• Latest
  • Trending
ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

49 minutes ago
CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

1 hour ago
ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

2 hours ago
72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

2 hours ago
ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

3 hours ago
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

3 hours ago
ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

3 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

3 hours ago
ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

4 hours ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਆਖਰੀ ਮਿਤੀ ਤੋਂ 16 ਦਿਨ ਪਹਿਲਾਂ 100 ਫੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਲਈ ਕੀਤੀ ਸ਼ਲਾਘਾ

ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਆਖਰੀ ਮਿਤੀ ਤੋਂ 16 ਦਿਨ ਪਹਿਲਾਂ 100 ਫੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਲਈ ਕੀਤੀ ਸ਼ਲਾਘਾ

4 hours ago
Hindi News
English News
Saturday, July 18, 2026
No Result
View All Result
35 °c
Chandigarh
34 ° Sun
29 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਸੀਨੀਅਰ ਸਿਟੀਜ਼ਨ ਦੇ ਹੱਕਾਂ ਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ

July 18, 2026
in ਖਬਰਾਂ, ਪੰਜਾਬ

ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ- ਮਾਪਿਆਂ ਦੀ ਦੇਖਭਾਲ ਅਤੇ ਭਰਨ-ਪੋਸ਼ਣ ਉਨ੍ਹਾਂ ਦਾ ਕਾਨੂੰਨੀ ਅਧਿਕਾਰ

ਮੇਨਟੇਨੈਂਸ ਟ੍ਰਿਬਿਊਨਲ ਦੇਣਗੇ ਜਲਦੀ ਇਨਸਾਫ਼; ਅਣਗਹਿਲੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਇਹ ਐਕਟ ਬਜ਼ੁਰਗਾਂ ਦੀ ਜਾਇਦਾਦ ਦੇ ਹੱਕਾਂ ਦੀ ਰਾਖੀ ਦੇ ਨਾਲ-ਨਾਲ ਸੰਸਥਾਗਤ ਦੇਖਭਾਲ ਨੂੰ ਵੀ ਦਿੰਦਾ ਹੈ ਹੁਲਾਰਾ

ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ):- ਸੂਬੇ ਦੇ ਹਰ ਬਜ਼ੁਰਗ ਨੂੰ ਮਾਣ-ਸਤਿਕਾਰ ਅਤੇ ਸਨਮਾਨ ਭਰੀ ਜ਼ਿੰਦਗੀ ਦੇਣ ਦੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਾਰੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ ‘ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦਾ ਭਰਨ-ਪੋਸ਼ਣ ਅਤੇ ਭਲਾਈ ਐਕਟ, 2007′ ਇੱਕ ਇਤਿਹਾਸਕ ਕਾਨੂੰਨ ਹੈ, ਜੋ ਬਜ਼ੁਰਗਾਂ ਨੂੰ ਬੇਸਹਾਰਾ ਹੋਣ ਅਤੇ ਆਰਥਿਕ ਅਸੁਰੱਖਿਆ ਵਿਰੁੱਧ ਇੱਕ ਮਜ਼ਬੂਤ ਕਾਨੂੰਨੀ ਸੁਰੱਖਿਆ ਘੇਰਾ ਪ੍ਰਦਾਨ ਕਰਦਾ ਹੈ।

ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਜਿਹੜੇ ਮਾਪੇ ਆਪਣਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹਨ, ਉਨ੍ਹਾਂ ਦਾ ਖ਼ਿਆਲ ਰੱਖਣਾ ਬੱਚਿਆਂ ਅਤੇ ਵਾਰਸਾਂ ਦੀ ਕਾਨੂੰਨੀ ਤੇ ਨੈਤਿਕ ਜ਼ਿੰਮੇਵਾਰੀ ਹੈ। ਇਹ ਐਕਟ ਬਜ਼ੁਰਗਾਂ ਨੂੰ ਲੰਮੀ ਕਾਨੂੰਨੀ ਪ੍ਰਕਿਰਿਆ ਤੋਂ ਬਚਾਉਂਦੇ ਹੋਏ, ਇੱਕ ਸਰਲ, ਸਸਤੇ ਅਤੇ ਸਮਾਂ-ਬੱਧ ਤਰੀਕੇ ਨਾਲ ਮਹੀਨਾਵਾਰ ਗੁਜ਼ਾਰਾ ਭੱਤਾ ਲੈਣ ਦਾ ਹੱਕ ਦਿੰਦਾ ਹੈ ਤਾਂ ਜੋ ਉਨ੍ਹਾਂ ਨੂੰ ਬਿਨਾਂ ਕਿਸੇ ਮਾਨਸਿਕ ਪ੍ਰੇਸ਼ਾਨੀ ਜਾਂ ਦਫ਼ਤਰੀ ਚੱਕਰਾਂ ਦੇ ਜਲਦੀ ਇਨਸਾਫ਼ ਮਿਲ ਸਕੇ।

