ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ
ਤਰਨਤਾਰਨ , 12 ਜੁਲਾਈ 2026 (ਵਿਸ਼ਵ ਵਾਰਤਾ)– ਤਰਨਤਾਰਨ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਖੇਤਾਂ ‘ਚੋ 10 ਕਿੱਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਲਗਭਗ 55 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਾਹਮਣੇ ਆਈ ਜਾਣਕਾਰੀ ਅਨੁਸਾਰ ਵਲਟੋਹਾ ਥਾਣੇ ਦੀ ਪੁਲਿਸ ਨੂੰ ਦੇਰ ਰਾਤ ਸੂਚਨਾ ਮਿਲੀ ਕਿ ਪਿੰਡ ਲਖਨਾ ਦੇ ਬਹਿਕਾਂ ਕੋਲ ਜਸਵਿੰਦਰ ਸਿੰਘ ਦੇ ਖੇਤ ਵਿੱਚ ਡਰੋਨ ਰਾਹੀਂ ਕੁਝ ਪੈਕੇਟ ਸੁੱਟੇ ਗਏ ਹਨ। ਸੂਚਨਾ ਮਿਲਦੇ ਹੀ ਵਲਟੋਹਾ ਥਾਣੇ ਦੇ ਹੈੱਡ ਸਬ-ਇੰਸਪੈਕਟਰ ਪੁਲਿਸ ਟੀਮ ਸਮੇਤ ਪਿੰਡ ਲਖਨਾ ਪਹੁੰਚੇ। ਉਨ੍ਹਾਂ ਨੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨਾਲ ਮਿਲ ਕੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਇੱਕ ਪਲਾਸਟਿਕ ਦਾ ਬੈਗ ਅਤੇ ਕੁਝ ਖੁੱਲ੍ਹੇ ਪੈਕੇਟ ਮਿਲੇ। ਜਦੋਂ ਇਨ੍ਹਾਂ ਦਾ ਵਜ਼ਨ ਕੀਤਾ ਗਿਆ ਤਾਂ ਕੁੱਲ 10 ਕਿੱਲੋ 900 ਗ੍ਰਾਮ ਹੈਰੋਇਨ ਬਰਾਮਦ ਹੋਈ। ਵਲਟੋਹਾ ਪੁਲਿਸ ਸਟੇਸ਼ਨ ਵਿੱਚ ਅਣਪਛਾਤੇ ਲੋਕਾਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























