• Latest
  • Trending
ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ 319 ਕਰੋੜ ਰੁਪਏ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ

ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ 319 ਕਰੋੜ ਰੁਪਏ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ

4 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

4 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

5 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

5 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

8 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

9 hours ago
Hindi News
English News
Friday, November 13, 2026
No Result
View All Result
19 °c
Chandigarh
22 ° Fri
22 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ 319 ਕਰੋੜ ਰੁਪਏ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

July 19, 2026
in ਖਬਰਾਂ, ਪੰਜਾਬ

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ ਸਖ਼ਤ ਕਾਨੂੰਨੀ ਕਾਰਵਾਈ ਅਤੇ ਜਨਤਕ ਭਾਗੀਦਾਰੀ ਆਧਾਰਿਤ ਪੁਲਿਸਿੰਗ ਰਾਹੀਂ ਨਸ਼ਾ ਤਸਕਰੀ ਦੇ ਸੰਗਠਿਤ ਗਿਰੋਹਾਂ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ

ਚੰਡੀਗੜ੍ਹ, 19 ਜੁਲਾਈ 2026 (ਵਿਸ਼ਵ ਵਾਰਤਾ):- ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਵਿਸ਼ੇਸ਼ ਪਛਾਣ ਬਣ ਕੇ ਉਭਰੀ ਹੈ। ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਬੀਤੇ 500 ਦਿਨਾਂ ਦੌਰਾਨ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਦੇ ਨਾਲ ਹੀ ਭਾਈਚਾਰਿਆਂ ਨੂੰ ਵੀ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ ਹੋਣ ’ਤੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਦੇ ਇਤਿਹਾਸ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਭ ਤੋਂ ਵਿਆਪਕ ਅਤੇ ਪ੍ਰਭਾਵਸ਼ਾਲੀ ਮੁਹਿੰਮਾਂ ਵਿੱਚੋਂ ਇੱਕ ਚਲਾਈ ਗਈ। ਇਹ ਸਫ਼ਲਤਾ ਸਖ਼ਤ ਕਾਨੂੰਨੀ ਕਾਰਵਾਈ, ਖ਼ੁਫ਼ੀਆ ਜਾਣਕਾਰੀ ਆਧਾਰਿਤ ਆਪ੍ਰੇਸ਼ਨਾਂ ਅਤੇ ਜਨਤਕ ਭਾਗੀਦਾਰੀ ਆਧਾਰਿਤ ਪੁਲਿਸਿੰਗ ਰਾਹੀਂ ਹਾਸਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਚਲਾਈ ਗਈ ਇਸ ਸਖ਼ਤ ਮੁਹਿੰਮ ਦੇ ਨਤੀਜੇ ਵਜੋਂ ਰਿਕਾਰਡ ਗਿਣਤੀ ਵਿੱਚ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ, ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਅਤੇ ਸੰਗਠਿਤ ਨਸ਼ਾ ਤਸਕਰੀ ਨੈੱਟਵਰਕ ਨੂੰ ਤੋੜਿਆ ਗਿਆ।

ਉਨ੍ਹਾਂ ਕਿਹਾ, “1 ਮਾਰਚ 2025 ਨੂੰ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 52,432 ਐੱਫਆਈਆਰ ਦਰਜ ਕੀਤੀਆਂ ਹਨ ਅਤੇ 68,850 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ 629 ਵੱਡੇ ਤਸਕਰ ਵੀ ਸ਼ਾਮਲ ਹਨ, ਜਿਨ੍ਹਾਂ ਕੋਲੋਂ ਦੋ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਹੋਈ, ਜਿਸ ਦੀ ਕੁੱਲ ਅੰਦਾਜ਼ਨ ਕੀਮਤ ਲਗਭਗ 12 ਕਰੋੜ ਰੁਪਏ ਹੈ।”

ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ 10,917 ਵਿਅਕਤੀਆਂ ਨੂੰ ਅਦਾਲਤੀ ਕਾਰਵਾਈ ਤੋਂ ਛੋਟ ਦੇ ਕੇ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦੇਣ ਦਾ ਮੌਕਾ ਦਿੱਤਾ ਹੈ। ਇਸ ਤਹਿਤ ਉਨ੍ਹਾਂ ਨੂੰ ਸਜ਼ਾ ਦੀ ਬਜਾਏ ਨਸ਼ਾ ਮੁਕਤੀ ਇਲਾਜ ਅਤੇ ਪੁਨਰਵਾਸ ਦਾ ਲਾਭ ਲੈਣ ਯੋਗ ਬਣਾਇਆ ਗਿਆ ਹੈ।

ਪੰਜਾਬ ਪੁਲਿਸ ਨੇ ਨਾਲ ਹੀ ਡਰੱਗ ਮਾਫ਼ੀਆ ਦੇ ਆਰਥਿਕ ਢਾਂਚੇ ਨੂੰ ਤੋੜਨ ਲਈ ਨਸ਼ੀਲੇ ਪਦਾਰਥਾਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਤੋਂ ਹਾਸਲ ਕੀਤੀ ਸੰਪਤੀ ਨੂੰ ਕੁਰਕ ਅਤੇ ਜ਼ਬਤ ਕਰਨ ਦੀ ਕਾਰਵਾਈ ਵੀ ਕੀਤੀ ਹੈ।

ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੇ ਮੁਖੀ ਏਡੀਜੀਪੀ ਨੀਲਾਭ ਕਿਸ਼ੋਰ ਨੇ ਕਿਹਾ, “ਮੁਹਿੰਮ ਦੌਰਾਨ ਨਸ਼ਾ ਤਸਕਰਾਂ ਦੀ 319 ਕਰੋੜ ਰੁਪਏ ਮੁੱਲ ਦੀ ਸੰਪਤੀ ਨੂੰ ਕੁਰਕ ਜਾਂ ਜ਼ਬਤ ਕੀਤਾ ਗਿਆ। ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੇ ਪੈਸਿਆਂ ਨਾਲ ਸਰਕਾਰੀ ਜ਼ਮੀਨ ’ਤੇ ਕੀਤੀਆਂ ਗਈਆਂ ਗ਼ੈਰ-ਕਾਨੂੰਨੀ ਉਸਾਰੀਆਂ ਨੂੰ ਵੀ ਢਾਹਿਆ ਗਿਆ। ਇਹ ਕਾਰਵਾਈ ਨਸ਼ਾ ਤਸਕਰਾਂ ਅਤੇ ਨਸ਼ੀਲੇ ਪਦਾਰਥਾਂ ਤੋਂ ਹਾਸਲ ਕੀਤੀ ਗਈ ਗ਼ੈਰ-ਕਾਨੂੰਨੀ ਸੰਪਤੀ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ ਦਾ ਸਪੱਸ਼ਟ ਸੰਦੇਸ਼ ਹੈ।”

ਇਸ ਮੁਹਿੰਮ ਦੀ ਇੱਕ ਹੋਰ ਮਹੱਤਵਪੂਰਨ ਪ੍ਰਾਪਤੀ ‘ਸੇਫ਼ ਪੰਜਾਬ ਐਂਟੀ-ਡਰੱਗ ਹੈਲਪਲਾਈਨ’ (97791-00200) ਰਾਹੀਂ ਵਧੀ ਜਨਤਕ ਭਾਗੀਦਾਰੀ ਰਹੀ ਹੈ। ਇਸ ਹੈਲਪਲਾਈਨ ’ਤੇ 46,342 ਗੁੰਮਨਾਮ ਸੂਚਨਾਵਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦੇ ਆਧਾਰ ’ਤੇ 22,960 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਲੋਕਾਂ ਵੱਲੋਂ ਮਿਲੇ ਇਸ ਭਰਵੇਂ ਹੁੰਗਾਰੇ ਤੋਂ ਪੰਜਾਬ ਪੁਲਿਸ ਪ੍ਰਤੀ ਵਧਦੇ ਜਨਤਕ ਵਿਸ਼ਵਾਸ ਦਾ ਪਤਾ ਲੱਗਦਾ ਹੈ। ਨਾਲ ਹੀ ਇਹ ਜਨਤਕ ਭਾਗੀਦਾਰੀ ਆਧਾਰਿਤ ਪੁਲਿਸਿੰਗ ਦੀ ਸਫ਼ਲਤਾ ਦਾ ਵੀ ਸਬੂਤ ਹੈ, ਜਿਸ ਨੇ ਨਾਗਰਿਕਾਂ ਨੂੰ ਬਿਨਾਂ ਕਿਸੇ ਡਰ ਦੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ ਹੈ।

ਪੰਜਾਬ ਪੁਲਿਸ ਇਹ ਵੀ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ ਕਿ ਜਾਂਚ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਨੂੰਨੀ ਕਾਰਵਾਈ ਹੋਵੇ। ਡੀਜੀਪੀ ਗੌਰਵ ਯਾਦਵ ਨੇ ਕਿਹਾ, “ਐਨਡੀਪੀਐਸ ਮਾਮਲਿਆਂ ਵਿੱਚ ਦੋਸ਼ ਸਾਬਤ ਕਰਨ ਦੀ 89 ਫ਼ੀਸਦੀ ਦਰ—ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ—ਉੱਚ ਗੁਣਵੱਤਾ ਵਾਲੀ ਜਾਂਚ, ਬਿਹਤਰ ਸਬੂਤ ਇਕੱਠੇ ਕਰਨ ਅਤੇ ਮੁਕੱਦਮੇਬਾਜ਼ੀ ਏਜੰਸੀਆਂ ਨਾਲ ਮਜ਼ਬੂਤ ਤਾਲਮੇਲ ਦਾ ਨਤੀਜਾ ਹੈ।”

