ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼ ਕੁਮਾਰ ਪੱਪੀ);- ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕਾਰਜਸ਼ੀਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਮੋਹਾਲੀ ਵੱਲੋਂ 16 ਜੁਲਾਈ 2026 (ਵੀਰਵਾਰ)ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਮਾਡਲ ਕਰੀਅਰ ਸੈਂਟਰ/ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਮੋਹਾਲੀਵਿਖੇ ਇੱਕ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਰੋਜ਼ਗਾਰ ਕੈਂਪ ਦਾ ਉਦੇਸ਼ ਬੇਰੁਜ਼ਗਾਰ ਨੌਜਵਾਨਾਂ ਨੂੰ ਪ੍ਰਸਿੱਧ ਨਿੱਜੀ ਕੰਪਨੀਆਂ ਵਿੱਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਇਸ ਕੈਂਪ ਵਿੱਚ ਸਟਾਫਿੰਗ ਟੀਟਾਨਸ ਪ੍ਰਾਈਵੇਟ ਲਿਮਿਟੇਡ, ਆਈ.ਟੀ.ਐਮ. (ਆਈ.ਸੀ.ਆਈ.ਸੀ.ਆਈ ਬੈਂਕ ਪਲੇਸਮੈਂਟ ਪ੍ਰੋਗ੍ਰਾਮ), ਅਮੇਜ਼ਾਨ ਡਾਰਕ ਸਟੋਰ, 360 ਬਾਈਟਸ ਅਤੇ ਕਿਊਸ ਕੋਰਪ ਵਰਗੀਆਂ ਨਾਮਵਰ ਕੰਪਨੀਆਂ ਭਾਗ ਲੈ ਰਹੀਆਂ ਹਨ। ਇਨ੍ਹਾਂ ਕੰਪਨੀਆਂ ਵੱਲੋਂ ਐਚ.ਆਰ. ਰਿਕਰੂਟਰ, ਪਿਕਰ/ਪੈਕਰ, ਰਿਲੇਸ਼ਨਸ਼ਿਪ ਮੈਨੇਜਰ, ਆਊਟਬਾਊਂਡ ਸੇਲਜ਼ ਐਗਜ਼ੈਕਟਿਵ ਸਮੇਤ ਵੱਖ-ਵੱਖ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਉਮੀਦਵਾਰਾਂ ਲਈ ਯੋਗਤਾ 10ਵੀਂ ਪਾਸ ਤੋਂ ਲੈ ਕੇ ਗ੍ਰੈਜੂਏਸ਼ਨ ਤੱਕ ਨਿਰਧਾਰਤ ਕੀਤੀ ਗਈ ਹੈ ਅਤੇ ਤਨਖਾਹ 14,000 ਰੁਪਏ ਪ੍ਰਤੀ ਮਹੀਨਾ ਤੋਂ 4 ਲੱਖ ਰੁਪਏ ਸਾਲਾਨਾ ਤੱਕ ਹੋ ਸਕਦੀ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਮੋਹਾਲੀ ਨੇ ਯੋਗ ਅਤੇ ਇੱਛੁਕ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋਆਂ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਮੇਂ ਸਿਰ ਕੈਂਪ ਵਿੱਚ ਪਹੁੰਚਣ।
ਨੌਜਵਾਨਾਂ ਨੂੰ ਕੈਂਪ ਵਿੱਚ ਭਾਗ ਲੈਣ ਤੋਂ ਪਹਿਲਾਂ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਵੀ ਅਪੀਲ ਕੀਤੀ ਗਈ ਹੈ ਤਾਂ ਜੋ ਭਰਤੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਨੇ ਸਮੂਹ ਯੋਗ ਉਮੀਦਵਾਰਾਂ ਨੂੰ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਯੋਗਤਾ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ।























