• Latest
  • Trending
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 minutes ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

8 minutes ago
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

48 minutes ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

1 hour ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

2 hours ago
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

2 hours ago
BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

4 hours ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

5 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

6 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

6 hours ago
Hindi News
English News
Tuesday, September 8, 2026
No Result
View All Result
31 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸੱਤਾ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸਿਆਸਤ ਕਰਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

July 15, 2026
in ਖਬਰਾਂ, ਪੰਜਾਬ
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਮੈਂ ਸੱਤਾ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸਿਆਸਤ ਕਰਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਕਾਂਗਰਸ ਸੱਤਾ ਲਈ ਲੜ ਰਹੀ ਹੈ, ਜਦੋਂ ਕਿ ਅਸੀਂ ਲੋਕਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਕੰਮ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਕਾਂਗਰਸ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਜੇ ਉਹ ਸੱਤਾ ਵਿੱਚ ਆਈ ਤਾਂ ਸਾਰੀਆਂ ਲੋਕ ਭਲਾਈ ਸਕੀਮਾਂ ਬੰਦ ਕੀਤੀਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ; ਉਨ੍ਹਾਂ ਨੂੰ ਕਦੇ ਬਖ਼ਸ਼ਿਆ ਨਹੀਂ ਜਾਵੇਗਾ ਤੇ ਜੇਲ੍ਹ ਭੇਜਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਕੇਰੀਆਂ ਹਲਕੇ ਵਿੱਚ ਜਨਤਕ ਇਕੱਠ ਨੂੰ ਕੀਤਾ ਸੰਬੋਧਨ

ਵਿਸ਼ੇਸ਼ ਸਮਾਗਮ ਦੌਰਾਨ ਹਲਕਾ ਮੁਕੇਰੀਆਂ ਦੇ ਖਿਚੀਆਂ ਪਿੰਡ ਤੋਂ LIVE ——- विशेष समारोह के दौरान हलका मुकेरियां के गांव खिचियां से LIVE https://t.co/Jn47wtxCNM

— Bhagwant Mann (@BhagwantMann) July 15, 2026

ਮੁਕੇਰੀਆਂ (ਹੁਸ਼ਿਆਰਪੁਰ), 15 ਜੁਲਾਈ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ ਸਫ਼ਰ ਇੱਥੋਂ ਦੇ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਸਮਾਜ ਭਲਾਈ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਰਾਹੀਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਮੁਕੇਰੀਆਂ ਹਲਕੇ ਵਿੱਚ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਿਆਸਤ ਸੱਤਾ ਦਾ ਸੁੱਖ ਭੋਗਣ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਵੱਧ ਅਖ਼ਤਿਆਰ ਦੇ ਕੇ ਆਪਣੇ ਵਾਅਦੇ ਪੂਰਾ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਉੱਥੇ ਕਾਂਗਰਸ ਸੱਤਾ ਦੀ ਲੜਾਈ ਵਿੱਚ ਰੁੱਝੀ ਹੋਈ ਹੈ ਅਤੇ ਉਸ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ ਕਿ ਜੇ ਉਹ ਸੱਤਾ ਵਿੱਚ ਆਈ ਤਾਂ ਭਲਾਈ ਸਕੀਮਾਂ ਬੰਦ ਕਰੇਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸ਼੍ਰੀ ਗੁਰੂ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਵਿੱਚ ਕੋਈ ਵੀ ਆਗੂ ਦੂਜੇ ਨਾਲ ਖੜ੍ਹਨ ਨੂੰ ਤਿਆਰ ਨਹੀਂ ਹੈ ਕਿਉਂਕਿ ਹਰ ਕੋਈ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਕਾਂਗਰਸ ਲੀਡਰਸ਼ਿਪ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਸਾਰੇ ਆਗੂ ਬੱਸ ਯਾਤਰਾ `ਤੇ ਜਾਣਗੇ, ਜਿਸ ਨੂੰ ਰਾਹੁਲ ਗਾਂਧੀ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਉਹ ਇਕੱਠੇ ਜਾ ਤਾਂ ਸਕਦੇ ਹਨ, ਪਰ ਉਹ ਯਕੀਨੀ ਤੌਰ `ਤੇ ਇਕੱਠੇ ਵਾਪਸ ਨਹੀਂ ਆਉਣਗੇ ਕਿਉਂਕਿ ਆਪਣੀ ਭਿਆਨਕ ਅੰਦਰੂਨੀ ਲੜਾਈ ਕਾਰਨ ਹਰੇਕ ਆਗੂ ਜ਼ਖ਼ਮੀ ਹੋ ਜਾਵੇਗਾ।”

