• Latest
  • Trending
ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

3 hours ago
72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

4 hours ago
ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

5 hours ago
ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

5 hours ago
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

5 hours ago
ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

5 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

6 hours ago
ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

6 hours ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਆਖਰੀ ਮਿਤੀ ਤੋਂ 16 ਦਿਨ ਪਹਿਲਾਂ 100 ਫੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਲਈ ਕੀਤੀ ਸ਼ਲਾਘਾ

ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਆਖਰੀ ਮਿਤੀ ਤੋਂ 16 ਦਿਨ ਪਹਿਲਾਂ 100 ਫੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਲਈ ਕੀਤੀ ਸ਼ਲਾਘਾ

6 hours ago
Hindi News
English News
Sunday, July 19, 2026
No Result
View All Result
32 °c
Chandigarh
34 ° Sun
30 ° Mon
25 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

18 ਸਾਲਾਂ ਤੋਂ ਸੇਵਾ ਨਿਭਾ ਰਹੇ ਹਜ਼ਾਰਾਂ ਮਨਰੇਗਾ ਕਰਮਚਾਰੀਆਂ ਨੂੰ ਅਣਗੌਲਿਆਂ ਨਹੀਂ ਕਰ ਸਕਦੀ ਮੋਦੀ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

July 18, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

Tarunpreet Singh Sond

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

18 ਸਾਲਾਂ ਤੋਂ ਸੇਵਾ ਨਿਭਾ ਰਹੇ ਹਜ਼ਾਰਾਂ ਮਨਰੇਗਾ ਕਰਮਚਾਰੀਆਂ ਨੂੰ ਅਣਗੌਲਿਆਂ ਨਹੀਂ ਕਰ ਸਕਦੀ ਮੋਦੀ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਨੂੰ 18 ਸਾਲਾਂ ਬਾਅਦ ਯੋਜਨਾ ਨੂੰ ਬਦਲਣ ਦੀ ਥਾਂ ਮਨਰੇਗਾ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਚਾਹੀਦਾ ਸੀ: ਤਰੁਨਪ੍ਰੀਤ ਸਿੰਘ ਸੌਂਦ

ਲਗਭਗ ਦੋ ਦਹਾਕਿਆਂ ਤੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਮਜਬੂਤ ਕਰਨ ਵਾਲੇ ਕਰਮਚਾਰੀਆਂ ਨੂੰ ਆਪਣੀ ਰੋਜ਼ੀ-ਰੋਟੀ ਦੀ ਰਾਖੀ ਲਈ ਵਿਰੋਧ ਪ੍ਰਦਰਸ਼ਨ ਕਰਨ ਲਈ ਨਾ ਕੀਤਾ ਜਾਵੇ ਮਜਬੂਰ : ਤਰੁਨਪ੍ਰੀਤ ਸਿੰਘ ਸੌਂਦ

ਮੋਦੀ ਸਰਕਾਰ ਸੂਬਿਆਂ ’ਤੇ ਵਾਧੂ ਵਿੱਤੀ ਬੋਝ ਪਾ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਨੂੰ ਮਨਰੇਗਾ ਕਰਮਚਾਰੀਆਂ ਦੀ ਨੌਕਰੀ ਸੁਰੱਖਿਅਤ ਕਰਨ ਅਤੇ ਉਨ੍ਹਾਂ ਨੂੰ ਰੈਗੂਲਰ ਕਰਨ ਬਾਬਤ ਦੇਸ਼ ਵਿਆਪੀ ਨੀਤੀ ਬਣਾਉਣ ਦੀ ਲੋੜ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਆਪਣੇ ਕਰਮਚਾਰੀਆਂ ਦੇ ਹੱਕਾਂ ਦੀ ਲੜਾਈ ਲੜਦੀ ਰਹੇਗੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਨਵੀਂ ਸ਼ੁਰੂ ਕੀਤੀ ਗਈ ਵੀਬੀ-ਜੀ ਰਾਮ ਜੀ (ਵਿਕਸਿਤ ਭਾਰਤ ਗਾਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਅਧੀਨ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਅਤੇ ਉਨ੍ਹਾਂ ਲਈ ਨੌਕਰੀ ਦੀ ਸੁਰੱਖਿਆ ਬਾਬਤ ਗਰੰਟੀ ਦੇਣ ਵਾਲੀ ਦੇਸ਼ ਵਿਆਪੀ ਨੀਤੀ ਬਣਾਉਣ ਦੀ ਅਪੀਲ ਕੀਤੀ।

ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕੇਂਦਰ ਵੱਲੋਂ ਨਵੀਂ ਯੋਜਨਾ ਦਾ ਵਿੱਤੀ ਬੋਝ ਸੂਬਿਆਂ ’ਤੇ ਪਾਉਣ ਦੇ ਫੈਸਲੇ ਅਤੇ ਕਰਮਚਾਰੀਆਂ ਦੇ ਭਵਿੱਖ ਨੂੰ ਹਨੇਰੇ ਵੱਲ ਲਿਜਾਣ ’ਤੇ ਸਵਾਲ ਉਠਾਉਂਦਿਆਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਨੇ ਲਗਭਗ ਦੋ ਦਹਾਕਿਆਂ ਤੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਹੈ, ਉਨ੍ਹਾਂ ਨੂੰ 18 ਸਾਲਾਂ ਦੀ ਸੇਵਾ ਤੋਂ ਬਾਅਦ ਅਣਗੌਲਿਆਂ ਨਹੀਂ ਜਾ ਸਕਦਾ।

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, ‘‘ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ ਅਤੇ ਇਹ ਪੂਰੀ ਤਰ੍ਹਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਸਬੰਧਤ ਹੈ। ਹਾਲਾਂਕਿ, ਸਾਰੀਆਂ ਵਿਰੋਧੀ ਪਾਰਟੀਆਂ, ਭਾਵੇਂ ਉਹ ਕਾਂਗਰਸ ਹੋਵੇ, ਅਕਾਲੀ ਦਲ ਹੋਵੇ ਜਾਂ ਪੰਜਾਬ ਵਿੱਚ ਭਾਜਪਾ ਹੋਵੇ, ਇਸ ਮੁੱਦੇ ਤੋਂ ਧਿਆਨ ਭਟਕਾਉਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਤਾਂ ਜੋ ਸਾਰਾ ਦੋਸ਼ ਪੰਜਾਬ ਸਰਕਾਰ ’ਤੇ ਲਗਾਇਆ ਜਾ ਸਕੇ। ਇਹ ਬੇਹੱਦ ਜ਼ਰੂਰੀ ਹੈ ਕਿ ਸੱਚਾਈ ਅਤੇ ਤੱਥ ਲੋਕਾਂ ਦੇ ਸਾਹਮਣੇ ਰੱਖੇ ਜਾਣ।’’

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ, “ਮਨਰੇਗਾ ਸਕੀਮ ਭਾਰਤ ਵਿੱਚ ਸਾਲ 2005 ਦੇ ਆਸਪਾਸ ਇੱਕ ਐਕਟ ਅਧੀਨ ਸ਼ੁਰੂ ਕੀਤੀ ਗਈ ਸੀ ਜਿਸ ਰਾਹੀਂ ਕੇਂਦਰ ਸਰਕਾਰ ਨੇ ਹਰ ਘਰ ਨੂੰ ਰੁਜ਼ਗਾਰ ਪ੍ਰਦਾਨ ਕਰਨਾ ਸੀ। ਇਹ ਸਕੀਮ ਪੰਜਾਬ ਵਿੱਚ ਲਗਭਗ 18 ਸਾਲਾਂ ਤੋਂ ਲਾਗੂ ਹੈ ਅਤੇ ਇਸ ਤਹਿਤ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕੀਤਾ ਜਾ ਰਿਹਾ ਹੈ।”’’

ਮੰਤਰੀ ਨੇ ਕਿਹਾ, “ਇਸ ਸਕੀਮ ਤਹਿਤ ਰੁਜ਼ਗਾਰ ਪ੍ਰਦਾਨ ਕਰਨ ਲਈ ਲਗਭਗ 2000 ਤੋਂ 2100 ਕਰਮਚਾਰੀ, ਜਿਨ੍ਹਾਂ ਵਿੱਚ ਤਕਨੀਕੀ ਸਹਾਇਕ (ਟੀਏ), ਗ੍ਰਾਮ ਰੁਜ਼ਗਾਰ ਸਹਾਇਕ (ਜੀਆਰਐਸ) ਅਤੇ ਕੰਪਿਊਟਰ ਆਪਰੇਟਰ ਸ਼ਾਮਲ ਹਨ, ਪਿਛਲੇ 18 ਸਾਲਾਂ ਤੋਂ ਕੇਂਦਰ ਸਰਕਾਰ ਦੀ ਇਸ ਯੋਜਨਾ ਅਧੀਨ ਕੰਮ ਕਰ ਰਹੇ ਹਨ।’’