ਲਗਾਤਾਰ ਸਖ਼ਤ ਕਾਰਵਾਈ ਦੇ ਨਾਲ-ਨਾਲ ਪੰਜਾਬ ਪੁਲਿਸ 24,000 ਤੋਂ ਵੱਧ ਵਿਲੇਜ ਡਿਫੈਂਸ ਕਮੇਟੀਆਂ ਨਾਲ ਨਜ਼ਦੀਕੀ ਤਾਲਮੇਲ ਵਿੱਚ ਕੰਮ ਕਰ ਰਹੀ ਹੈ। ਇਨ੍ਹਾਂ ਕਮੇਟੀਆਂ ਵਿੱਚ 1.25 ਲੱਖ ਤੋਂ ਵੱਧ ਮੈਂਬਰ ਸ਼ਾਮਲ ਹਨ, ਜੋ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਦੇਣ ਦੇ ਨਾਲ-ਨਾਲ ਪਿੰਡ ਪੱਧਰ ’ਤੇ ਖ਼ੁਫ਼ੀਆ ਜਾਣਕਾਰੀ ਇਕੱਠੀ ਕਰਨ ਵਿੱਚ ਵੀ ਸਹਿਯੋਗ ਕਰ ਰਹੇ ਹਨ। ਇਸ ਤੋਂ ਇਲਾਵਾ ਨਸ਼ਿਆਂ ਖ਼ਿਲਾਫ਼ ਸਮਾਜ ਨੂੰ ਜਾਗਰੂਕ ਅਤੇ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ ਵਿੱਚ ਵਿੱਦਿਅਕ ਸੰਸਥਾਵਾਂ, ਸਿਵਲ ਸੋਸਾਇਟੀ ਸੰਸਥਾਵਾਂ ਅਤੇ ਭਾਈਚਾਰਕ ਆਗੂਆਂ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮਾਂ, ਖੇਡ ਮੁਕਾਬਲਿਆਂ, ਨੌਜਵਾਨਾਂ ਨਾਲ ਸੰਵਾਦ ਪ੍ਰੋਗਰਾਮਾਂ ਅਤੇ ਜਨਤਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਹਾਲਾਂਕਿ ਮੁਹਿੰਮ ਦੇ 500 ਦਿਨ ਪੂਰੇ ਹੋਣਾ ਇੱਕ ਮਹੱਤਵਪੂਰਨ ਉਪਲੱਬਧੀ ਹੈ, ਪਰ ਪੰਜਾਬ ਪੁਲਿਸ ਇਸ ਨੂੰ ਸੂਬੇ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਮੁਕਤ ਕਰਨ ਲਈ ਚੱਲ ਰਹੀ ਆਪਣੀ ਲਗਾਤਾਰ ਮੁਹਿੰਮ ਦਾ ਇੱਕ ਹੋਰ ਅਹਿਮ ਪੜਾਅ ਮੰਨਦੀ ਹੈ। ਡੀਜੀਪੀ ਯਾਦਵ ਨੇ ਕਿਹਾ ਕਿ ਪੁਲਿਸ ਬਲ ਸੰਗਠਿਤ ਡਰੱਗ ਸਿੰਡੀਕੇਟਾਂ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰੇਗਾ, ਤਸਕਰੀ ਨੈੱਟਵਰਕ ਨੂੰ ਖ਼ਤਮ ਕਰਨ ਲਈ ਜਾਂਚ ਨੂੰ ਹੋਰ ਮਜ਼ਬੂਤ ਬਣਾਏਗਾ ਅਤੇ ਨਾਗਰਿਕਾਂ ਨੂੰ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਵਿੱਚ ਸਰਗਰਮ ਭਾਗੀਦਾਰ ਬਣਨ ਲਈ ਪ੍ਰੇਰਿਤ ਕਰਦਿਆਂ ਜਨਤਕ ਭਾਗੀਦਾਰੀ ਆਧਾਰਿਤ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰੇਗਾ।

Tags: Latest Punjab newsPUNJABPunjab Governmentpunjab newsPUNJAB POLICEWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hylo Open : ਪੀ.ਵੀ. ਸਿੰਧੂ ਅਤੇ ਲਕਸ਼ਯ ਨੇ ਸ਼ੁਰੂਆਤੀ ਮੈਚ ਜਿੱਤੇ, ਪ੍ਰਣਯ ਬਾਹਰ

Hylo Open : ਪੀ.ਵੀ. ਸਿੰਧੂ ਅਤੇ ਲਕਸ਼ਯ ਨੇ ਸ਼ੁਰੂਆਤੀ ਮੈਚ ਜਿੱਤੇ, ਪ੍ਰਣਯ ਬਾਹਰ

by Navjot
2 weeks ago
0

  ਸਾਰਬਰੁਕਨ, 29 ਅਕਤੂਬਰ (ਵਿਸ਼ਵ ਵਾਰਤਾ)  ਬੁੱਧਵਾਰ ਨੂੰ BWF ਹਾਈਲੋ ਓਪਨ ਵਿੱਚ ਪੀ.ਵੀ. ਸਿੰਧੂ ਅਤੇ ਲਕਸ਼ਯ ਸੇਨ ਨੇ ਦੂਜੇ ਦੌਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 