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ` ਦੇ ਲੋਕ-ਪੱਖੀ ਕੰਮਾਂ ਦੇ ਆਧਾਰ ਤੇ ਪਾਰਟੀ ਨੂੰ ਇੰਨਾ ਵੱਡਾ ਫਤਵਾ ਦੇਣ ਕਿ ਇਨ੍ਹਾਂ ਮੌਕਾਪ੍ਰਸਤ ਆਗੂਆਂ ਨੂੰ ਸਰਕਾਰ ਬਣਾਉਣ ਅਤੇ ਮੁੱਖ ਮੰਤਰੀ ਦੀ ਕੁਰਸੀ ਲਈ ਲੜਨ ਦਾ ਮੌਕਾ ਹੀ ਨਾ ਮਿਲੇ। ਉਨ੍ਹਾਂ ਕਿਹਾ, “ਇਨ੍ਹਾਂ ਲਾਲਚੀ ਆਗੂਆਂ ਦੇ ਹੱਥਾਂ ਵਿੱਚ ਸੱਤਾ ਨਾ ਸੌਂਪੋ ਕਿਉਂਕਿ ਇਹ ‘ਆਪ ਸਰਕਾਰ ਵੱਲੋਂ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਸਾਰੀਆਂ ਸਕੀਮਾਂ ਨੂੰ ਬੰਦ ਕਰ ਦੇਣਗੇ। ਕਾਂਗਰਸੀ ਆਗੂਆਂ ਨੇ ਵਾਰ-ਵਾਰ ਦਾਅਵਾ ਕੀਤਾ ਹੈ ਕਿ ਜੇ ਉਹ ਸੱਤਾ ਵਿੱਚ ਆਏ ਤਾਂ ਇਨ੍ਹਾਂ ਸਕੀਮਾਂ ਨੂੰ ਬੰਦ ਕਰ ਦੇਣਗੇ।”

ਅਕਾਲੀ ਦਲ `ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਹਥਿਆਉਣਾ ਚਾਹੁੰਦਾ ਹੈ, ਪਰ ਪੰਜਾਬ ਦੇ ਲੋਕ ਉਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ। ਲੋਕਾਂ ਨੇ ਬਾਦਲਾਂ ਨੂੰ ਪੰਜ ਵਾਰ ਮੁੱਖ ਮੰਤਰੀ ਚੁਣਿਆ, ਪਰ ਉਨ੍ਹਾਂ ਨੇ ਸੂਬੇ ਜਾਂ ਇਸ ਦੇ ਲੋਕਾਂ ਲਈ ਕਦੇ ਕੁਝ ਚੰਗਾ ਨਹੀਂ ਕੀਤਾ।”