ਉਨ੍ਹਾਂ ਕਿਹਾ, ‘‘ਇਨ੍ਹਾਂ ਕਰਮਚਾਰੀਆਂ ਦੀ ਦੇਖਭਾਲ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਬਜਾਏ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਭਰ ਵਿੱਚ ਮੌਜੂਦਾ ਮਨਰੇਗਾ ਸਕੀਮ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਐਲਾਨ ਕੀਤਾ ਗਿਆ ਕਿ 1 ਜੁਲਾਈ ਤੋਂ ਇੱਕ ਨਵੀਂ ਸਕੀਮ ਲਾਗੂ ਹੋਵੇਗੀ।’’

ਇਸ ਫੈਸਲੇ ’ਤੇ ਸਵਾਲ ਉਠਾਉਂਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, ‘‘ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਨ੍ਹਾਂ ਕਰਮਚਾਰੀਆਂ ਵੱਲੋਂ ਪਿਛਲੇ 18 ਸਾਲਾਂ ਵਿੱਚ ਕੀਤੀ ਗਈ ਮਿਹਨਤ ਨੂੰ ਇੱਕ ਝਟਕੇ ਵਿੱਚ ਕਿਵੇਂ ਬਰਬਾਦ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਇੰਨੇ ਸਾਲਾਂ ਲਈ ਕੇਂਦਰ ਸਰਕਾਰ ਦੇ ਐਕਟ ਅਤੇ ਕੇਂਦਰ ਸਰਕਾਰ ਦੀ ਯੋਜਨਾ ਤਹਿਤ ਕੰਮ ਕੀਤਾ। ਇਸ ਯੋਜਨਾ ਵਿੱਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ ਸੀ।’’

ਮੰਤਰੀ ਨੇ ਕਿਹਾ, ‘‘ਇਨ੍ਹਾਂ ਕਰਮਚਾਰੀਆਂ ਦੀਆਂ ਤਨਖਾਹਾਂ ਪੂਰੀ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਨ ਕਿਉਂਕਿ ਇਹ 100 ਫੀਸਦੀ ਕੇਂਦਰ ਸਰਕਾਰ ਦੀ ਯੋਜਨਾ ਸੀ। ਪਰ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਦੀ ਬਜਾਏ, ਕੇਂਦਰ ਨੇ ਇਸ ਯੋਜਨਾ ਨੂੰ ਬੰਦ ਕਰ ਦਿੱਤਾ, ਜਿਸ ਨਾਲ ਲਗਭਗ 2100 ਕਰਮਚਾਰੀਆਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ।’’

ਉਨ੍ਹਾਂ ਕਿਹਾ, “ਕਰਮਚਾਰੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਨਵੀਂ ਸਕੀਮ ਤਹਿਤ ਕੰਮ ਨਹੀਂ ਕਰਨਾ ਚਾਹੁੰਦੇ ਕਿਉਂਕਿ 18 ਸਾਲ ਨਿਭਾਉਣ ਤੋਂ ਬਾਅਦ ਵੀ ਉਨ੍ਹਾਂ ਨੂੰ ਇਸ ਬਾਰੇ ਕੋਈ ਠੋਸ ਭਰੋਸਾ ਨਹੀਂ ਬਣ ਸਕਿਆ ਹੈ ਕਿ ਉਨ੍ਹਾਂ ਨੂੰ ਕਦੋਂ ਰੈਗੂਲਰ ਕੀਤਾ ਜਾਵੇਗਾ। ਉਨ੍ਹਾਂ ਦੀ ਮੰਗ ਜਾਇਜ਼ ਵੀ ਹੈ।’’

