ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਦਾ ਕਹਿਰ: ਚਲਦੀ ਕਾਰ ‘ਤੇ ਡਿੱਗੇ ਪਹਾੜੀ ਤੋਂ ਪੱਥਰ
ਹਿਮਾਚਲ ਪ੍ਰਦੇਸ਼, 10 ਜੁਲਾਈ 2026 (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਤੇਜ਼ ਬਾਰਸ਼ ਜਾਰੀ ਹੈ। ਸੋਲਨ ਜ਼ਿਲ੍ਹੇ ਦੇ ਗੰਭਰਪੁਲ-ਸਰਲੀ ਸੜਕ ‘ਤੇ ਅੱਜ ਸਵੇਰੇ ਚਲਦੀ ਇਨੋਵਾ ਕ੍ਰਿਸਟਾ ਕਾਰ ‘ਤੇ ਪਹਾੜੀ ਤੋਂ ਵੱਡੇ-ਵੱਡੇ ਪੱਥਰ ਡਿੱਗ ਗਏ।ਇਸ ਹਾਦਸੇ ਦੌਰਾਨ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਾਰ ਸਵਾਰ ਦੋ ਲੋਕ ਜ਼ਖਮੀ ਹੋ ਗਏ। ਦੋਵਾਂ ਦਾ ਕੁਨਿਹਾਰ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਥਾਂ-ਥਾਂ ਲੈਂਡਸਲਾਈਡ ਦੀਆ ਘਟਨਾਵਾਂ ਵਾਪਰ ਰਹੀਆਂ ਹਨ। ਇਸ ਕਾਰਨ 250 ਤੋਂ ਵੱਧ ਸੜਕਾਂ ਅਤੇ 200 ਤੋਂ ਵੱਧ ਬਿਜਲੀ ਦੇ ਟ੍ਰਾਂਸਫਾਰਮਰ ਠੱਪ ਹੋ ਗਏ ਹਨ। ਇਕੱਲੇ ਕੁੱਲੂ ਜ਼ਿਲ੍ਹੇ ਵਿੱਚ 50 ਸੜਕਾਂ ਅਤੇ ਸ਼ਿਮਲਾ ਜ਼ਿਲ੍ਹੇ ਵਿੱਚ 27 ਸੜਕਾਂ ਬੰਦ ਹਨ। ਸਿਰਮੌਰ ਦੇ ਕਾਲਾਅੰਬ ਵਿੱਚ ਭਾਰੀ ਬਾਰਸ਼ ਤੋਂ ਬਾਅਦ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਸ਼ਿਮਲਾ ਦੇ ਉਪ-ਨਗਰ ਵਿਕਾਸਨਗਰ ਵਿੱਚ ਵੀ ਰਾਤ ਨੂੰ ਪਹਾੜੀ ਤੋਂ ਪੱਥਰ ਡਿੱਗਣ ਕਾਰਨ ਦੋ ਗੱਡੀਆਂ ਦਾ ਨੁਕਸਾਨ ਹੋਇਆ ਹੈ।
ਦੂਜੇ ਪਾਸੇ, ਸੋਲਨ ਅਤੇ ਸਿਰਮੌਰ ਜ਼ਿਲ੍ਹੇ ਵਿੱਚ ਭਾਰੀ ਬਾਰਸ਼ ਤੋਂ ਬਾਅਦ ਅੱਜ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