ਬਜ਼ੁਰਗਾਂ ਦੀ ਤੁਰੰਤ ਮਦਦ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਸਹੂਲਤ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ “ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਹਰ ਛੋਟੀ-ਵੱਡੀ ਮੁਸ਼ਕਲ ਦੇ ਤੁਰੰਤ ਹੱਲ ਲਈ **’ਐਲਡਰ ਲਾਈਨ’ (ਨੈਸ਼ਨਲ ਹੈਲਪਲਾਈਨ ਨੰਬਰ: 14567) ਸਫ਼ਲਤਾਪੂਰਵਕ ਚਲਾਈ ਜਾ ਰਹੀ ਹੈ। ਕੋਈ ਵੀ ਬਜ਼ੁਰਗ ਜੋ ਕਿਸੇ ਕਿਸਮ ਦੀ ਮਾਨਸਿਕ, ਕਾਨੂੰਨੀ ਜਾਂ ਸਰੀਰਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਹੈ, ਉਹ ਇਸ ਮੁਫ਼ਤ ਨੰਬਰ ‘ਤੇ ਸੰਪਰਕ ਕਰ ਸਕਦਾ ਹੈ। ਇਹ ਹੈਲਪਲਾਈਨ ਸਿਰਫ਼ ਇੱਕ ਨੰਬਰ ਨਹੀਂ, ਸਗੋਂ ਬਜ਼ੁਰਗਾਂ ਲਈ ਇੱਕ ਸੁਰੱਖਿਅਤ ਸਹਾਰਾ ਹੈ, ਜਿੱਥੇ ਉਨ੍ਹਾਂ ਦੀ ਗੱਲ ਨੂੰ ਪੂਰੀ ਹਮਦਰਦੀ ਨਾਲ ਸੁਣਿਆ ਅਤੇ ਹੱਲ ਕੀਤਾ ਜਾਂਦਾ ਹੈ।”

ਕਾਨੂੰਨੀ ਹੱਕਾਂ ਦੇ ਨਾਲ-ਨਾਲ ਬਜ਼ੁਰਗਾਂ ਦੀ ਸਿਹਤ ਅਤੇ ਜਾਗਰੂਕਤਾ ਨੂੰ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸੂਬੇ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣ। ਉਨ੍ਹਾਂ ਜ਼ੋਰ ਦਿੱਤਾ ਕਿ ਇਸ ਪਵਿੱਤਰ ਕਾਰਜ ਵਿੱਚ ਸਥਾਨਕ ਸਮਾਜ ਸੇਵੀ ਸੰਸਥਾਵਾਂ (NGOs) ਅਤੇ ਇਲਾਕੇ ਦੀਆਂ ਉੱਘੀਆਂ ਸ਼ਖਸੀਅਤਾਂ ਦਾ ਵੀ ਸਰਗਰਮ ਸਹਿਯੋਗ ਲਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਾਂਝਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਸੂਬਾ ਪੱਧਰੀ ਵਿਸ਼ੇਸ਼ ਸਿਹਤ ਕੈਂਪਾਂ ਦਾ ਆਯੋਜਨ ਵੀ ਕੀਤਾ ਜਾਂਦਾ ਹੈ, ਤਾਂ ਜੋ ਸਾਡੇ ਸਤਿਕਾਰਯੋਗ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਡਾਕਟਰੀ ਜਾਂਚ ਮੁਹੱਈਆ ਕਰਵਾ ਕੇ ਇੱਕ ਤੰਦਰੁਸਤ ਅਤੇ ਨਰੋਇਆ ਜੀਵਨ ਦਿੱਤਾ ਜਾ ਸਕੇ।

*ਡਾ. ਬਲਜੀਤ ਕੌਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦਾ ਭਰਨ-ਪੋਸ਼ਣ ਅਤੇ ਭਲਾਈ ਐਕਟ, 2007’ ਅਧੀਨ ਭਰਨ-ਪੋਸ਼ਣ ਜਾਂ ਕਾਨੂੰਨੀ ਸੁਰੱਖਿਆ ਲਈ ਮਾਪੇ ਅਤੇ ਸੀਨੀਅਰ ਸਿਟੀਜ਼ਨ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਕੋਲ ਜਾਂ ਸਬੰਧਤ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ.) ਕੋਲ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮ. ਇਸ ਐਕਟ ਤਹਿਤ ਮੇਨਟੇਨੈਂਸ ਟ੍ਰਿਬਿਊਨਲ ਵਜੋਂ ਕੰਮ ਕਰਦੇ ਹਨ ਅਤੇ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਕੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਨੂੰ ਯਕੀਨੀ ਬਣਾਉਂਦੇ ਹਨ।*