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੈਂ ਇਹ ਬਿਲਕੁਲ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਸਮੁੱਚੀ ਕੈਬਨਿਟ ਅਤੇ ਪੂਰੀ ਸਰਕਾਰ, ਮਨਰੇਗਾ ਅਧੀਨ ਕੰਮ ਕਰ ਰਹੇ ਇਨ੍ਹਾਂ 2100 ਕਰਮਚਾਰੀਆਂ ਨਾਲ ਡੱਟ ਕੇ ਖੜ੍ਹੀ ਹੈ। ਅਸੀਂ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਕੇਂਦਰ ਨੇ ਉਨ੍ਹਾਂ ਨੂੰ 18 ਸਾਲ ਕੰਮ ਕਰਵਾ ਕੇ ਅਤੇ ਫਿਰ ਸਕੀਮ ਨੂੰ ਬੰਦ ਕਰਕੇ ਉਨ੍ਹਾਂ ਦੇ ਜਮਹੂਰੀ ਹੱਕਾਂ ਦਾ ਸ਼ਰੇਆਮ ਘਾਣ ਕੀਤਾ ਹੈ।’’

ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, “ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਹੋਣ ਦੇ ਨਾਤੇ, ਮੈਂ ਕੇਂਦਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ, ਮੈਂ ਕੇਂਦਰ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਸਨੂੰ ਜਾਗਣ ਦੀ ਲੋੜ ਹੈ, ਲਗਭਗ ਪਿਛਲੇ ਦੋ ਦਹਾਕਿਆਂ ਤੋਂ ਕੰਮ ਕਰ ਰਹੇ ਇਨ੍ਹਾਂ ਕਰਮਚਾਰੀਆਂ ਦੇ ਅਧਿਕਾਰਾਂ ਦੀ ਕਦਰ ਕਰਦਿਆਂ ਇਨ੍ਹਾਂ ਨੂੰ ਰੈਗੂਲਰ ਕਰਨਾ ਬਣਦਾ ਹੈ ਕਿਉਂਕਿ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਸਕੀਮ ਲਈ ਆਪਣੇ 18 ਸਾਲ ਸਮਰਪਿਤ ਕੀਤੇ ਹਨ।’’

*ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਲਿਖਿਆ ਪੱਤਰ*

ਭਾਰਤ ਸਰਕਾਰ ਨੇ ਅਚਾਨਕ ਹੀ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਨੂੰ ਬੰਦ ਕਰ ਕੇ ਇਸਦੀ ਥਾਂ ’ਤੇ 1 ਜੁਲਾਈ ਨੂੰ ਵਿਕਾਸ ਭਾਰਤ – ਰੋਜ਼ਗਾਰ ਅਤੇ ਅਜੀਵਿਕਾ ਮਿਸ਼ਨ (ਗ੍ਰਾਮੀਣ) ਯੋਜਨਾ ਸ਼ੁਰੂ ਕਰ ਦਿੱਤੀ ਹੈ। ਇਸ ਨਵੀਂ ਯੋਜਨਾ ਤਹਿਤ, ਕੇਂਦਰ ਸਰਕਾਰ ਵੱਲੋਂ ਵਿੱਤੀ ਬੋਝ ਹੁਣ ਦੇਸ਼ ਭਰ ਦੀਆਂ ਸਾਰੀਆਂ ਸੂਬਾ ਸਰਕਾਰਾਂ ’ਤੇ ਪਾ ਦਿੱਤਾ ਗਿਆ ਹੈ।

ਪਿਛਲੇ ਦੋ ਦਹਾਕਿਆਂ ਤੋਂ ਮਨਰੇਗਾ ਅਧੀਨ ਸੇਵਾ ਕਰ ਰਹੇ ਮਿਹਨਤੀ ਕਰਮਚਾਰੀਆਂ ਨੂੰ ਹੁਣ ਭਾਰਤ ਸਰਕਾਰ ਵੱਲੋਂ ਨਵੀਂ ਯੋਜਨਾ ਦੇ ਤਹਿਤ ਠੇਕੇ ਦੇ ਆਧਾਰ ’ਤੇ ਕੰਮ ਜਾਰੀ ਰੱਖਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਮੇਰੇ ਗ੍ਰਹਿ ਰਾਜ ਪੰਜਾਬ ਵਿੱਚ, ਇਹ ਕਰਮਚਾਰੀ ਹੜਤਾਲ ’ਤੇ ਹਨ ਕਿਉਂਕਿ ਭਾਰਤ ਸਰਕਾਰ ਵੱਲੋਂ ਮਨਰੇਗਾ ਨੂੰ ਬੰਦ ਕਰਨ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿੱਚ ਪੈ ਗਈ ਹੈ।

