Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ
ਅੰਮ੍ਰਿਤਸਰ, 15 ਜੁਲਾਈ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ 15 ਜੁਲਾਈ ਨੂੰ ਹੋਣ ਜਾ ਰਹੀ ਹੈ। ਇਹ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸਬੰਧੀ ਏਜੰਡਾ ਤੇ ਪੱਤਰ ਅੰਤ੍ਰਿੰਗ ਕਮੇਟੀ ਮੈਂਬਰਾਂ ਤੇ ਅਹੁਦੇਦਾਰਾਂ ਨੂੰ ਭੇਜ ਦਿੱਤਾ ਹੈ।
ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਫਿਲਮ ‘ਸਤਲੁਜ’ ‘ਤੇ ਰੋਕ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 15 ਜੂਨ ਨੂੰ ਜਾਰੀ ਕੀਤੇ ਹੁਕਮਨਾਮੇ ਨੂੰ ਲਾਗੂ ਕਰਵਾਉਣ, ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਕਾਨੂੰਨ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸੈਕਸ਼ਨ 85, ਸੈਕਸ਼ਨ 87, ਵਿੱਦਿਅਕ ਅਦਾਰਿਆਂ ਅਤੇ ਧਰਮ ਪ੍ਰਚਾਰ ਕਮੇਟੀ ਨਾਲ ਜੁੜੇ ਰੋਜ਼ਾਨਾ ਦੇ ਕੰਮਕਾਜ ਦੇ ਨਾਲ-ਨਾਲ ਕਈ ਹੋਰ ਮਹੱਤਵਪੂਰਨ ਏਜੰਡਿਆਂ ‘ਤੇ ਵੀ ਵਿਚਾਰ ਕਰਕੇ ਫੈਸਲੇ ਲਏ ਜਾ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























