• Latest
  • Trending
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

2 hours ago
National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

7 minutes ago
Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

35 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

60 minutes ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

2 hours ago
FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

2 hours ago
Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

2 hours ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

4 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

11 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

11 hours ago
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

11 hours ago
Hindi News
English News
Thursday, July 16, 2026
No Result
View All Result
33 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

July 16, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

– SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ – ਐਡਵੋਕੇਟ ਧਾਮੀ

– ਸਿੱਖ ਨੌਜਵਾਨੀ ਦਾ ਸਰਕਾਰੀ ਤੌਰ ’ਤੇ ਮਿੱਥ ਕੇ ਘਾਣ ਕੀਤਾ ਗਿਆ
– ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈਆਂ ਅੰਤ੍ਰਿੰਗ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਇਕੱਤਰਤਾਵਾਂ

ਅੰਮ੍ਰਿਤਸਰ, 16 ਜੁਲਾਈ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਕੱਤਰਤਾ ’ਚ ਲਏ ਗਏ ਫੈਸਲਿਆਂ ਸਬੰਧੀ ਜਾਰੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ’ਚ ਮਤਾ ਪਾਸ ਕਰਦਿਆਂ ਸੰਨ 80-90 ਦੇ ਦਹਾਕਿਆਂ ਦੌਰਾਨ ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਲਾ ਸੱਚ ਹੈ ਕਿ ਇਸ ਦੌਰ ਦੌਰਾਨ ਸਿੱਖ ਨੌਜਵਾਨੀ ਦਾ ਸਰਕਾਰੀ ਤੌਰ ’ਤੇ ਮਿੱਥ ਕੇ ਘਾਣ ਕੀਤਾ ਗਿਆ। ਸਿੱਖਾਂ ਦੀ ਰੂਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਅਨੇਕਾਂ ਗੁਰਦੁਆਰਾ ਸਾਹਿਬਾਨ ਨੂੰ ਨਿਸ਼ਾਨਾ ਬਣਾਇਆ ਗਿਆ। ਦਿੱਲੀ, ਕਾਨਪੁਰ, ਬੋਕਾਰੋ ਸਮੇਤ ਕਈ ਸ਼ਹਿਰਾਂ ਵਿਚ ਸਿੱਖ ਕਤਲੇਆਮ ਕੀਤਾ ਗਿਆ ਅਤੇ ਇਸ ਤੋਂ ਬਾਅਦ ਪੰਜਾਬ ਵਿਚ ਇੱਕ ਦਹਾਕਾ ਹਜ਼ਾਰਾਂ ਬੇਦੋਸ਼ੇ ਸਿੱਖਾਂ ਨੂੰ ਮਾਰਿਆ ਗਿਆ। ਇਨ੍ਹਾਂ ਸਿੱਖਾਂ ਦੀਆਂ ਲਾਸ਼ਾਂ ਤਕ ਵੀ ਪਰਿਵਾਰਾਂ ਨੂੰ ਨਾ ਦਿੱਤੀਆਂ ਗਈਆਂ, ਜਿਸ ਕਰਕੇ ਅੱਜ ਤਕ ਉਨ੍ਹਾਂ ਦੇ ਪਰਿਵਾਰ ਉਡੀਕ ਕਰ ਰਹੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਮਾਰੇ ਗਏ, ਲਾਵਾਰਿਸ ਕਹਿ ਕੇ ਸਾੜੇ ਗਏ ਤੇ ਨਹਿਰਾਂ ਦਰਿਆਵਾਂ ਵਿਚ ਵਹਾਅ ਦਿੱਤੇ ਗਏ ਨਿਰਦੋਸ਼ ਸਿੱਖਾਂ ਦਾ ਸੱਚ ਸਾਹਮਣੇ ਲਿਆਉਣ ਲਈ ਹਿੰਮਤ ਕਰਨ, ਮਨੁੱਖੀ ਅਧਿਕਾਰਾਂ ਲਈ ਲੜਾਈ ਲੜਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਵੀ ਪੁਲਿਸ ਵੱਲੋਂ ਤਸ਼ੱਦਦ ਕਰਕੇ ਸ਼ਹੀਦ ਕਰ ਦਿੱਤਾ ਗਿਆ ਅਤੇ ਉਨ੍ਹਾਂ ਦਾ ਸਰੀਰ ਹਰੀਕੇ ਪੱਤਣ ’ਤੇ ਨਹਿਰ ਵਿਚ ਰੋੜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਿਲਸਿਲਾ ਸਰਕਾਰੀ ਅੱਤਿਆਚਾਰ ਦੀ ਸਿਖਰ ਸੀ, ਜਿਸ ਨੂੰ ਚੇਤੇ ਕਰਕੇ ਅੱਜ ਵੀ ਪੰਜਾਬ ਦੇ ਲੋਕ ਸੁੰਨ ਹੋ ਜਾਂਦੇ ਹਨ। ਪਾਸ ਕੀਤੇ ਮਤੇ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦਾ ਸਿੱਖ ਕਤਲੇਆਮ ਦੇ ਪੀੜ੍ਹਤ ਸ਼ਹੀਦਾਂ ਲਈ ਹਰੀਕੇ ਪੱਤਣ ਵਿਖੇ ਸਮੂਹਿਕ ਅਰਦਾਸ ਕਰਨ ਦੇ ਉਪਰਾਲੇ ਦਾ ਸਤਿਕਾਰ ਕੀਤਾ ਗਿਆ ਅਤੇ ਇਸ ਮੌਕੇ ਕੀਤੇ ਗਏ ਆਦੇਸ਼ ਪ੍ਰਤੀ ਵਚਨਬੱਧਤਾ ਪ੍ਰਗਟਾਈ ਗਈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸੇ ਤਰ੍ਹਾਂ ਇਕ ਹੋਰ ਮਤਾ ਪਾਸ ਕਰਦਿਆਂ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਨੌਜੁਆਨਾਂ ਲਈ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 1980 ਤੋਂ ਬਾਅਦ ਪੰਜਾਬ ਵਿੱਚ ਵਾਪਰੀਆਂ ਸਿੱਖ ਵਿਰੋਧੀ ਘਟਨਾਵਾਂ ਦੌਰਾਨ ਸਰਕਾਰਾਂ ਵੱਲੋਂ ਸਿੱਖਾਂ ਦੇ ਪਾਵਨ ਅਸਥਾਨਾਂ ਅਤੇ ਸਿੱਖ ਨੌਜੁਆਨਾਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਗਿਆ। ਇਸੇ ਦੇ ਵਿਰੋਧ ਵਿਚ ਕਈ ਨੌਜਵਾਨ ਸੰਘਰਸ਼ ਦੇ ਰਾਹ ਪੈਣ ਲਈ ਮਜ਼ਬੂਰ ਹੋਏ। ਇਨ੍ਹਾਂ ਵਿੱਚੋਂ ਕਈ ਅੱਜ ਤਿੰਨ-ਤਿੰਨ ਦਹਾਕੇ ਦੀਆਂ ਸਜ਼ਾਵਾਂ ਭੁਗਤਣ ਦੇ ਬਾਅਦ ਵੀ ਜ਼ੇਲ੍ਹਾਂ ਵਿਚ ਬੰਦ ਹਨ। ਇਨ੍ਹਾਂ ਸੰਘਰਸ਼ੀ ਨੌਜਵਾਨਾਂ ਨੇ ਭਾਰਤੀ ਕਨੂੰਨ ਅਨੁਸਾਰ ਮਿਲੀਆਂ ਸਜਾ਼ਵਾਂ ਤੋਂ ਕਿਤੇ ਵਧੇਰੇ ਸਮਾਂ ਜੇਲ੍ਹਾਂ ਵਿਚ ਗੁਜ਼ਾਰਿਆ ਹੈ। ਲੰਬੇ ਸਮੇਂ ਤੋਂ ਕੈਦ ਰਹਿਣ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਸਬੰਧੀ ਸਿੱਖ ਕੌਮ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਦੂਜੇ ਪਾਸੇ ਸਿੱਖ ਨੌਜਵਾਨਾਂ ਤੇ ਤਸ਼ੱਦਦ ਕਰਨ ਅਤੇ ਬੇਦੋਸ਼ਿਆਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ਅਧਿਕਾਰੀ ਜਿਨ੍ਹਾਂ ਨੂੰ ਅਦਾਲਤਾਂ ਨੇ ਦੋਸ਼ੀ ਮੰਨਿਆ ਹੈ, ਨੂੰ ਮੌਜੂਦਾ ਸਰਕਾਰ ਵੱਲੋਂ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਹਰ ਤਰੀਕਾ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਦੋਹਰੀ ਨੀਤੀ ਸਰਕਾਰਾਂ ਦੇ ਸਿੱਖ ਵਿਰੋਧੀ ਚਿਹਰੇ ਨੂੰ ਨੰਗਾ ਕਰਦੀ ਹੈ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵਿਚ ਗੁਰਦੁਆਰਾ ਸਾਹਿਬਾਨ, ਟਰੱਸਟ, ਪ੍ਰੈੱਸਾਂ ਦੇ ਮਾਮਲਿਆਂ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ। ਇਸੇ ਦੌਰਾਨ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਸਿੱਖੀ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਲਈ ਵਿਚਾਰਾਂ ਹੋਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

by Ranjit Singh
July 16, 2026
0

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ...

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

by Ranjit Singh
July 16, 2026
0

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ):...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

by Ranjit Singh
July 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

by Ranjit Singh
July 16, 2026
0

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ - ਪਾਕਿਸਤਾਨ ਦੇ ਸਿੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

by Ranjit Singh
July 16, 2026
0

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ...

Most Popular

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

by Ranjit Singh
3 weeks ago
0

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ - ਨੂਹ ਵਿੱਚ ਤਾਇਨਾਤ ਸਹਾਇਕ ਜ਼ਿਲ੍ਹਾ ਖੇਡ ਅਧਿਕਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 