ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਰਾਜਿੰਦਰ ਸਿੰਘ ਬਡਹੇੜੀ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਨੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਵੱਲੋਂ ਜਨਰਲ ਵਰਗ ਦੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਜਿਹਨਾਂ ਦੀ ਆਮਦਨ ਸਾਲਾਨਾ 8 ਲੱਖ ਰੁਪਏ ਤੋਂ ਘੱਟ ਹੈ ਨੂੰ 10% ਰਾਖਵਾਂਕਰਨ ਦੇਣ ਦੇ ਫੈਸਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਇਹ ਫੈਸਲਾ ਕਰਕੇ ਗਰੀਬ ਕਿਸਾਨਾਂ ਜ਼ਿੰਮੀਦਾਰਾਂ ਅਤੇ ਹੋਰ ਵਰਗਾਂ ਨੂੰ ਵੱਡਾ ਲਾਭ ਦੇਣ ਲਈ ਚੰਗਾ ਕਦਮ ਚੁਕਿਆ ਹੈ । ਹਰਪੁਰਾ ਅਤੇ ਬਡਹੇੜੀ ਨੇ ਸਾਂਝੇ ਬਿਆਨ ਰਾਹੀਂ ਆਖਿਆ ਕਿ ਕਿ ਮੋਦੀ ਸਰਕਾਰ ਨੇ ਕੇਂਦਰ ਵਿੱਚ ਇਹ ਫੈਸਲਾ ਕੀਤਾ ਸੀ ਪਰ ਸੂਬਿਆਂ ਨੂੰ ਇਸ ਦਾ ਕੋਈ ਲਾਭ ਨਹੀਂ ਸੀ ਹੁਣ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਫੈਸਲੇ ਨਾਲ ਜਿਹਨਾਂ ਗਰੀਬ ਲੋਕਾਂ ਨੂੰ ਕਦੇ ਰਾਖਵੇਂਕਰਨ ਦਾ ਲਾਭ ਨਹੀਂ ਸੀ ਮਿਲ ਸਕਿਆ ਉਹਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਤਰੱਕੀ ਲਈ ਬਹੁਤ ਮੌਕਾ ਮਿਲ ਸਕੇਗਾ।ਹਰਪੁਰਾ ਅਤੇ ਬਡਹੇੜੀ ਨੇ ਆਪਣੇ ਬਿਆਨ ਵਿੱਚ ਪਿਛਲੀ ਬਾਦਲ ਸਰਕਾਰ ਵੱਲੋਂ ਗਰੀਬ ਕਿਸਾਨਾਂ ਜ਼ਿੰਮੀਦਾਰਾਂ ਅਤੇ ਆਮ ਲੋਕਾਂ ਨੂੰ ਕੋਈ ਲਾਭ ਨਹੀਂ ਸੀ ਦਿੱਤਾ ਪਰ ਕੈਪਟਨ ਅਮਰਿੰਦਰ ਸਿੰਘ ਨੇ ਇਹ ਇਤਿਹਾਸਕ ਫੈਸਲਾ ਕੀਤਾ ਹੈ ਜਿਸ ਦੀ ਹਰ ਆਰਥਿਕ ਤੌਰ ਤੇ ਕਮਜ਼ੋਰ ਵਰਗ ਨੂੰ ਸਰਾਹਨਾ ਕਰਨੀ ਚਾਹੀਦੀ ਹੈ ।
ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਕੀਤਾ ਰੋਡ ਸ਼ੋਅ, ਵੱਡੀ ਗਿਣਤੀ ‘ਚ ਇਕੱਠੇ ਹੋਏ ਲੋਕਾਂ ਨੇ ਦਿੱਤਾ ਭਰੋਸਾ, ਰਿਕਾਰਡ ਤੋੜ ਜਿੱਤ ਕਰਵਾਵਾਂਗੇ ਦਰਜ
ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ, ਵੱਡੀ ਗਿਣਤੀ 'ਚ...