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ `ਤੇ ਤਨਜ਼ ਕਸਦਿਆਂ ਉਨ੍ਹਾਂ ਕਿਹਾ, “ਅਕਾਲੀ ਆਗੂ ਲੋਕਾਂ ਵਿੱਚ ਆਪਣਾ ਆਧਾਰ ਗੁਆ ਚੁੱਕੇ ਹਨ। ਉਹ ਆਪਣੀਆਂ ਰੈਲੀਆਂ ਵਿੱਚ ਭੀੜ ਦਿਖਾਉਣ ਲਈ ਪੈਸੇ ਦੇ ਕੇ ਲਿਆਂਦੇ ਗਏ ਵਰਕਰਾਂ ਦੀ ਵਰਤੋਂ ਕਰ ਰਹੇ ਹਨ। ਹਰ ਅਕਾਲੀ ਰੈਲੀ ਵਿੱਚ ਉਹੀ ਭੀੜ ਨਜ਼ਰ ਆਉਂਦੀ ਹੈ। ਇਹ ਲੋਕ ਕਦੇ ਦਾਅਵਾ ਕਰਦੇ ਸਨ ਕਿ ਉਹ ਪੰਜਾਬ `ਤੇ 25 ਸਾਲ ਰਾਜ ਕਰਨਗੇ, ਪਰ ਸੂਬੇ ਦੇ ਸੂਝਵਾਨ ਅਤੇ ਦਲੇਰ ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁੰਮਨਾਮੀ ਵਿੱਚ ਧੱਕ ਦਿੱਤਾ ਹੈ। ਇਹ ਮੌਕਾਪ੍ਰਸਤ ਆਗੂ ਆਪਣੀ ਸਹੂਲਤ ਅਤੇ ਨਿੱਜੀ ਸਿਆਸੀ ਹਿੱਤਾਂ ਮੁਤਾਬਕ ਰੰਗ ਅਤੇ ਆਪਣਾ ਸਟੈਂਡ ਬਦਲਦੇ ਹਨ। ਪੂਰਾ ਸੂਬਾ ਇਨ੍ਹਾਂ ਦਾ ਅਸਲੀ ਚਿਹਰਾ ਜਾਣਦਾ ਹੈ ਕਿਉਂਕਿ ਇਨ੍ਹਾਂ ਨੇ ਹਮੇਸ਼ਾ ਸਿਆਸੀ ਡਰਾਮੇਬਾਜ਼ੀ ਰਾਹੀਂ ਲੋਕਾਂ ਨੂੰ ਗੁਮਰਾਹ ਕੀਤਾ ਹੈ।”

ਉਨ੍ਹਾਂ ਕਿਹਾ, “ਜਿਨ੍ਹਾਂ ਨੂੰ ਕਦੇ ਅਜਿੱਤ ਮੰਨਿਆ ਜਾਂਦਾ ਸੀ, ਅੱਜ ਉਨ੍ਹਾਂ ਨੂੰ ਆਪਣੀ ਪਾਰਟੀ ਦੀ ਕਮੇਟੀ ਬਣਾਉਣ ਲਈ ਪੰਜ ਮੈਂਬਰ ਵੀ ਨਹੀਂ ਮਿਲ ਰਹੇ। ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਪਨਾਹ ਦਿੱਤੀ ਅਤੇ ਨਸ਼ਾ ਤਸਕਰਾਂ ਦੀ ਪਿੱਠ ਥਾਪੜ ਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ। ਪੰਜਾਬ ਦੇ ਲੋਕ ਇਨ੍ਹਾਂ ਗੁਨਾਹਾਂ ਲਈ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ਅਤੇ ਇਕ ਵਾਰ ਫਿਰ ਉਨ੍ਹਾਂ ਨੂੰ ਕਰਾਰਾ ਸਬਕ ਸਿਖਾਉਣਗੇ। ਲੋਕਾਂ ਨੇ ਅਕਾਲੀਆਂ ਨੂੰ ਵਾਰ-ਵਾਰ ਚੁਣਿਆ, ਪਰ ਉਨ੍ਹਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਅਕਾਲੀ ਪੰਜਾਬ ਦੇ ਅਸਲ ਗੱਦਾਰ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ। ਉਹ ਆਮ ਲੋਕਾਂ ਲਈ ਬਣੀਆਂ ਸਹੂਲਤਾਂ ਹੜੱਪ ਕੇ ਅਮੀਰ ਬਣ ਗਏ। ਉਨ੍ਹਾਂ ਦੇ ਲੰਬੇ ਸ਼ਾਸਨ ਦੌਰਾਨ ਸੂਬਾ ਬਦਹਾਲ ਹੋ ਗਿਆ ਅਤੇ ਮਾਫੀਆ ਦਾ ਰਾਜ ਰਿਹਾ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦਾ ਮੁਖੀ ਨਹੀਂ ਬਣਾਇਆ ਕਿਉਂਕਿ ਉਹ ਜਾਣਦੇ ਸਨ ਕਿ ਸਾਬਕਾ ਉਪ ਮੁੱਖ ਮੰਤਰੀ, ਪੰਜਾਬ ਨੂੰ ਬਰਬਾਦੀ ਦੇ ਕੰਢੇ `ਤੇ ਲੈ ਜਾਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਇਸ ਨੂੰ ਉਨ੍ਹਾਂ ਦੀ ਭਲਾਈ ਲਈ ਸਮਝਦਾਰੀ ਨਾਲ ਖ਼ਰਚਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਜਾ ਰਿਹਾ ਹੈ। ਸਾਡੀ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ। ਅਸੀਂ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 68,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਨੂੰ ਸੁਧਾਰਿਆ ਹੈ, ਟੋਲ ਪਲਾਜ਼ੇ ਬੰਦ ਕਰ ਕੇ ਰੋਜ਼ਾਨਾ 70 ਲੱਖ ਰੁਪਏ ਬਚਾਏ ਹਨ ਅਤੇ ਪੂਰੇ ਸੂਬੇ ਵਿੱਚ ਬੁਨਿਆਦੀ ਢਾਂਚੇ ਦਾ ਨਿਰਮਾਣ ਕਰ ਰਹੇ ਹਾਂ।”

