Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ
ਫਰੀਦਕੋਟ, 25 ਜੁਲਾਈ (ਵਿਸ਼ਵ ਵਾਰਤਾ): ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਪੰਜਾਬ ਸਰਕਾਰ ਨੇ ਆਈਏਐਸ ਅਧਿਕਾਰੀ ਮਨਜੀਤ ਸਿੰਘ ਬਰਾੜ ਨੂੰ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕਰਦਿਆਂ ਉਨ੍ਹਾਂ ਨੂੰ ਕਾਰਜਭਾਰ ਸੌਂਪ ਦਿੱਤਾ ਹੈ।

ਮਨਜੀਤ ਸਿੰਘ ਬਰਾੜ ਵੱਲੋਂ ਡਾ. ਰਾਜੀਵ ਸੂਦ ਦੀ ਥਾਂ ਇਹ ਜ਼ਿੰਮੇਵਾਰੀ ਸੰਭਾਲੀ ਜਾਵੇਗੀ। ਉਨ੍ਹਾਂ ਤੋਂ ਯੂਨੀਵਰਸਿਟੀ ਦੇ ਪ੍ਰਸ਼ਾਸਨ, ਅਕਾਦਮਿਕ ਗਤੀਵਿਧੀਆਂ ਅਤੇ ਸਿਹਤ ਸਿੱਖਿਆ ਨਾਲ ਜੁੜੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਨਿਯੁਕਤੀ ਨਾਲ ਬਾਬਾ ਫਰੀਦ ਯੂਨੀਵਰਸਿਟੀ ਦੇ ਪ੍ਰਸ਼ਾਸਨ ਵਿੱਚ ਇੱਕ ਅਹਿਮ ਤਬਦੀਲੀ ਆਈ ਹੈ, ਜਿਸ ਨੂੰ ਸਿਹਤ ਸਿੱਖਿਆ ਖੇਤਰ ਲਈ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























