• Latest
  • Trending
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

3 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
Asian Champions Trophy: ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ

Asian Champions Trophy: ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ

5 hours ago
Badminton : ਪੀ.ਵੀ. ਸਿੰਧੂ ਨੇ ਜਿੱਤਿਆ ‘Hylo Open’ ਦਾ ਖਿਤਾਬ

Badminton : ਪੀ.ਵੀ. ਸਿੰਧੂ ਨੇ ਜਿੱਤਿਆ ‘Hylo Open’ ਦਾ ਖਿਤਾਬ

5 hours ago
PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

6 hours ago
ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਹਨੋਈ ਪਹੁੰਚੇ ; ਵੀਅਤਨਾਮੀ ਲੀਡਰਸ਼ਿਪ ਨਾਲ ਕਰਨਗੇ ਗੱਲਬਾਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਹਨੋਈ ਪਹੁੰਚੇ ; ਵੀਅਤਨਾਮੀ ਲੀਡਰਸ਼ਿਪ ਨਾਲ ਕਰਨਗੇ ਗੱਲਬਾਤ

6 hours ago
ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਸੰਪਰਕ ਨੂੰ ਵਧਾਏਗੀ, ਤਿੰਨ ਰਾਜਾਂ ਨੂੰ ਪਹੁੰਚਾਏਗੀ ਲਾਭ  : ਪ੍ਰਧਾਨ ਮੰਤਰੀ ਮੋਦੀ

ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਸੰਪਰਕ ਨੂੰ ਵਧਾਏਗੀ, ਤਿੰਨ ਰਾਜਾਂ ਨੂੰ ਪਹੁੰਚਾਏਗੀ ਲਾਭ  : ਪ੍ਰਧਾਨ ਮੰਤਰੀ ਮੋਦੀ

6 hours ago
ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

8 hours ago
ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

8 hours ago
ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

8 hours ago
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

8 hours ago
‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Hindi News
English News
Monday, November 2, 2026
No Result
View All Result
17 °c
Chandigarh
23 ° Mon
23 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

July 21, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਲੋਕ ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਕਈ ਵੱਡੇ ਫ਼ੈਸਲੇ ਲਏ ਗਏ…
16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ 3 ਤੋਂ 10 ਅਗਸਤ ਤੱਕ ਸੱਦਣ ਨੂੰ ਮਨਜ਼ੂਰੀ ਦਿੱਤੀ ਗਈ ਹੈ… ਪੁਲਿਸ ਵਿਭਾਗ ਵਿੱਚ ਏ.ਐਸ.ਆਈ. (ASI) ਰੈਂਕ ‘ਤੇ ਸਿੱਧੀ ਭਰਤੀ ਸ਼ੁਰੂ ਕਰਨ, ਗ੍ਰਾਮੀਣ ਰੋਜ਼ਗਾਰ ਮਿਸ਼ਨ ਲਈ ਕੈਬਨਿਟ… pic.twitter.com/CkqH7lRXIP

— Bhagwant Mann (@BhagwantMann) July 21, 2026

ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਅਗਸਤ ਤੋਂ 10 ਅਗਸਤ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਜੋ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 1 ਮਈ 2026 ਨੂੰ ਸਮਾਪਤ ਹੋਇਆ ਸੀ। ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਧਾਰਾ (1) ਅਨੁਸਾਰ, ਰਾਜਪਾਲ ਕੋਲ ਰਾਜ ਵਿਧਾਨ ਸਭਾ ਨੂੰ ਅਜਿਹੇ ਸਮੇਂ ਅਤੇ ਸਥਾਨ ‘ਤੇ ਬੁਲਾਉਣ ਦਾ ਅਧਿਕਾਰ ਹੈ, ਜੋ ਉਹ ਢੁਕਵਾਂ ਸਮਝਦੇ ਹਨ। ਇਸ ਲਈ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਬੁਲਾਉਣ ਦੀ ਸਿਫਾਰਸ਼ ਕੀਤੀ ਹੈ।

