ਆਸਟ੍ਰੇਲੀਆ ਤੋਂ ਬਾਅਦ ਨਿਊਜ਼ੀਲੈਂਡ ਪਹੁੰਚੇ ਪੀ.ਐਮ. ਮੋਦੀ
– ਏਅਰਪੋਰਟ ‘ਤੇ ਹੋਇਆ ਨਿੱਘਾ ਸਵਾਗਤ
ਨਵੀ ਦਿੱਲੀ, 10 ਜੁਲਾਈ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟ੍ਰੇਲੀਆ ਤੋਂ ਬਾਅਦ ਨਿਊਜ਼ੀਲੈਂਡ ਦੌਰੇ ‘ਤੇ ਪਹੁੰਚੇ ਹਨ। ਏਅਰਪੋਰਟ ‘ਤੇ ਪੀ.ਐਮ. ਮੋਦੀ ਦਾ ਨਿੱਘਾ ਸਵਾਗਤ ਹੋਇਆ। ਪੀ.ਐਮ. ਮੋਦੀ 10 ਅਤੇ 11 ਜੁਲਾਈ ਤੱਕ ਨਿਊਜ਼ੀਲੈਂਡ ਦੇ ਦੌਰੇ ‘ਤੇ ਰਹਿਣਗੇ।
ਦੱਸ ਦਈਏ ਕਿ ਪਿਛਲੇ 40 ਸਾਲਾਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਨਿਊਜ਼ੀਲੈਂਡ ਯਾਤਰਾ ਹੋਵੇਗੀ। ਔਕਲੈਂਡ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਦੁਵੱਲੀ ਗੱਲਬਾਤ ਕਰਨਗੇ। ਦੋਵੇਂ ਆਗੂ ਵਪਾਰ, ਨਿਵੇਸ਼, ਰੱਖਿਆ ਅਤੇ ਹੋਰ ਅਹਿਮ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਦੇ ਸਬੰਧਾਂ ਦੀ ਵਿਆਪਕ ਸਮੀਖਿਆ ਕਰਨਗੇ। ਪਿਛਲੇ ਦੋ ਸਾਲਾਂ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਪਾਰ ਅਤੇ ਰੱਖਿਆ ਸਹਿਯੋਗ ਵਿੱਚ ਸ਼ਲਾਘਾਯੋਗ ਪ੍ਰਗਤੀ ਹੋਈ ਹੈ।
ਵਿਦੇਸ਼ ਮੰਤਰਾਲੇ ਦੇ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਔਕਲੈਂਡ ਵਿੱਚ ਪ੍ਰਮੁੱਖ ਉਦਯੋਗਪਤੀਆਂ ਅਤੇ ਖੇਡ ਜਗਤ ਦੀਆਂ ਪ੍ਰਮੁੱਖ ਹਸਤੀਆਂ ਨਾਲ ਵੀ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ, ਉਹ ਭਾਰਤੀ ਭਾਈਚਾਰੇ ਨੂੰ ਵੀ ਸੰਬੋਧਨ ਕਰਨਗੇ, ਜਿਸ ਨੂੰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮਜ਼ਬੂਤ ਲੋਕ-ਦਰ-ਲੋਕ ਸਬੰਧਾਂ ਦਾ ਪ੍ਰਤੀਕ ਮੰਨਿਆ ਜਾ ਰਿਹਾ ਹੈ।
ਦੂਜੇ ਪਾਸੇ, ਨਿਊਜ਼ੀਲੈਂਡ ਦੌਰੇ ਤੋਂ ਪਹਿਲਾਂ ਹੀ ਉੱਥੋਂ ਦੇ ਪ੍ਰਧਾਨ ਮੰਤਰੀ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਕਿਹਾ ਹੈ ਕਿ ਭਾਰਤ ਤੋਂ ਬਰਾਮਦ (ਐਕਸਪੋਰਟ) ਹੋਣ ਵਾਲਾ 57 ਫੀਸਦੀ ਸਾਮਾਨ ਟੈਰਿਫ ਮੁਕਤ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























