• Latest
  • Trending
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

4 months ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

7 minutes ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

7 minutes ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

7 minutes ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

7 minutes ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

52 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

1 hour ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

2 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੀਆਂ ਜਾਣੀਆਂ ਸਨ: ਡੀਜੀਪੀ ਗੌਰਵ ਯਾਦਵ

July 18, 2026
in ਖਬਰਾਂ, ਪੰਜਾਬ
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

— ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੀਆਂ ਜਾਣੀਆਂ ਸਨ: ਡੀਜੀਪੀ ਗੌਰਵ ਯਾਦਵ

— ਹੋਰ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 18 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਸੰਧੂ (30) ਵਾਸੀ ਰਾਮਬਾਗ, ਅੰਮ੍ਰਿਤਸਰ; ਸੁਨੀਲ ਸਰੋਜ (40), ਵਾਸੀ ਖਾਈ ਮੁਹੱਲਾ, ਅੰਮ੍ਰਿਤਸਰ; ਹਰਵਿੰਦਰ ਸਿੰਘ ਉਰਫ਼ ਚਮਕੌਰ (32) ਅਤੇ ਵੰਸ਼ ਸਿੰਘ (40), ਦੋਵੇਂ ਵਾਸੀ ਪਿੰਡ ਛੀਦਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਅਕਾਸ਼ ਸੰਧੂ, ਸੁਨੀਲ ਸਰੋਜ ਅਤੇ ਹਰਵਿੰਦਰ ਉਰਫ਼ ਚਮਕੌਰ ਆਦਤਨ ਅਪਰਾਧੀ ਹਨ ਜਿਨ੍ਹਾਂ ਵਿਰੁੱਧ ਪਹਿਲਾਂ ਹੀ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ, ਪੁਲਿਸ ਟੀਮ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਖੇਤਰ ਵਿੱਚ ਅਪਰਾਧਿਕ ਤੱਤਾਂ ਨੂੰ ਡਿਲੀਵਰ ਕਰਨ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਦੋਸ਼ੀ ਆਕਾਸ਼ ਸੰਧੂ ਨੂੰ 192 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਜਦੋਂ ਕਿ ਉਸਦੇ ਖੁਲਾਸੇ ਦੇ ਆਧਾਰ ‘ਤੇ ਹੋਰ 776 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ, ਦੋਸ਼ੀ ਆਕਾਸ਼ ਸੰਧੂ ਨੇ ਖੁਲਾਸਾ ਕੀਤਾ ਕਿ ਉਸਨੇ ਇਹ ਹੈਰੋਇਨ ਦੋਸ਼ੀ ਸੁਨੀਲ ਸਰੋਜ ਤੋਂ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਸੁਨੀਲ ਸਰੋਜ ਨੂੰ 4.589 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਦੱਸਿਆ ਕਿ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ, ਹਰਵਿੰਦਰ ਸਿੰਘ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਹਰਵਿੰਦਰ ਉਰਫ਼ ਚਮਕੌਰ ਥਾਣਾ ਛੇਹਰਟਾ ਵਿਖੇ ਦਰਜ ਵਪਾਰਕ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਸਬੰਧੀ ਇੱਕ ਕੇਸ ਵਿੱਚ ਵੀ ਲੋੜੀਂਦਾ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਗ੍ਰਿਫ਼ਤਾਰ ਮੁਲਜ਼ਮ ਹਰਵਿੰਦਰ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਇੱਕੋ ਪਿੰਡ ਦੇ ਵਸਨੀਕ ਹਨ ਜੋ ਸਰਹੱਦ ਪਾਰੋਂ ਨਾਰਕੋ ਅਤੇ ਹਥਿਆਰ ਤਸਕਰੀ ਸਬੰਧੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਿੱਚ ਉਨ੍ਹਾਂ ਦੀ ਰਣਨੀਤਕ ਭੂਮਿਕਾ ਨੂੰ ਦਰਸਾਉਂਦਾ ਹੈ।

ਇਸ ਸਬੰਧੀ, ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ ਜਿਹਨਾਂ ਵਿੱਚੋਂ ਪਹਿਲਾ ਕੇਸ ਐਫਆਈਆਰ ਨੰਬਰ 200 ਮਿਤੀ 04.07.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਧੀਨ ਥਾਣਾ ਇਸਲਾਮਾਬਾਦ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰਬਰ 154 ਮਿਤੀ 08.07.2026 ਨੂੰ ਆਰਮਜ਼ ਐਕਟ ਦੀ ਧਾਰਾ 25(6,7,8) ਅਧੀਨ ਥਾਣਾ ਛੇਹਰਟਾ ਵਿਖੇ ਦਰਜ ਕੀਤਾ ਗਿਆ ਹੈ।

Tags: BREAKING NEWSPUNJABPunjab Governmentpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ

by Ranjit Singh
3 weeks ago
0

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ - 1 ਹੈਂਡ ਗ੍ਰਨੇਡ, 2 ਪਿਸਤੌਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 