ਨਵੀਂ ਦਿੱਲੀ, 25 ਮਈ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਭਾਜਪਾ ਸੰਸਦੀ ਦਲ ਅਤੇ ਐੱਨ.ਡੀ.ਏ ਦਾ ਨੇਤਾ ਚੁਣਿਆ ਗਿਆ ਹੈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਰਿੰਦਰ ਮੋਦੀ ਦੇ ਨਾਮ ਦਾ ਪ੍ਰਸਤਾਵ ਰੱਖਿਆ, ਜਿਸ ਦਾ ਉਧਵ ਠਾਕਰੇ, ਨੀਤੀਸ਼ ਕੁਮਾਰ ਤੇ ਰਾਮਵਿਲਾਸ ਪਾਸਵਾਨ ਵਲੋਂ ਸਮਰਥਨ ਕੀਤਾ ਗਿਆ।
ਇਸ ਮੌਕੇ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਪੈਰ ਛੂਹ ਕੇ ਉਹਨਾਂ ਕੋਲੋਂ ਆਸ਼ਿਰਵਾਦ ਵੀ ਲਿਆ।