ਚੰਡੀਗੜ੍ਹ, 29 ਮਈ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਵਿਦਿਆਰਥੀ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਲਾਭ ਤੋਂ ਵਾਂਝੇ ਰਹਿਣ ਦਾ ਮਾਮਲਾ ਵਿੱਚ ਕਾਰਵਾਈ ਕਰਦਿਆਂ ਵਧੀਕ ਮੁੱਖ ਸਕੱਤਰ,ਪੰਜਾਬ ਸਰਕਾਰ ਮੈਡੀਕਲ ਸਿੱਖਿਆ ਤੇ ਖੋਜ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅੰਮ੍ਰਿਤਸਰ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਦੇ ਅਧਿਕਾਰੀਆਂ/ ਕਾਰਮਚਾਰੀਆਂ, ਜੋ ਇਸ ਮਾਮਲੇ ਨਾਲ ਸਬੰਧਤ ਹਨ ਵਿਰੁਧ ਕਾਰਵਾਈ ਕਰਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾਂ ਪਟਿਆਲਾ ਦੇ ਰਾਜਪੁਰਾ ਤਹਿਸੀਲ ਦੇ ਪਿੰਡ ਸੁਹਰੋ ਦੇ ਕੁਲਦੀਪ ਸਿੰਘ ਨੇ ਲ਼ਿਖਤੀ ਤੋਰ ਤੇ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਉਨ੍ਹਾਂ ਦੀ ਪੁਤਰੀ ਸਰਬਜੀਤ ਕੌਰ ਨੂੰ ਸਰਕਾਰ ਵੱਲੋਂ ਲਾਗੂ ਸਕਾਲਰਸ਼ਿਪ ਲੈਣ ਵਿੱਚ ਬਹੁਤ ਅੋਕੜਾਂ ਆ ਰਹੀਆ ਹਨ ਅਤੇ ਉਸਦੀ ਬੇਟੀ ਦੀ ਪੜ੍ਹਾਈ ਅਤੇ ਸਮੇਂ ਦਾ ਨੁਕਸਾਨ ਹੋ ਰਿਹਾ ਹੈ।
ਜਿਸ ਤੇ ਕਾਰਵਾਈ ਕਰਦਿਆ ਕਮਿਸ਼ਨ ਵੱਲੋਂ ਸਬੰਧਤ ਵਿਭਾਗ ਤੋਂ ਰਿਪੋਰਟ ਮੰਗੀ ਗਈ ਸੀ ਜਿਸ ਵਿੱਚ ਇਹ ਸਪਸ਼ਟ ਹੋ ਗਿਆ ਹੈ ਕਿ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅੰਮ੍ਰਿਤਸਰ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਵਲੋਂ ਭਾਰਤ ਸਰਕਾਰ ਦੀਆਂ ਪੋਸਟ ਮੈਟ੍ਰਿਕ ਟੂ ਐਸ.ਸੀ. ਸਟੂਡੈਂਟਸ ਸਕੀਮ ਤਹਿਤ ਪੋਰਟਲ ‘ਤੇ ਰਜਿਸਟਰ ਨਾ ਕਰਵਾਉਣ ਕਰਕੇ ਸ਼ਿਕਾਇਤ ਕਰਤਾ ਦੀ ਬੇਟੀ ਸਰਬਜੀਤ ਕੋਰ ਸਕੀਮ ਤਹਿਤ ਵਜੀਫੇ ਦਾ ਲਾਭ ਨਹੀਂ ਲੈ ਸਕੀ ਜਦਕਿ ਉਸ ਵੱਲੋਂ ਇਸ ਬਾਬਤ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅੰਮ੍ਰਿਤਸਰ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਨੂੰ ਕਈ ਵਾਰ ਲ਼ਿਖਤੀ ਬੇਨਤੀਆਂ ਵੀ ਕੀਤੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਬੰਧਤ ਵਿਭਾਗ ਤੋਂ 19-06-2019 ਤੱਕ ਐਕਸ਼ਨ ਟੇਕਨ ਰਿਪੋਰਟ ਵੀ ਮੰਗ ਲਈ ਗਈ ਹੈ।