Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼
ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): 21 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਜੰਤਰ-ਮੰਤਰ ਤੋਂ ਹਟਾਉਣ ਦੇ ਵਿਚਕਾਰ, ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਕੁੱਟਿਆ ਗਿਆ। ਦੀਪਕੇ ਨੇ ਦੋਸ਼ ਲਗਾਇਆ ਕਿ ਦਿੱਲੀ ਪੁਲਿਸ ਨੇ ਪਹਿਲਾਂ ਉਨ੍ਹਾਂ ਨੂੰ ਕੁੱਟਿਆ ਅਤੇ ਫਿਰ ਹਿਰਾਸਤ ਵਿੱਚ ਲੈ ਲਿਆ।

ਦੱਸ ਦਈਏ ਕਿ ਕਾਕਰੋਚ ਜਨਤਾ ਪਾਰਟੀ, ਜੋ ਕਿ 20 ਜੂਨ ਤੋਂ NEET ਪੇਪਰ ਲੀਕ ਕਾਰਨ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੀ ਹੈ। ਅੱਜ ਸਵੇਰੇ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਅਚਾਨਕ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚੇ ਅਤੇ ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਦਾਖਲ ਕਰਵਾਇਆ। ਇਸ ਪੁਲਿਸ ਦੀ ਇਸ ਕਾਰਵਾਈ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਬਹੁਤ ਘੱਟ ਸੀ। ਅਭਿਜੀਤ ਦੀਪਕੇ ਵੀ ਸਟੇਜ ‘ਤੇ ਨਹੀਂ ਸਨ।
ਇਸ ਤੋਂ ਪਹਿਲਾਂ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਪ੍ਰਧਾਨ ਅਭਿਜੀਤ ਦੀਪਕੇ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਕਾਰਕੁਨ ਸੋਨਮ ਵਾਂਗਚੁਕ ‘ਤੇ ਹਮਲਾ ਹੋਇਆ ਸੀ। ਉਨ੍ਹਾਂ ‘ਤੇ ਕੋਈ ਚੀਜ਼ ਸੁੱਟੀ ਗਈ, ਪਰ ਖੁਸ਼ਕਿਸਮਤੀ ਨਾਲ, ਉਹ ਜ਼ਖਮੀ ਨਹੀਂ ਹੋਏ। ਦੀਪਕੇ ਨੇ ਕਿਹਾ ਕਿ ਸਰਕਾਰ ਵਿਰੋਧ ਪ੍ਰਦਰਸ਼ਨ ਨੂੰ ਖਤਮ ਕਰਨਾ ਚਾਹੁੰਦੀ ਹੈ। ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 20 ਦਿਨਾਂ ਤੋਂ ਚੱਲ ਰਹੀ ਹੈ। ਡਾਕਟਰਾਂ ਅਨੁਸਾਰ, ਸੋਨਮ ਵਾਂਗਚੁਕ ਦਾ ਲੰਬੇ ਸਮੇਂ ਤੋਂ ਨਾ ਖਾਣ ਕਾਰਨ ਲਗਾਤਾਰ ਭਾਰ ਘਟ ਰਿਹਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















