ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਕਪੂਰਥਲਾ,16 ਜੁਲਾਈ 2026 (ਵਿਸ਼ਵ ਵਾਰਤਾ): ਬੀਤੀ ਦੇਰ ਰਾਤ ਥਾਣਾ ਬੇਗੋਵਾਲ ਪਿੰਡ ਨੰਗਲ ਲੁਬਾਣਾ ਵਿਖੇ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਮੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਨੰਗਲ ਲੁਬਾਣਾ ਤਕਰੀਬਨ ਰਾਤ 9 ਕੁ ਵਜੇ ਆਪਣੀ ਸਕੂਟਰੀ ‘ਤੇ ਖੇਤਾਂ ਚੋਂ ਆਪਣੇ ਘਰ ਆ ਰਿਹਾ ਸੀ। ਇਸ ਦੌਰਾਨ ਨੇੜੇ ਲੰਘੀ ਕਾਰ ਤੋਂ ਸਕੂਟੀ ਸਵਾਰ ਤੇ ਛਿੱਟੇ ਪੈ ਗਏ, ਤਾਂ ਇਸ ਕਾਰਨ ਉਨ੍ਹਾਂ ਦੀ ਮਾਮੂਲੀ ਤਕਰਾਰ ਹੋ ਗਈ, ਜੋ ਕਿ ਹੌਲੀ ਹੌਲੀ ਲੜਾਈ ਵਿੱਚ ਤਬਦੀਲ ਹੋ ਗਈ।
ਇਸ ਦੌਰਾਨ ਕਾਰ ਸਵਾਰ ਨੌਜਵਾਨਾਂ ਨੇ ਗੁਰਮੀਤ ਸਿੰਘ ਨੂੰ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿੱਥੇ ਕਿ ਉਸਦੀ ਮੌਤ ਹੋ ਗਈ। ਇਸ ਸਬੰਧੀ ਬੇਗੋਵਾਲ ਪੁਲਿਸ ਮੌਕੇ ਤੇ ਪੁੱਜੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਪੂਰਥਲਾ ਮੋਰਚਰੀ ਵਿੱਚ ਰਖਵਾਇਆ ਗਿਆ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























