ਨਵੀਂ ਦਿੱਲੀ, 25 ਮਈ – ਅੱਜ ਨਵੀਂ ਦਿੱਲੀ ਵਿਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ, ਜਿਸ ਵਿਚ ਰਾਹੁਲ ਗਾਂਧੀ ਵਲੋਂ ਪਾਰਟੀ ਦੀ ਲੋਕ ਸਭਾ ਚੋਣਾਂ ਵਿਚ ਹਾਰ ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਅਜਿਹੀਆਂ ਖਬਰਾਂ ਆਈਆਂ ਕਿ ਰਾਹੁਲ ਗਾਂਧੀ ਵਲੋਂ ਇਸ ਬੈਠਕ ਵਿਚ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ। ਜਦਕਿ ਦੂਸਰੇ ਪਾਸੇ ਪਾਰਟੀ ਦੀ ਸੀਨੀਅਰ ਨੇਤਾ ਸੁਰਜੇਵਾਲਾ ਨੇ ਰਾਹੁਲ ਦੇ ਅਸਤੀਫ਼ੇ ਦਾ ਖੰਡਨ ਕੀਤਾ। ਉਹਨਾਂ ਕਿਹਾ ਕਿ ਇਸ ਬੈਠਕ ’ਚ ਰਾਹੁਲ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ੇ ਦੀ ਪੇਸ਼ਕਸ਼ ਨਹੀਂ ਕੀਤੀ।
ਇਸ ਬੈਠਕ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ, ਪ੍ਰਿਯੰਕਾ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ, ਪੀ. ਚਿਦੰਬਰਮ ਆਦਿ ਨੇਤਾ ਮੌਜੂਦ ਸਨ।