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ। ਡਾਇਲਿਸਿਸ, ਮੈਟਰਨਲ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਇਲਾਜ ਤੋਂ ਲੈ ਕੇ ਦਿਲ, ਹੱਡੀਆਂ ਅਤੇ ਰੀੜ੍ਹ ਦੀ ਹੱਡੀ ਦੀਆਂ ਮਹਿੰਗੀਆਂ ਸਰਜਰੀਆਂ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ ਜ਼ਰੂਰੀ ਇਲਾਜ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਯੋਜਨਾ ਪੰਜਾਬ ਵਿੱਚ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾ ਰਹੀ ਹੈ ਅਤੇ ਯੂਨੀਵਰਸਲ ਹੈਲਥ ਕਵਰੇਜ ਦੀ ਦਿਸ਼ਾ ਵਿੱਚ ਨਵਾਂ ਮੀਲਪੱਥਰ ਸਥਾਪਿਤ ਕਰ ਰਹੀ ਹੈ।

Tags: BREAKING NEWSLatest Punjab news in PunjabiPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

by Jaspreet Kaur
July 9, 2026
0

ਪਟਿਆਲਾ 'ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ - ਐੱਸਐੱਚਓ ਜ਼ਖਮੀ ਪਟਿਆਲਾ, 9 ਜੁਲਾਈ 2026 (ਵਿਸ਼ਵ ਵਾਰਤਾ):...

ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

by Jaspreet Kaur
July 9, 2026
0

ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ ਆਸਟ੍ਰੇਲੀਆ ਵਿੱਚ ਕਿਸੇ ਵੀ ਵਿਸ਼ਵ ਨੇਤਾ ਦਾ ਹੁਣ ਤੱਕ...

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

by Ankit
July 9, 2026
0

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ...

ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

by Jaspreet Kaur
July 9, 2026
0

ਚੰਡੀਗੜ੍ਹ ਕਾਂਗਰਸ 'ਚ ਵੱਡੀ ਨਿਯੁਕਤੀ: ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਚੰਡੀਗੜ੍ਹ ਕਾਂਗਰਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

by Jaspreet Kaur
July 9, 2026
0

ਪਟਿਆਲਾ 'ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ - ਐੱਸਐੱਚਓ ਜ਼ਖਮੀ ਪਟਿਆਲਾ, 9 ਜੁਲਾਈ 2026 (ਵਿਸ਼ਵ ਵਾਰਤਾ):...

Most Popular

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

by Jaspreet Kaur
4 days ago
0

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ ਨਵੀ ਦਿੱਲੀ , 5 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 