• Latest
  • Trending
SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

3 months ago
ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

8 minutes ago
ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

14 minutes ago
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

18 minutes ago
ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

22 minutes ago
ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

26 minutes ago
ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

59 minutes ago
Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

2 hours ago
30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ

2 hours ago
ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ

ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ

3 hours ago
Hindi News
English News
Thursday, September 24, 2026
No Result
View All Result
26 °c
Chandigarh
28 ° Fri
27 ° Sat
24 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

July 10, 2026
in ਖਬਰਾਂ, ਪੰਜਾਬ
SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 10 ਜੁਲਾਈ (ਵਿਸ਼ਵ ਵਾਰਤਾ) : ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਕਾਰਜਾਂ, ਪੁਲਿਸ ਵੱਲੋਂ ਉਨ੍ਹਾਂ ਨੂੰ ਅਗਵਾ ਕਰਕੇ ਸ਼ਹੀਦ ਕਰਨ ਅਤੇ 1980 ਤੋਂ ਬਾਅਦ ਦੇ ਦਹਾਕਿਆਂ ਦੌਰਾਨ ਸਿੱਖ ਨੌਜਵਾਨਾਂ ’ਤੇ ਹੋਏ ਜ਼ੁਲਮਾਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਲੱਗੀ ਰੋਕ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰਵਾਰ ਘੰਟਾਘਰ ਪਲਾਜ਼ਾ ਤੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਪਿਆ ਗਿਆ।

ਇਸ ਰੋਸ ਮਾਰਚ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ੍ਰੋਮਣੀ ਕਮੇਟੀ ਦੇ ਮੈਂਬਰ, ਅਧਿਕਾਰੀ ਤੇ ਸਮੂਹ ਮੁਲਾਜਮ ਸ਼ਾਮਲ ਸਨ। ਰੋਸ ਮਾਰਚ ਦੌਰਾਨ ਹਾਜ਼ਰੀਨ ਨੇ ਹੱਥਾਂ ਵਿਚ ਤਖ਼ਤੀਆਂ ਤੇ ਬੈਨਰ ਫੜ੍ਹੇ ਹੋਏ ਸਨ, ਜਿਨ੍ਹਾਂ ’ਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਅਤੇ ਉਸ ਦੌਰ ਦੇ ਸਿੱਖਾਂ ’ਤੇ ਹੋਏ ਅੱਤਿਆਚਾਰ ਲਈ ਇਨਸਾਫ਼ ਦੇ ਸਲੋਗਨ ਲਿਖੇ ਹੋਏ ਸਨ।

ਰੋਸ ਮਾਰਚ ਦੀ ਆਰੰਭਤਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਸੱਚ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਅਦੁੱਤੀ ਕੁਰਬਾਨੀ ਹੈ। ਭਾਈ ਜਸਵੰਤ ਸਿੰਘ ਖਾਲੜਾ ਨੇ ਉਸ ਦੌਰ ਵਿਚ ਹਿੰਮਤ ਕਰਕੇ ਲਾਪਤਾ ਨੌਜੁਆਨਾਂ ਦੀ ਜਾਣਕਾਰੀ ਇਕੱਠੀ ਕੀਤੀ, ਜਦੋਂ ਡਰ ਅਤੇ ਦਹਿਸ਼ਤ ਦਾ ਮਾਹੌਲ ਸੀ। ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਸ਼ਮਸ਼ਾਨਘਾਟਾਂ ਅਤੇ ਨਗਰ ਕੌਂਸਲਾਂ ਤੋਂ ਉਹ ਰਿਕਾਰਡ ਇਕੱਠੇ ਕੀਤੇ, ਜਿਨ੍ਹਾਂ ਵਿਚ ਅਣਪਛਾਤੇ ਦਸ ਕੇ ਸਸਕਾਰ ਕੀਤੇ ਗਏ ਨੌਜਵਾਨਾਂ ਦੇ ਵੇਰਵੇ ਦਰਜ ਸਨ। ਇਹ ਕੰਮ ਕਿਸੇ ਇਕ ਵਿਅਕਤੀ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਸੱਚ ਨੂੰ ਸਾਹਮਣੇ ਲਿਆਉਣ ਦਾ ਇਤਿਹਾਸਕ ਯਤਨ ਸੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਖਾਲੜਾ ਦੇ ਇਨ੍ਹਾਂ ਯਤਨਾਂ ਨੂੰ ਦਬਾਉਣ ਲਈ ਪੁਲਿਸ ਵੱਲੋਂ ਉਨ੍ਹਾਂ ਨੂੰ ਅਗਵਾ ਕੀਤਾ ਗਿਆ ਅਤੇ ਅਣਮਨੁੱਖੀ ਤਸ਼ੱਦਦ ਤੋਂ ਬਾਅਦ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਸ ਵੇਲੇ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਵੱਲੋਂ ਸੁਪਰੀਮ ਕੋਰਟ ਨੂੰ ਕੀਤੀ ਟੈਲੀਗ੍ਰਾਮ ਅਤੇ ਪਰਿਵਾਰ ਵੱਲੋਂ ਮਾਮਲਾ ਉਠਾਉਣ ’ਤੇ ਭਾਈ ਖਾਲੜਾ ’ਤੇ ਹੋਏ ਤਸ਼ੱਦਦ ਦਾ ਸੱਚ ਸਾਹਮਣੇ ਆਇਆ ਸੀ।

ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਲੜੇ ਗਏ ਸੰਘਰਸ਼ ਅਤੇ ਸਿੱਖ ਨੌਜੁਆਨਾਂ ਨਾਲ ਹੋਈਆਂ ਵਧੀਕੀਆਂ ਤੋਂ ਸੰਸਾਰ ਦੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਬਣੀ ਫਿਲਮ ‘ਸਤਲੁਜ’ ਨੂੰ ਰਿਲੀਜ਼ ਹੋਣ ਤੋਂ ਕੁਝ ਹੀ ਸਮੇਂ ਬਾਅਦ ਸਰਕਾਰ ਵੱਲੋਂ ਪਾਬੰਦੀ ਲਗਾਉਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਵਕੀਲਾਂ, ਮਨੁੱਖੀ ਅਧਿਕਾਰ ਲਈ ਲੜਨ ਵਾਲਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਵੀ ਉਸ ਸਮੇਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਖ਼ੁਦ ਵੀ ਇਸ ਦੌਰ ਦੇ ਗਵਾਹ ਰਹੇ ਹਨ, ਕਿਉਂਕਿ ਬਤੌਰ ਵਕੀਲ ਉਹ ਸਿੱਖ ਨੌਜੁਆਨਾਂ ਦੇ ਕੇਸਾਂ ਦੀ ਪੈਰਵਾਈ ਕਰਦੇ ਸਨ। ਇਹ ਸਮਾਂ ਸਿੱਖਾਂ ’ਤੇ ਅੱਤਿਆਚਾਰਾਂ ਦੀ ਸਿਖ਼ਰ ਸੀ, ਪਰ ਦੁੱਖ ਹੈ ਕਿ ਅੱਜ ਤੱਕ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ 14 ਜੁਲਾਈ ਨੂੰ ਸਤਲੁਜ ਦਰਿਆ ਦੇ ਕੰਢੇ ਸ਼ਹੀਦਾਂ ਨੂੰ ਯਾਦ ਕਰਦਿਆਂ ਕੀਤੇ ਜਾ ਰਹੇ ਅਰਦਾਸ ਸਮਾਗਮ ਸਮੇਂ ਸੰਗਤਾਂ ਨੂੰ ਪੁੱਜਣ ਦੀ ਅਪੀਲ ਵੀ ਕੀਤੀ। ਉਨ੍ਹਾਂ ਫਿਲਮ ‘ਸਤਲੁਜ’ ਉੱਤੇ ਲਗਾਈ ਗਈ ਪਾਬੰਦੀ ਤੁਰੰਤ ਹਟਾ ਕੇ ਇਸ ਨੂੰ ਮੁੜ ਰਿਲੀਜ਼ ਕਰਨ ਦੀ ਮੰਗ ਕੀਤੀ, ਤਾਂ ਜੋ ਨਵੀਂ ਪੀੜ੍ਹੀ ਪੰਜਾਬ ਦੇ ਇਤਿਹਾਸ ਦੀਆਂ ਕੌੜੀਆਂ ਸੱਚਾਈਆਂ ਤੋਂ ਜਾਣੂ ਹੋ ਸਕੇ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਸਾਬਿਹਾਨ ਅਤੇ ਅਧਿਕਾਰੀਆਂ ਨੇ ਫਿਲਮ ‘ਸਤਲੁਜ’ ਤੋਂ ਰੋਕ ਨੂੰ ਤੁਰੰਤ ਹਟਾਉਣ ਅਤੇ ਸਿੱਖ ਨੌਜੁਆਨਾਂ ਨਾਲ ਹੋਈਆਂ ਵਧੀਕੀਆਂ ਦੇ ਇਨਸਾਫ਼ ਲਈ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਪਲਵੀ ਮਿਸ਼ਰਾ ਨੂੰ ਸੌਂਪਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

by Jaspreet Kaur
September 24, 2026
0

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ 'ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ ਨਿੱਜੀ ਕੰਪਨੀਆਂ ਨੇ ਚੁੱਕਿਆ ਵੱਡਾ ਕਦਮ! ਨਵੀ...

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

by Ankit
September 24, 2026
0

ਭਗਵੰਤ ਮਾਨ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ...

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

by Ankit
September 24, 2026
0

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ...

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

by Jaspreet Kaur
September 24, 2026
0

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਮੁੰਬਈ, 24 ਸਤੰਬਰ 2026 (ਵਿਸ਼ਵ ਵਾਰਤਾ): 'ਵੈਲਕਮ' ਅਤੇ 'ਆਸ਼ਿਕੀ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

by Jaspreet Kaur
September 24, 2026
0

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ 'ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ ਨਿੱਜੀ ਕੰਪਨੀਆਂ ਨੇ ਚੁੱਕਿਆ ਵੱਡਾ ਕਦਮ! ਨਵੀ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 