ਉਨ੍ਹਾਂ ਅੱਗੇ ਕਿਹਾ, “ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਦੋਂ ਸਿੰਜਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਹੁੰਦੀ ਸੀ। ਅੱਜ ਇਹ ਅੰਕੜਾ ਵਧ ਕੇ 88 ਫੀਸਦੀ ਤੋਂ ਵੱਧ ਹੋ ਗਿਆ ਹੈ।”

ਮੁੱਖ ਮੰਤਰੀ ਨੇ ਕਿਹਾ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋ ਸਕੇ। ਨਤੀਜੇ ਵਜੋਂ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਉੱਪਰ ਆ ਗਿਆ ਹੈ। ਇਹ ਆਉਣ ਵਾਲੀਆਂ ਪੀੜ੍ਹੀਆਂ ਦੇ ਭਲੇ ਲਈ ਕੀਤਾ ਗਿਆ ਹੈ ਕਿਉਂਕਿ ਪੰਜਾਬ ਦਾ ਮਤਲਬ ਹੀ ਪਾਣੀ ਹੈ ਅਤੇ ਪਾਣੀ ਤੋਂ ਬਿਨਾਂ ਪੰਜਾਬ ਦੀ ਕੋਈ ਹੋਂਦ ਨਹੀਂ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੋਈ ਵੀ ਮੁਫ਼ਤ ਦੀ ਸਹੂਲਤ ਜਾਂ ਰਿਆਇਤੀ ਕਾਰਡ ਗਰੀਬੀ ਜਾਂ ਹੋਰ ਸਮਾਜਿਕ ਸਮੱਸਿਆਵਾਂ ਨੂੰ ਖ਼ਤਮ ਨਹੀਂ ਕਰ ਸਕਦਾ। ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰ ਕੇ ਉਨ੍ਹਾਂ ਨੂੰ ਇਸ ਚੱਕਰ ਵਿੱਚੋਂ ਬਾਹਰ ਕੱਢ ਸਕਦੀ ਹੈ।”

ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇਕ ਸਥਾਨ ਹਾਸਲ ਕੀਤਾ ਹੈ। ਅਸੀਂ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਅਪਗ੍ਰੇਡ ਕੀਤਾ ਹੈ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਦਿੱਤੀ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ `ਤੇ ਆ ਗਿਆ ਹੈ।”

ਉਨ੍ਹਾਂ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ ਸਾਡੀ ਸਰਕਾਰ ਨੇ ਅਧਿਆਪਕਾਂ ਦੀ ਸਿਖਲਾਈ, ਆਧੁਨਿਕ ਅਧਿਆਪਨ ਤਰੀਕਿਆਂ ਅਤੇ ਸਮਾਰਟ ਕਲਾਸਰੂਮਾਂ `ਤੇ ਧਿਆਨ ਕੇਂਦਰਿਤ ਕੀਤਾ ਹੈ। ਪਹਿਲਾਂ ਕੇਰਲ ਚੋਟੀ ਦੇ ਸਥਾਨ `ਤੇ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਨੰਬਰ ਇਕ ਰੈਂਕ ਹਾਸਲ ਕੀਤਾ ਹੈ। ਅਸੀਂ ਭਵਿੱਖ ਵਿੱਚ ਵੀ ਅਜਿਹੇ ਯਤਨ ਜਾਰੀ ਰੱਖਾਂਗੇ। ਸਿੱਖਿਆ ਉਹ ਰੌਸ਼ਨੀ ਹੈ, ਜੋ ਹਨੇਰਾ ਹਟਾ ਕੇ ਸੰਸਾਰ ਨੂੰ ਰੌਸ਼ਨ ਕਰਦੀ ਹੈ। ਇਸੇ ਕਰਕੇ ਸਾਡੀ ਸਰਕਾਰ ਸਿੱਖਿਆ `ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।”

