ਚੰਡੀਗੜ•, 26 ਮਈ :
ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਦੇਸ਼ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਸਰਕਾਰ ਦੇ ਸਾਰੇ ਕੈਬਨਿਟ ਸਕੱਤਰ, ਸਮੂਹ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਭਾਰਤੀ ਚੋਣ ਕਮਿਸ਼ਨ ਨੇ ਲਿਖਿਆ ਹੈ ਕਿ ਹੁਣ ਜਦੋਂ ਇਨ•ਾਂ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।
ਸੈਕਟਰ-32 ਸਥਿਤ ਜੀ.ਐਮ.ਸੀ.ਐਚ. ਦਾ ਪਹਿਲਾ ਪੋਸਟ ਗ੍ਰੈਜੂਏਟ ਕਨਵੋਕੇਸ਼ਨ
ਸੈਕਟਰ-32 ਸਥਿਤ ਜੀ.ਐਮ.ਸੀ.ਐਚ. ਦਾ ਪਹਿਲਾ ਪੋਸਟ ਗ੍ਰੈਜੂਏਟ ਕਨਵੋਕੇਸ਼ਨ ਸਾਬਕਾ ਰਾਸ਼ਟਰਪਤੀ ਨੇ ਕੀਤੀ ਸ਼ਿਰਕਤ ਚੰਡੀਗੜ੍ਹ,26ਅਪ੍ਰੈਲ(ਵਿਸ਼ਵ ਵਾਰਤਾ)- : ਸੈਕਟਰ-32 ਸਥਿਤ ਜੀ.ਐਮ.ਸੀ.ਐਚ. ਪਹਿਲਾ...