Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ
– ਭਾਰੀ ਪੁਲਿਸ ਤਾਇਨਾਤ; ਟ੍ਰੈਫਿਕ ਜਾਮ ਲੱਗਿਆ
ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਚੰਡੀਗੜ੍ਹ ਦੇ ਸੈਕਟਰ 34 ਦੇ ਪ੍ਰਦਰਸ਼ਨੀ ਮੈਦਾਨ ਵਿੱਚ ਹੋਣ ਵਾਲੇ ਮਹਾਪੜ੍ਹਾਅ ਅਤੇ ਵਿਸ਼ਾਲ ਕਿਸਾਨ ਰੈਲੀ ਦੇ ਮੱਦੇਨਜ਼ਰ, ਟ੍ਰੈਫਿਕ ਪੁਲਿਸ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸੈਕਟਰ 34 ਤੋਂ ਮਟਕਾ ਚੌਕ ਤੱਕ ਇੱਕ ਵਿਰੋਧ ਮਾਰਚ ਕੱਢਿਆ ਜਾ ਰਿਹਾ ਹੈ। ਇਸ ਪ੍ਰਦਰਸ਼ਨ ਲੈ ਕੇ ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ।
ਦੱਸ ਦਈਏ ਕਿ ਕਿਸਾਨਾਂ ਦਾ ਇਹ ਵਿਰੋਧ ਪ੍ਰਦਰਸ਼ਨ ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜੇਕਰ ਭਾਰਤ-ਅਮਰੀਕਾ ਸਮਝੌਤਾ ਲਾਗੂ ਕੀਤਾ ਜਾਂਦਾ ਹੈ, ਤਾਂ ਇਸ ਨਾਲ ਨਾ ਸਿਰਫ਼ ਕਿਸਾਨਾਂ ਨੂੰ ਸਗੋਂ ਛੋਟੇ ਕਾਰੋਬਾਰਾਂ ਨੂੰ ਵੀ ਭਾਰੀ ਨੁਕਸਾਨ ਹੋਵੇਗਾ, ਇਸ ਲਈ, ਇਸ ਸਮਝੌਤੇ ਨੂੰ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























