Punjab Police ਨੂੰ ਮਿਲੀ ਵੱਡੀ ਕਾਮਯਾਬੀ, ਇੰਡੋਨੇਸ਼ੀਆ ਤੋਂ ਪੰਜਾਬ ਲਿਆਈ ਭਗੌੜਾ ਗੈਂਗਸਟਰ
ਚੰਡੀਗੜ੍ਹ, 25 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਪੁਲਿਸ ਨੂੰ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਮਿਲੀ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ OFTEC ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਨੂੰ ਡਿਪੋਰਟ ਕਰਵਾ ਕੇ ਪੰਜਾਬ (ਭਾਰਤ) ਲੈ ਆਂਦਾ ਹੈ।
ਪੁਲਿਸ ਮੁਤਾਬਕ ਜੋਬਨ ਬਿੱਲਾ ਕਤਲ, ਕਤਲ ਦੀ ਕੋਸ਼ਿਸ਼, NDPS ਐਕਟ ਅਤੇ ਅਸਲਾ ਐਕਟ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਸੀ। ਉਹ ਲੰਬੇ ਸਮੇਂ ਤੋਂ ਵੱਖ-ਵੱਖ ਦੇਸ਼ਾਂ ਵਿੱਚ ਲੁਕ ਕੇ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਪੰਜਾਬ ਪੁਲਿਸ ਦੇ ਅਨੁਸਾਰ, ਜੋਬਨ ਬਿੱਲਾ ਖ਼ਿਲਾਫ਼ ਪੰਜਾਬ ਵਿੱਚ ਚਾਰ ਕਤਲ ਦੇ ਕੇਸ ਦਰਜ ਹਨ ਅਤੇ ਉਹ ਕਾਫ਼ੀ ਸਮੇਂ ਤੋਂ ਭਗੌੜਾ ਚੱਲ ਰਿਹਾ ਸੀ।
ਇਹ ਕਾਰਵਾਈ ਪੰਜਾਬ ਪੁਲਿਸ ਦੇ “ਆਪ੍ਰੇਸ਼ਨ ਨੋਮੈਡ ਹੰਟ” ਤਹਿਤ ਕੀਤੀ ਗਈ ਹੈ। ਕਰੀਬ ਛੇ ਮਹੀਨੇ ਚੱਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਲਗਾਤਾਰ ਨਿਗਰਾਨੀ, ਰਣਨੀਤਕ ਖੁਫੀਆ ਜਾਣਕਾਰੀ ਇਕੱਠੀ ਕਰਨ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਤਾਲਮੇਲ ਰਾਹੀਂ ਮੁਲਜ਼ਮ ਦਾ ਪਤਾ ਲਗਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਭਾਰਤ ਡਿਪੋਰਟ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























