• Latest
  • Trending
ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

2 hours ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

11 minutes ago
ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

22 minutes ago
ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

38 minutes ago
100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੋਹਾਲੀ ਵਿੱਚ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ

ਮੋਹਾਲੀ ਵਿੱਚ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ

2 hours ago
ਪ੍ਰਹਲਾਦ ਜੋਸ਼ੀ ਬਣੇ ਦੇਸ਼ ਦੇ ਨਵੇਂ ਸਿੱਖਿਆ ਮੰਤਰੀ

ਪ੍ਰਹਲਾਦ ਜੋਸ਼ੀ ਬਣੇ ਦੇਸ਼ ਦੇ ਨਵੇਂ ਸਿੱਖਿਆ ਮੰਤਰੀ

2 hours ago
IND vs ZIM: ਦੂਜੇ ਟੀ-20 ‘ਚ ਟੀਮ ਇੰਡੀਆ ਦੀ ਸ਼ਾਨਦਾਰ ਜਿੱਤ

IND vs ZIM: ਦੂਜੇ ਟੀ-20 ‘ਚ ਟੀਮ ਇੰਡੀਆ ਦੀ ਸ਼ਾਨਦਾਰ ਜਿੱਤ

3 hours ago
ਸੀਰੀਆ ‘ਚ ਬੱਸਾਂ ਵਿਚਾਲੇ ਭਿਆਨਕ ਟੱਕਰ; 35 ਲੋਕਾਂ ਦੀ ਮੌਤ ਦੀ ਖ਼ਬਰ

ਸੀਰੀਆ ‘ਚ ਬੱਸਾਂ ਵਿਚਾਲੇ ਭਿਆਨਕ ਟੱਕਰ; 35 ਲੋਕਾਂ ਦੀ ਮੌਤ ਦੀ ਖ਼ਬਰ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
IND vs ZIM 2nd T20: ਤਿਲਕ ਵਰਮਾ ਤੇ ਈਸ਼ਾਨ ਕਿਸ਼ਨ ਨੇ ਜੜੇ ਅਰਧ – ਸੈਂਕੜੇ

IND vs ZIM 2nd T20: ਤਿਲਕ ਵਰਮਾ ਤੇ ਈਸ਼ਾਨ ਕਿਸ਼ਨ ਨੇ ਜੜੇ ਅਰਧ – ਸੈਂਕੜੇ

5 hours ago
Hindi News
English News
Saturday, July 25, 2026
No Result
View All Result
29 °c
Chandigarh
32 ° Sun
31 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਮਾਲਵਾ ਖੇਤਰ ਦੇ ਮੋਗਾ ਜ਼ਿਲ੍ਹੇ 'ਚ ਇਹ ਪਹਿਲਾ 120 ਬੈੱਡਾਂ ਵਾਲਾ ਐਨ.ਏ.ਬੀ.ਐਚ.-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

July 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਮਾਲਵਾ ਖੇਤਰ ਦੇ ਮੋਗਾ ਜ਼ਿਲ੍ਹੇ ‘ਚ ਇਹ ਪਹਿਲਾ 120 ਬੈੱਡਾਂ ਵਾਲਾ ਐਨ.ਏ.ਬੀ.ਐਚ.-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਸਪਤਾਲ ‘ਚ 10 ਬੈੱਡਾਂ ਵਾਲੀ 24×7 ਐਮਰਜੈਂਸੀ ਯੂਨਿਟ, ਅਤਿ-ਆਧੁਨਿਕ ਡਾਇਗਨੌਸਟਿਕ ਲੈਬ ਅਤੇ ਡਾਇਲਸਿਸ ਦੀ ਸਹੂਲਤ ਮੌਜੂਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਰਲ ਸਰਜਰੀ, ਕਾਰਡੀਓਲੋਜੀ, ਨਿਊਰੋਲੋਜੀ, ਨੇਫਰੋਲੋਜੀ, ਯੂਰੋਲੋਜੀ, ਗੈਸਟ੍ਰੋਐਂਟਰੋਲੋਜੀ ਅਤੇ ਮੈਡੀਕਲ ਓਨਕੋਲੋਜੀ ਦੇ ਮਾਹਿਰ ਡਾਕਟਰ ਉਪਲਬਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਸਪਤਾਲ ‘ਚ ਅਲਟਰਾਸਾਊਂਡ, ਡਿਜੀਟਲ ਐਕਸ-ਰੇਅ, ਈ.ਸੀ.ਜੀ., 2ਡੀ ਈਕੋ, ਟ੍ਰੈਡਮਿਲ ਟੈਸਟ, 128-ਸਲਾਈਸ ਸੀਟੀ ਸਕੈਨ, ਐਮ.ਆਰ.ਆਈ. ਅਤੇ ਹੋਰ ਉੱਨਤ ਡਾਇਗਨੌਸਟਿਕ ਸੇਵਾਵਾਂ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੱਚਿਆਂ ਦੇ ਰੋਗਾਂ ਅਤੇ ਇਸਤਰੀ ਰੋਗ ਵਿਭਾਗ ਜਲਦੀ ਹੀ ਸ਼ੁਰੂ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਆਯੁਸ਼ਮਾਨ ਭਾਰਤ ਤਹਿਤ ਲੋਕ ਮੁਫ਼ਤ (ਕੈਸ਼ਲੇਸ) ਇਲਾਜ ਦਾ ਲਾਭ ਲੈ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਹੁਣ ਅਜਿਹੇ 1,090 ਕਲੀਨਿਕ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਗਾ, 25 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਅਤਿ-ਆਧੁਨਿਕ ‘ਕੈਪੀਟਲ ਹਸਪਤਾਲ’ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਮਾਲਵਾ ਖੇਤਰ ਵਿੱਚ ਬਿਹਤਰ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਏਗੀ। ਇਸ ਨੂੰ ਮੋਗਾ ਜ਼ਿਲ੍ਹੇ ਦਾ ਪਹਿਲਾ ਨੈਸ਼ਨਲ ਐਕਰੀਡੇਸ਼ਨ ਬੋਰਡ ਫਾਰ ਹਸਪਤਾਲਜ਼ ਐਂਡ ਹੈਲਥਕੇਅਰ ਪ੍ਰੋਵਾਈਡਰਜ਼ (ਐਨ.ਏ.ਬੀ.ਐਚ.)-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਗੰਭੀਰ ਬਿਮਾਰੀਆਂ ਦਾ ਵਿਸ਼ੇਸ਼ ਇਲਾਜ ਮੁਹੱਈਆ ਕਰਵਾਏਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਯੋਗ ਮਰੀਜ਼ ‘ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ‘ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ’ ਤਹਿਤ ਕੈਸ਼ਲੇਸ ਇਲਾਜ ਦਾ ਲਾਭ ਲੈ ਸਕਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ 1,090 ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਰਾਹੀਂ ਪੂਰੇ ਸੂਬੇ ਵਿੱਚ ਕਿਫਾਇਤੀ ਸਿਹਤ ਸੇਵਾਵਾਂ ਦਾ ਵਿਸਥਾਰ ਕਰ ਰਹੀ ਹੈ।

