• Latest
  • Trending
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

4 months ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

7 minutes ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

7 minutes ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

7 minutes ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

7 minutes ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

52 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

1 hour ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

2 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

July 18, 2026
in ਖਬਰਾਂ, ਪੰਜਾਬ
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, 18 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸਿਵਾਲਿਕ ਪੈਲਸ ਵਿਖੇ ਇੱਕ ਸ਼ਾਨਦਾਰ ਅਤੇ ਭਰਵਾਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਗੜਸ਼ੰਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੇਂ ਨਿਯੁਕਤ ਚੇਅਰਪਰਸਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਦਿਲੋਂ ਵਧਾਈ ਦਿੱਤੀ ਅਤੇ ਲੋਕ ਸੇਵਾ ਨੂੰ ਤਰਜੀਹ ਦੇਣ ਦਾ ਸੱਦਾ ਦਿੱਤਾ।
ਸਨਮਾਨਿਤ ਕੀਤੇ ਗਏ ਚੇਅਰਪਰਸਨਾਂ ਵਿੱਚ ਜਸਕਰਨ ਤੰਬਰ (ਸੈਣੀ ਵੈਲਫੇਅਰ ਬੋਰਡ), ਦਲਜੀਤ ਸਿੰਘ (ਸੈਣ ਸਮਾਜ ਵੈਲਫੇਅਰ ਬੋਰਡ), ਜਸਪ੍ਰੀਤ ਫਲੋਰਾ (ਰਾਮਗੜ੍ਹੀਆ ਵੈਲਫੇਅਰ ਬੋਰਡ), ਪਰਵੀਨ ਕੁਮਾਰ (ਰਾਜਪੂਤ ਕਲਿਆਣ ਬੋਰਡ), ਦਲਵਿੰਦਰ ਪਾਲ ਸਿੰਘ (ਖੱਤਰੀ ਅਰੋੜਾ ਵੈਲਫੇਅਰ ਬੋਰਡ), ਪਾਸਟਰ ਕੁਲਵਿੰਦਰ ਸਿੰਘ (ਮਸੀਹ ਵੈਲਫੇਅਰ ਬੋਰਡ), ਇਸਮਾਈਲ ਖਾਨ (ਮੁਸਲਿਮ ਵਿਕਾਸ ਬੋਰਡ), ਬਲਵਿੰਦਰ ਸਿੰਘ ਡੱਬ (ਪ੍ਰਜਾਪਤ ਸਮਾਜ ਵੈਲਫੇਅਰ ਬੋਰਡ), ਰਾਜਵਰਿੰਦਰ ਸਿੰਘ ਥਿੰਦ (ਕੰਬੋਜ ਵੈਲਫੇਅਰ ਬੋਰਡ), ਵਿਕਾਸ ਕਾਂਡਾ (ਸਵਰਨਕਾਰ ਵੈਲਫੇਅਰ ਬੋਰਡ), ਹਰਮੇਸ਼ ਲਾਲ (ਗੁੱਜਰ ਵੈਲਫੇਅਰ ਬੋਰਡ), ਰਾਜੀਵ ਕੁਮਾਰ ਸ਼ਰਮਾ (ਬ੍ਰਾਹਮਣ ਵੈਲਫੇਅਰ ਬੋਰਡ), ਪ੍ਰਦੀਪ ਲੋਈ (ਦਲਿਤ ਵਿਕਾਸ ਬੋਰਡ), ਗੋਲਡੀ ਭੂਸ਼ਣ (ਖੇਡ ਭਲਾਈ ਬੋਰਡ), ਜੀਤ ਰਾਮ (ਬਾਜ਼ੀਗਰ ਅਤੇ ਟੱਪਰੀਵਾਸ ਵੈਲਫੇਅਰ ਬੋਰਡ) ਅਤੇ ਭੂਸ਼ਣ ਕੁਮਾਰ ਅਗਰਵਾਲ (ਅਗਰਵਾਲ ਵੈਲਫੇਅਰ ਬੋਰਡ) ਸ਼ਾਮਲ ਸਨ।
ਆਪਣੇ ਸੰਬੋਧਨ ਦੌਰਾਨ ਡਿਪਟੀ ਸਪੀਕਰ ਸ. ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਰਵਪੱਖੀ ਵਿਕਾਸ ਲਈ ਦ੍ਰਿੜ੍ਹ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ ਚੇਅਰਪਰਸਨਾਂ ਦੀ ਨਿਯੁਕਤੀ ਨਾਲ ਵੱਖ-ਵੱਖ ਬੋਰਡਾਂ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਵੇਗੀ ਅਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੇਗਾ।
ਉਨ੍ਹਾਂ ਕਿਹਾ ਕਿ ਬੋਰਡਾਂ ਦੀ ਸਫ਼ਲਤਾ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਵਿਅਕਤੀਆਂ ਦੀ ਦੂਰਅੰਦੇਸ਼ੀ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਸਮਰਪਣ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਨਵੇਂ ਚੇਅਰਪਰਸਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਸੁਣਨ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ।
ਇਸ ਮੌਕੇ ਨਵੇਂ ਨਿਯੁਕਤ ਚੇਅਰਪਰਸਨਾਂ ਨੇ ਪੰਜਾਬ ਸਰਕਾਰ ਅਤੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਲੋਕ ਸੇਵਾ ਨੂੰ ਆਪਣੀ ਪਹਿਲੀ ਤਰਜੀਹ ਬਣਾਉਣਗੇ।
ਇਸ ਸਮਾਗਮ ਵਿੱਚ ਹਲਕਾ ਸੰਗਠਨ ਇੰਚਾਰਜ ਚਰਨਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ, ਐਮ.ਸੀ. ਪ੍ਰਿੰਸ ਚੌਧਰੀ, ਬਲਾਕ ਪ੍ਰਧਾਨ ਗੁਲਸ਼ਨ ਠਾਕੁਰ, ਸਮੂਹ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ, ਪਾਰਟੀ ਦੇ ਆਗੂ ਅਤੇ ਵਰਕਰ, ਸਮਾਜ ਸੇਵੀ, ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।

Tags: BREAKING NEWSPUNJABPunjab Governmentpunjab newstop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ

1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ

by Ranjit Singh
1 week ago
0

1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 