ਉਨ੍ਹਾਂ ਦੇ ਵਿਰੋਧ ਅਤੇ ਹੜਤਾਲ ਦਾ ਮੁੱਖ ਕਾਰਨ ਇਹ ਹੈ ਕਿ ਪਿਛਲੇ 18 ਸਾਲਾਂ ਤੋਂ ਸੇਵਾ ਨਿਭਾ ਰਹੇ 2100 ਤੋਂ ਵੱਧ ਠੇਕਾ ਅਧਾਰਤ ਕਰਮਚਾਰੀ, ਜਿਨ੍ਹਾਂ ਵਿੱਚ ਤਕਨੀਕੀ ਸਹਾਇਕ, ਕੰਪਿਊਟਰ ਸਹਾਇਕ ਅਤੇ ਹੋਰ ਸ਼ਾਮਲ ਹਨ, ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਵੀਂ ਯੋਜਨਾ ਅਧੀਨ ਨਿਯਮਤ ਕੀਤਾ ਜਾਵੇ।

ਪੰਜਾਬ ਸਰਕਾਰ ਉਨ੍ਹਾਂ ਦੀ ਇਸ ਹੱਕੀ ਮੰਗ ਦਾ ਸਮਰਥਨ ਕਰਦੀ ਹੈ। ਇਸ ਦੇ ਨਾਲ ਹੀ ਆਪ ਜੀ ਨੂੰ ਅਪੀਲ ਕਰਦੀ ਹੈ ਕਿ ਇਨ੍ਹਾਂ ਸਾਰੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਨਵੀਂ ਯੋਜਨਾ ਤਹਿਤ ਇੱਕ ਉਪਬੰਧ ਸ਼ਾਮਲ ਕੀਤਾ ਜਾਵੇ। ਇਹ ਸਿਰਫ਼ ਪੰਜਾਬ ਤੱਕ ਸੀਮਤ ਮੁੱਦਾ ਨਹੀਂ ਸਗੋਂ ਦੇਸ਼ ਭਰ ਵਿੱਚ ਹੋਰ ਬਹੁਤ ਕਰਮਚਾਰੀ ਵੀ ਇਸੇ ਸਥਿਤੀ ਦਾ ਸਾਹਮਣਾ ਕਰ ਰਹੇ ਹਨ।

ਅਸੀਂ ਮੰਗ ਕਰਦੇ ਹਾਂ ਕਿ ਕੇਂਦਰ ਸਰਕਾਰ ਦੇਸ਼ ਭਰ ਵਿੱਚ ਇਨ੍ਹਾਂ ਕਰਮਚਾਰੀਆਂ ਨੂੰ ਸਥਾਈ ਰੁਜ਼ਗਾਰ ਪ੍ਰਦਾਨ ਕਰੇ। ਪੰਜਾਬ ਸਰਕਾਰ ਇਸ ਸਬੰਧ ਵਿੱਚ ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹੀ ਹੈ।

Tags: BREAKING NEWSPUNJABPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

by Jaspreet Kaur
July 18, 2026
0

CBSE 10ਵੀਂ ਦੀ 'ਦੂਜੀ' ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ ਨਵੀ ਦਿੱਲੀ, 18 ਜੁਲਾਈ 2026 (ਵਿਸ਼ਵ ਵਾਰਤਾ): ਸੈਂਟਰਲ...

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

by Jaspreet Kaur
July 18, 2026
0

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ ਕਾਰਤਿਕ ਆਰੀਅਨ ਨੂੰ 'ਬੈਸਟ ਐਕਟਰ; ਯਾਮੀ ਗੌਤਮ ਨੂੰ 'ਬੈਸਟ ਐਕਟਰੈੱਸ' ਦਾ ਐਵਾਰਡ ਦੇਖੋ ਸਾਰੀ...

ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

by Jaspreet Kaur
July 18, 2026
0

ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ ਨਵੀ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

by Ankit
2 weeks ago
0

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ ਪੰਜਾਬ ਨੇ ਵੰਡ ਵਿੱਚ ਕੀਤਾ ਵਾਧਾ: ਹੁਣ ਤੱਕ 21.29 ਲੱਖ ਪਰਿਵਾਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 