ਸੂਬਾ ਸਰਕਾਰ ਦੀਆਂ ਸਿਹਤ ਸੰਭਾਲ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਹੈਲਥ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦਾ ਹੱਕਦਾਰ ਹੈ। 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਉਨ੍ਹਾਂ ਦੇ ਹੈਲਥ ਕਾਰਡ ਮਿਲ ਚੁੱਕੇ ਹਨ ਅਤੇ ਲੋਕਾਂ ਨੇ ਇਸ ਸਕੀਮ ਤਹਿਤ ਲਗਪਗ 650 ਕਰੋੜ ਰੁਪਏ ਦਾ ਮੁਫ਼ਤ ਇਲਾਜ ਕਰਵਾਇਆ ਹੈ। ਮੈਂ ਹਰ ਯੋਗ ਪਰਿਵਾਰ ਨੂੰ ਇਨ੍ਹਾਂ ਹੈਲਥ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਾ ਹਾਂ।”

ਮੁੱਖ ਮੰਤਰੀ ਨੇ ਦੱਸਿਆ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਗਈ ਹੈ। ਪਹਿਲੀ ਵਾਰ ਕਿਸਾਨਾਂ ਨੂੰ ਸਿੰਜਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨੇ ਉਨ੍ਹਾਂ ਦੀ ਜ਼ਿੰਦਗੀ ਬਦਲ ਦਿੱਤੀ ਹੈ।”

‘ਮਾਵਾਂ-ਧੀਆਂ ਸਤਿਕਾਰ ਯੋਜਨਾ` ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਇਹ ਅਹਿਮ ਸਕੀਮ ਸ਼ੁਰੂ ਕੀਤੀ ਹੈ, ਜਿਸ ਤਹਿਤ ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ। ਯੋਗ ਲਾਭਪਾਤਰੀਆਂ ਨੂੰ 1 ਜੁਲਾਈ ਤੋਂ ਇਸ ਦਾ ਲਾਭ ਮਿਲ ਰਿਹਾ ਹੈ। 32 ਲੱਖ ਤੋਂ ਵੱਧ ਮਾਵਾਂ ਇਸ ਸਹੂਲਤ ਦਾ ਲਾਭ ਉਠਾ ਰਹੀਆਂ ਹਨ ਅਤੇ 1 ਅਗਸਤ ਨੂੰ ਉਨ੍ਹਾਂ ਦੇ ਫੋਨਾਂ `ਤੇ ਇਕ ਵਾਰ ਫਿਰ ਅਦਾਇਗੀ ਦੇ ਮੈਸੇਜ ਦੀ ਘੰਟੀ ਵੱਜੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਵਾਲੀਆਂ ਇਨ੍ਹਾਂ ਮਹੱਤਵਪੂਰਨ ਸਕੀਮਾਂ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ।”

ਮੁੱਖ ਮੰਤਰੀ ਨੇ ਕਿਹਾ, “ਜਿਹੜੀਆਂ ਔਰਤਾਂ ਜੁਲਾਈ ਵਿੱਚ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੀਆਂ, ਉਨ੍ਹਾਂ ਨੂੰ ਅਗਸਤ ਵਿੱਚ ਤਿੰਨ ਮਹੀਨਿਆਂ ਦੀ ਅਦਾਇਗੀ ਇਕੱਠੀ ਮਿਲੇਗੀ। ਇਹ ਸਕੀਮ ਕਦੇ ਬੰਦ ਨਹੀਂ ਹੋਵੇਗੀ। ਇਹ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ‘ਆਪ` ਸਰਕਾਰ ਸੱਤਾ ਵਿੱਚ ਹੈ।”