ਐੱਸ.ਆਈ. ਰੈਂਕ ‘ਤੇ ਸਿੱਧੀ ਭਰਤੀ ਖ਼ਤਮ ਕਰਨ ਲਈ ‘ਪੰਜਾਬ ਪੁਲਿਸ ਰੂਲਜ਼, 1934’ ਵਿੱਚ ਸੋਧ ਨੂੰ ਮਨਜ਼ੂਰੀ

ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਕੈਬਨਿਟ ਨੇ ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ ਰੈਂਕ ‘ਤੇ ਸਿੱਧੀ ਭਰਤੀ ਨੂੰ ਖ਼ਤਮ ਕਰਨ ਲਈ ‘ਪੰਜਾਬ ਪੁਲਿਸ ਰੂਲਜ਼, 1934’ ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦਿੱਤੀ। ਇਹ ਵੀ ਫੈਸਲਾ ਕੀਤਾ ਗਿਆ ਕਿ ਸਿੱਧੀ ਭਰਤੀ ਏ.ਐੱਸ.ਆਈ. ਰੈਂਕ ‘ਤੇ ਹੋਵੇਗੀ, ਜਿਸ ਵਿੱਚ ਜ਼ਿਲ੍ਹਾ, ਇੰਟੈਲੀਜੈਂਸ, ਇਨਵੈਸਟੀਗੇਸ਼ਨ ਅਤੇ ਟੀ.ਐੱਸ.ਐੱਸ. ਕੈਡਰਾਂ ਵਿੱਚ 30 ਫੀਸਦੀ ਅਤੇ ਆਰਮਡ ਕੈਡਰ ਵਿੱਚ 10 ਫੀਸਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸਬ-ਇੰਸਪੈਕਟਰਾਂ ਦੀਆਂ 50 ਫੀਸਦੀ ਤੱਕ ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰੀਆਂ ਜਾਂਦੀਆਂ ਸਨ। ਜ਼ਿਕਰਯੋਗ ਹੈ ਕਿ ਏ.ਐਸ.ਆਈ. ਜ਼ਿਆਦਾਤਰ ਮਾਮਲਿਆਂ ਵਿੱਚ ਜਾਂਚ ਅਧਿਕਾਰੀ ਹੁੰਦੇ ਹਨ ਅਤੇ ਤਫਤੀਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਇਸ ਲਈ ਏ.ਐਸ.ਆਈ. ਰੈਂਕ ‘ਤੇ ਸਿੱਧੀ ਭਰਤੀ ਨਾਲ ਥਾਣਿਆਂ ਵਿੱਚ ਜਾਂਚ ਅਧਿਕਾਰੀਆਂ ਵਜੋਂ ਨਵੀਂ ਅਤੇ ਉੱਚ-ਸਿੱਖਿਅਤ ਪ੍ਰਤਿਭਾ ਆਵੇਗੀ।

ਵੀ.ਬੀ.-ਜੀ ਰਾਮ ਜੀ ਸਕੀਮ ਨੂੰ ਲਾਗੂ ਕਰਨ ਲਈ ਕੈਬਨਿਟ ਸਬ-ਕਮੇਟੀ ਦੇ ਗਠਨ ਨੂੰ ਹਰੀ ਝੰਡੀ

ਲੋਕ ਹਿੱਤ ਵਿੱਚ ਇੱਕ ਵੱਡਾ ਉਪਰਾਲਾ ਕਰਦਿਆਂ ਕੈਬਨਿਟ ਨੇ ‘ਵਿਕਸਿਤ ਭਾਰਤ – ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਐਕਟ, 2025’ ਦੇ ਉਪਬੰਧਾਂ ਤਹਿਤ 1 ਜੁਲਾਈ 2026 ਤੋਂ ਪੰਜਾਬ ਵਿੱਚ ‘ਵਿਕਸਿਤ ਭਾਰਤ ਗਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਸਕੀਮ’ ਨੂੰ ਲਾਗੂ ਕਰਨ ਲਈ ਕੈਬਨਿਟ ਸਬ-ਕਮੇਟੀ ਦੇ ਗਠਨ ਨੂੰ ਵੀ ਪ੍ਰਵਾਨਗੀ ਦਿੱਤੀ। ਪੇਂਡੂ ਵਿਕਾਸ ਵਿਭਾਗ ਨੂੰ ਸਮੇਂ-ਸਮੇਂ ‘ਤੇ ਸਕੀਮ ਦੀ ਨੋਟੀਫਿਕੇਸ਼ਨ ਅਤੇ ਕਾਰਜਕਾਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਵੀ.ਬੀ.-ਜੀ ਰਾਮ ਜੀ ਸਕੀਮ ਪੰਜਾਬ ਵਿੱਚ ਕੇਂਦਰੀ ਸਪਾਂਸਰਡ ਸਕੀਮ ਵਜੋਂ ਲਾਗੂ ਕੀਤੀ ਜਾਵੇਗੀ। ਇਸ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਦਰਮਿਆਨ ਖਰਚੇ ਦੀ ਹਿੱਸੇਦਾਰੀ 60:40 ਦੇ ਅਨੁਪਾਤ ਵਿੱਚ ਹੋਵੇਗੀ।