ਇਸ ਐਕਟ ਦੀਆਂ ਪਰਿਵਾਰਕ ਤੇ ਸਮਾਜਿਕ ਧਾਰਾਵਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਦੀ ਸਹੂਲਤ ਲਈ ਇਹ ਅਰਜ਼ੀਆਂ ਖ਼ੁਦ ਮਾਪਿਆਂ ਤੋਂ ਇਲਾਵਾ ਉਨ੍ਹਾਂ ਦੇ ਅਧਿਕਾਰਤ ਨੁਮਾਇੰਦਿਆਂ ਜਾਂ ਕਿਸੇ ਮਾਨਤਾ ਪ੍ਰਾਪਤ ਸਵੈ-ਸੇਵੀ ਸੰਸਥਾ (NGO) ਵੱਲੋਂ ਵੀ ਦਾਇਰ ਕੀਤੀਆਂ ਜਾ ਸਕਦੀਆਂ ਹਨ, ਜਿਸ ਨਾਲ ਇਹ ਸਾਰੀ ਪ੍ਰਕਿਰਿਆ ਬੇਹੱਦ ਆਸਾਨ ਬਣ ਜਾਂਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਕਾਨੂੰਨ ਵਿੱਚ ਬਜ਼ੁਰਗਾਂ ਨਾਲ ਮਾੜਾ ਸਲੂਕ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੱਦ ਸ਼ਾਮਲ ਹੈ। ਜੇਕਰ ਕੋਈ ਬਜ਼ੁਰਗ ਆਪਣੀ ਦੇਖਭਾਲ ਦੀ ਸ਼ਰਤ ‘ਤੇ ਆਪਣੀ ਜਾਇਦਾਦ ਕਿਸੇ ਦੇ ਨਾਮ ਕਰਦਾ ਹੈ, ਪਰ ਜਾਇਦਾਦ ਲੈਣ ਵਾਲਾ ਵਿਅਕਤੀ ਆਪਣਾ ਇਹ ਵਾਅਦਾ ਪੂਰਾ ਨਹੀਂ ਕਰਦਾ, ਤਾਂ ਟ੍ਰਿਬਿਊਨਲ ਕੋਲ ਉਸ ਰਜਿਸਟਰੀ ਜਾਂ ਤਬਾਦਲੇ ਨੂੰ ਰੱਦ ਕਰਨ ਦਾ ਪੂਰਾ ਅਧਿਕਾਰ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਬਿਰਧ ਆਸ਼ਰਮਾਂ (ਓਲਡ ਏਜ ਹੋਮਜ਼) ਦੀ ਸਥਾਪਨਾ ਅਤੇ ਭਰਨ-ਪੋਸ਼ਣ ਅਫ਼ਸਰਾਂ ਦੀ ਨਿਯੁਕਤੀ ਵਰਗੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ।

ਸੂਬੇ ਦੇ ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪਰਿਵਾਰ ਦੇ ਬਜ਼ੁਰਗ ਸਾਡੀ ਜ਼ਿੰਦਗੀ ਦੀ ਨੀਂਹ ਹਨ। ਉਨ੍ਹਾਂ ਦੀ ਸੇਵਾ-ਸੰਭਾਲ ਕਰਨਾ ਨਾ ਸਿਰਫ਼ ਕਾਨੂੰਨ ਹੈ, ਸਗੋਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਰੂਹ ਹੈ। ਪੰਜਾਬ ਸਰਕਾਰ ਬਜ਼ੁਰਗਾਂ ਦੀ ਅੱਖ ਵਿੱਚ ਹੰਝੂ ਨਹੀਂ ਦੇਖ ਸਕਦੀ ਅਤੇ ਉਨ੍ਹਾਂ ਦੇ ਮਾਣ-ਸਨਮਾਨ ਦੀ ਰਾਖੀ ਲਈ ਹਰ ਸਮੇਂ ਵਚਨਬੱਧ ਹੈ ਤਾਂ ਜੋ ਉਹ ਸਮਾਜ ਵਿੱਚ ਸਿਰ ਉੱਚਾ ਕਰਕੇ, ਆਜ਼ਾਦ ਅਤੇ ਸ਼ਾਂਤੀਪੂਰਨ ਜੀਵਨ ਬਤੀਤ ਕਰ ਸਕਣ।

_____

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

by Jaspreet Kaur
July 18, 2026
0

CBSE 10ਵੀਂ ਦੀ 'ਦੂਜੀ' ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ ਨਵੀ ਦਿੱਲੀ, 18 ਜੁਲਾਈ 2026 (ਵਿਸ਼ਵ ਵਾਰਤਾ): ਸੈਂਟਰਲ...

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

by Ankit
July 18, 2026
0

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ...

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

by Jaspreet Kaur
July 18, 2026
0

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ ਕਾਰਤਿਕ ਆਰੀਅਨ ਨੂੰ 'ਬੈਸਟ ਐਕਟਰ; ਯਾਮੀ ਗੌਤਮ ਨੂੰ 'ਬੈਸਟ ਐਕਟਰੈੱਸ' ਦਾ ਐਵਾਰਡ ਦੇਖੋ ਸਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

by Navjot
3 weeks ago
0

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ)  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 