ਇਸ ਇਕੱਠ ਨੂੰ ਲੋਕਾਂ ਨਾਲ ਰਾਬਤਾ ਕਾਇਮ ਕਰਨ ਦਾ ਸੁਨਹਿਰੀ ਮੌਕਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਲੋਕਾਂ ਨਾਲ ਗੱਲਬਾਤ ਕਰਨ ਦਾ ਇੱਕ ਮੰਚ ਹੈ। ਕਈ ਸਰਕਾਰਾਂ ਆਈਆਂ ਤੇ ਗਈਆਂ, ਪਰ ਕਿਸੇ ਨੇ ਵੀ ਲੋਕਾਂ ਦੀ ਭਲਾਈ ਦੀ ਪਰਵਾਹ ਨਹੀਂ ਕੀਤੀ। ਉਹ ਸੂਬੇ ਦੀ ਦੌਲਤ ਲੁੱਟਦੇ ਹੋਏ ਕੁਰਸੀ-ਕੁਰਸੀ ਦੀ ਖੇਡ ਖੇਡਦੇ ਰਹੇ। ਫਿਰ ਲੋਕਾਂ ਨੇ ਝਾੜੂ ਨੂੰ ਵੋਟ ਪਾਈ, ਜਿਸ ਦੇ ਨਤੀਜੇ ਵਜੋਂ ਸਕੂਲਾਂ, ਹਸਪਤਾਲਾਂ ਅਤੇ ਹੋਰ ਜਨਤਕ ਸੇਵਾਵਾਂ ਪੂਰੀ ਤਰ੍ਹਾਂ ਬਦਲ ਗਈਆਂ।”

ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਉਤੇ ਜਨ ਸਭਾ ਦੇ ਕੁੱਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁਕੇਰੀਆਂ ਦੀ ਪਵਿੱਤਰ ਧਰਤੀ `ਤੇ ਮੈਨੂੰ ਜੋ ਪਿਆਰ, ਸਨੇਹ ਅਤੇ ਵਿਸ਼ਵਾਸ ਮਿਲਿਆ ਹੈ, ਉਹ ਮੇਰੀ ਤਾਕਤ ਦਾ ਸਭ ਤੋਂ ਵੱਡਾ ਸਰੋਤ ਹੈ। ਅਸੀਂ ਆਪਣੇ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੇ ਹਾਂ। ਮੁਫ਼ਤ ਬਿਜਲੀ, ਬਿਹਤਰ ਸਰਕਾਰੀ ਸਕੂਲ, ਔਰਤਾਂ ਲਈ ਵਿੱਤੀ ਸਹਾਇਤਾ, ਵਿਸਤ੍ਰਿਤ ਸਿਹਤ ਸੇਵਾਵਾਂ, ਕਿਸਾਨਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਯਤਨ ਹੁਣ ਹਕੀਕਤ ਬਣ ਰਹੇ ਹਨ। ਮੇਰੀ ਰਾਜਨੀਤੀ ਸੱਤਾ ਹਥਿਆਉਣ ਲਈ ਨਹੀਂ ਹੈ। ਇਹ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਹੈ। ਤੁਹਾਡਾ ਭਰੋਸਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਇਕੱਠੇ ਮਿਲ ਕੇ ਅਸੀਂ ਪੰਜਾਬ ਨੂੰ ਹਰ ਖੇਤਰ ਵਿੱਚ ਇਕ ਵਾਰ ਫਿਰ ਨੰਬਰ ਇਕ ਬਣਾਉਣ ਲਈ ਇਸ ਸਫ਼ਰ ਨੂੰ ਜਾਰੀ ਰੱਖਾਂਗੇ।”

Tags: BREAKING NEWSChief Minister Bhagwant Singh MannLatest Punjab newsPUNJABpunjab newstop headlines in PunjabiWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

by Ankit
September 8, 2026
0

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ...

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

by Jaspreet Kaur
September 8, 2026
0

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ 'ਤੇ ਮੁਕੰਮਲ ਪਾਬੰਦੀ ਅੰਮ੍ਰਿਤਸਰ, 8 ਸਤੰਬਰ 2026 (ਵਿਸ਼ਵ...

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

by Jaspreet Kaur
September 8, 2026
0

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

by Jaspreet Kaur
3 weeks ago
0

ਲਖਨਊ 'ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ - ਬੈਂਕ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA