ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ
– 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ ਆਵਾਜ਼
– ਬਚਾਅ ਕਾਰਜ ਜਾਰੀ
ਗੁਜਰਾਤ, 18 ਜੁਲਾਈ 2026 (ਵਿਸ਼ਵ ਵਾਰਤਾ): ਅਹਿਮਦਾਬਾਦ ਦੀ ਇੱਕ ਪਟਾਕਾ ਫ਼ੈਕਟਰੀ ਵਿੱਚ ਵੱਡਾ ਧਮਾਕਾ ਹੋਇਆ ਹੈ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 15 ਲੋਕ ਜ਼ਖ਼ਮੀ ਹੋਏ ਹਨ।
ਇਹ ਘਟਨਾ ਵਸਤਰਾਲ ਇਲਾਕੇ ਵਿੱਚ ਰਾਮੋਲ-ਗਤਰਾੜ ਰੋਡ ‘ਤੇ ਵਾਪਰੀ। ਜਾਣਕਾਰੀ ਅਨੁਸਾਰ ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸ ਦੀ ਆਵਾਜ਼ ਕਰੀਬ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਧਮਾਕੇ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਮਜ਼ਦੂਰਾਂ ਦੀਆਂ ਲਾਸ਼ਾਂ ਦੇ ਚੀਥੜੇ ਉੱਡ ਗਏ। ਜ਼ਖ਼ਮੀਆਂ ਵਿੱਚੋਂ 4 ਨੂੰ ਐਲ.ਜੀ. ਹਸਪਤਾਲ ਅਤੇ 3 ਨੂੰ ਅਸਰਵਾ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਧਮਾਕੇ ਦੀ ਆਵਾਜ਼ ਸੁਣਦਿਆਂ ਹੀ ਆਰ.ਏ.ਐਫ. (RAF) ਦੇ ਜਵਾਨ ਤੁਰੰਤ ਘਟਨਾ ਸਥਾਨ ‘ਤੇ ਪਹੁੰਚੇ ਅਤੇ ਲੋਕਾਂ ਦਾ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ। ਧਮਾਕਾ ਇੰਨਾ ਤੇਜ਼ ਸੀ ਕਿ ਇਸ ਦੀ ਆਵਾਜ਼ ਕਈ ਕਿਲੋਮੀਟਰ ਤੱਕ ਸੁਣਾਈ ਦਿੱਤੀ। ਧਮਾਕੇ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸ ਵੀ ਮੌਕੇ ‘ਤੇ ਪਹੁੰਚ ਗਈਆਂ। ਹਾਦਸੇ ਦੇ ਸਮੇਂ ਫ਼ੈਕਟਰੀ ਵਿੱਚ ਕਰੀਬ 25 ਲੋਕ ਕੰਮ ਕਰ ਰਹੇ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