ਕਾਲਕਟ ਭਵਨ ਵਿਖੇ ‘ਇੰਟੀਗ੍ਰੇਟਿਡ ਇਨੋਵੇਸ਼ਨ ਐਂਡ ਸਟਾਰਟਅੱਪ ਸੈਂਟਰ’ ਸਥਾਪਿਤ ਕਰਨ ਦੀ ਮਨਜ਼ੂਰੀ

ਉਦਯੋਗ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਕੀਤੇ ਗਏ ਇੱਕ ਹੋਰ ਉਪਰਾਲੇ ਵਿੱਚ ਕੈਬਨਿਟ ਨੇ “ਇੰਟੀਗ੍ਰੇਟਿਡ ਇਨੋਵੇਸ਼ਨ ਐਂਡ ਸਟਾਰਟਅੱਪ ਸੈਂਟਰ” ਸਥਾਪਿਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ। ਕੋਰੀਆ ਦੇ ‘ਪੈਂਗਿਓ ਟੈਕਨੋ ਵੈਲੀ’ ਮਾਡਲ ‘ਤੇ ਆਧਾਰਿਤ, ਜੋ ਇੱਕੋ ਈਕੋਸਿਸਟਮ ਦੇ ਤਹਿਤ ਇਨਕਿਊਬੇਸ਼ਨ, ਖੋਜ, ਸਟਾਰਟਅੱਪ ਐਕਸਲਰੇਸ਼ਨ ਅਤੇ ਉਦਯੋਗਿਕ ਸਹਿਯੋਗ ਨੂੰ ਜੋੜਦਾ ਹੈ, ਮੋਹਾਲੀ ਦੇ ਕਾਲਕਟ ਭਵਨ ਵਿਖੇ ਇੰਟੀਗ੍ਰੇਟਿਡ ਇਨੋਵੇਸ਼ਨ ਐਂਡ ਸਟਾਰਟਅੱਪ ਸੈਂਟਰ ਸਥਾਪਿਤ ਕੀਤਾ ਜਾਵੇਗਾ। ਇਹ ਕੇਂਦਰ ਐਗਰੀ-ਟੈਕ ਸਟਾਰਟਅੱਪਸ ਅਤੇ ਹੋਰ ਖੇਤਰਾਂ ਦੇ ਸਟਾਰਟਅੱਪਸ ਦੀਆਂ ਲੋੜਾਂ ਨੂੰ ਪੂਰਾ ਕਰੇਗਾ।

ਦਰਿਆਵਾਂ ਅਤੇ ਡਰੇਨਾਂ ਤੋਂ ਗਾਦ ਕੱਢਣ ਦੀ ਇਜਾਜ਼ਤ ਦੀ ਸਮਾਂ ਸੀਮਾ ਵਧਾਉਣ ਨੂੰ ਮਨਜ਼ੂਰੀ

ਕੈਬਨਿਟ ਨੇ ਕੌਮੀ ਰਾਜਮਾਰਗ ਪ੍ਰੋਜੈਕਟਾਂ ਲਈ ਕੱਢੀ ਗਈ ਸਮੱਗਰੀ ਦੀ ਵਰਤੋਂ ਵਾਸਤੇ ਐਨ.ਐਚ.ਏ.ਆਈ. ਦੁਆਰਾ ਦਰਿਆਵਾਂ ਅਤੇ ਡਰੇਨਾਂ ਤੋਂ ਗਾਦ (ਸਿਲਟ) ਕੱਢਣ ਦੀ ਇਜਾਜ਼ਤ ਦੀ ਸਮਾਂ ਸੀਮਾ ਵਧਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਕੈਬਨਿਟ ਨੇ ਪਹਿਲਾਂ ਐਨ.ਐਚ.ਏ.ਆਈ. ਨੂੰ ਇਸ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਸੀ, ਪਰ ਸਾਈਟਾਂ ਦੇ ਚਾਲੂ ਹੋਣ ਵਿੱਚ ਦੇਰੀ, ਜੰਗਲਾਤ ਕਲੀਅਰੈਂਸ ਦੇ ਮੁੱਦਿਆਂ, ਸਥਾਨਕ ਸਮੱਸਿਆਵਾਂ ਅਤੇ ਹੋਰ ਕਾਰਨਾਂ ਕਰਕੇ ਗਾਦ ਕੱਢਣ ਦਾ ਕੰਮ ਪ੍ਰਭਾਵਿਤ ਹੋਇਆ ਸੀ ਕਿਉਂਕਿ ਮਨਜ਼ੂਰਸ਼ੁਦਾ ਸਾਈਟਾਂ ‘ਤੇ ਵਰਤੋਂ ਯੋਗ ਸਮੱਗਰੀ ਦੀ ਵੱਡੀ ਮਾਤਰਾ ਅਜੇ ਵੀ ਉਪਲਬਧ ਹੈ ਅਤੇ ਸੂਬੇ ਵਿੱਚ ਚੱਲ ਰਹੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਲਈ ਇਸ ਦੀ ਲੋੜ ਹੈ, ਇਸ ਲਈ ਕੈਬਨਿਟ ਨੇ ਵੱਡੇ ਜਨਤਕ ਹਿੱਤ ਵਿੱਚ ਆਪਣੀ ਸਹਿਮਤੀ ਦਿੱਤੀ ਹੈ।

Tags: BREAKING NEWSPUNJABPunjab Cabinetpunjab newstop headlines in PunjabiWISHAVWARTA.IN
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 1, 2026
0

ਚੰਡੀਗੜ੍ਹ, 1ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ...

Asian Champions Trophy: ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ

Asian Champions Trophy: ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ

by Navjot
November 1, 2026
0

  ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ) ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ, ਭਾਰਤੀ ਹਾਕੀ ਟੀਮ ਨੇ ਅੱਜ(ਐਤਵਾਰ)...

Badminton : ਪੀ.ਵੀ. ਸਿੰਧੂ ਨੇ ਜਿੱਤਿਆ ‘Hylo Open’ ਦਾ ਖਿਤਾਬ

Badminton : ਪੀ.ਵੀ. ਸਿੰਧੂ ਨੇ ਜਿੱਤਿਆ ‘Hylo Open’ ਦਾ ਖਿਤਾਬ

by Navjot
November 1, 2026
0

  ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ) - ਓਲੰਪਿਕ ਵਿੱਚ ਦੋ ਵਾਰ ਤਗਮਾ ਜਿੱਤਣ ਵਾਲੀ ਪੀ.ਵੀ. ਸਿੰਧੂ ਨੇ ਐਤਵਾਰ ਨੂੰ...

PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

by Navjot
November 1, 2026
0

  ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ) - ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER), ਚੰਡੀਗੜ੍ਹ ਦੇ ਡਾਇਰੈਕਟਰ ਪ੍ਰੋਫੈਸਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 1, 2026
0

ਚੰਡੀਗੜ੍ਹ, 1ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ...

Most Popular

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ – ਐਡਵੋਕੇਟ ਧਾਮੀ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ – ਐਡਵੋਕੇਟ ਧਾਮੀ

by Ranjit Singh
2 days ago
0

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ - ਐਡਵੋਕੇਟ ਧਾਮੀ - ਅੰਤ੍ਰਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 