Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ
ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਕਾਂਗਰਸ ਵਿੱਚ ਚੱਲ ਰਹੇ ਸਿਆਸੀ ਅਤੇ ਸੰਗਠਨਾਤਮਕ ਸੰਕਟ ਨੂੰ ਲੈ ਕੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਸੂਤਰਾਂ ਮੁਤਾਬਕ, ਇਹ ਬੈਠਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਨਿਵਾਸ ‘ਤੇ ਹੋਵੇਗੀ, ਜਿਸ ਵਿੱਚ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ ਅਤੇ ਕੇ.ਸੀ. ਵੇਣੂਗੋਪਾਲ ਸ਼ਾਮਲ ਹੋਣਗੇ।
ਜਾਣਕਾਰੀ ਅਨੁਸਾਰ, ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਕੁਝ ਸੀਨੀਅਰ ਆਗੂ ਵੀ ਹਿੱਸਾ ਲੈ ਸਕਦੇ ਹਨ। ਬੈਠਕ ਦੌਰਾਨ ਪੰਜਾਬ ਕਾਂਗਰਸ ਦੇ ਅੰਦਰੂਨੀ ਹਾਲਾਤ, ਸੰਗਠਨ ਵਿੱਚ ਚੱਲ ਰਹੇ ਮਤਭੇਦ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅੱਗੇ ਦੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਨਾਲ ਹੈ। ਕਾਂਗਰਸ ਪਾਰਟੀ ਵੱਲੋਂ ਮੀਟਿੰਗ ਦੇ ਏਜੰਡੇ ਜਾਂ ਇਸ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