ਟਵਿੱਟਰ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਮੈਂ ਮੋਗਾ ਵਿਖੇ 120 ਬੈੱਡਾਂ ਵਾਲਾ ਅਤਿ-ਆਧੁਨਿਕ ਕੈਪੀਟਲ ਹਸਪਤਾਲ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਹੈ। ਆਧੁਨਿਕ ਡਾਕਟਰੀ ਸਹੂਲਤਾਂ ਨਾਲ ਲੈਸ ਇਹ ਹਸਪਤਾਲ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਮੁਫ਼ਤ ਇਲਾਜ ਵੀ ਪ੍ਰਦਾਨ ਕਰੇਗਾ। ਹੁਣ ਮਾਲਵਾ ਖੇਤਰ ਦੇ ਲੋਕਾਂ ਨੂੰ ਮਿਆਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਨਹੀਂ ਜਾਣਾ ਪਵੇਗਾ। ਅਸੀਂ ਹਰ ਪੰਜਾਬੀ ਲਈ ਕਿਫਾਇਤੀ, ਆਧੁਨਿਕ ਅਤੇ ਉੱਚ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਸਿਆਸੀ ਰੈਲੀ ਨਹੀਂ ਹੈ। ਇਹ ਪੂਰੇ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਸਾਡੇ ਨਿਰੰਤਰ ਯਤਨਾਂ ਦਾ ਹਿੱਸਾ ਹੈ। ਸਿੱਖਿਆ ਅਤੇ ਸਿਹਤ ਸੰਭਾਲ ਸਾਡੀ ਸਰਕਾਰ ਦੀਆਂ ਦੋ ਸਭ ਤੋਂ ਵੱਡੀਆਂ ਤਰਜੀਹਾਂ ਹਨ ਕਿਉਂਕਿ ਇਹ ਸਰਬਪੱਖੀ ਵਿਕਾਸ ਦੇ ਸਭ ਤੋਂ ਮਜ਼ਬੂਤ ਥੰਮ੍ਹ ਹਨ।”

ਮੁੱਖ ਮੰਤਰੀ ਨੇ ਕਿਹਾ, “ਡਾਕਟਰਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ। ਸਿਹਤ ਸੰਭਾਲ ਅਤੇ ਸਿੱਖਿਆ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਕਿੱਤੇ ਹਨ। ਬਦਕਿਸਮਤੀ ਨਾਲ ਕੁਝ ਲੋਕ ਇਨ੍ਹਾਂ ਪਵਿੱਤਰ ਕਿੱਤਿਆਂ ਨੂੰ ਬਦਨਾਮ ਕਰ ਰਹੇ ਹਨ, ਪਰ ਸਾਡੀ ਸਰਕਾਰ ਦੋਵਾਂ ਖੇਤਰਾਂ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਲਈ ਵਚਨਬੱਧ ਹੈ।”

ਨਿੱਜੀ ਮਲਟੀ-ਸਪੈਸ਼ਲਿਟੀ ਹਸਪਤਾਲ ਦੇ ਉਦਘਾਟਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇੱਥੇ ਆਧੁਨਿਕ ਮਸ਼ੀਨਾਂ ਅਤੇ ਤਕਨਾਲੋਜੀ ਨਾਲ ਲੈਸ ਅਜਿਹਾ ਹਸਪਤਾਲ ਬਣਿਆ ਹੈ। ਮਾਹਿਰ ਡਾਕਟਰ ਲੋਕਾਂ ਨੂੰ ਮਿਆਰੀ ਇਲਾਜ ਦੇਣਗੇ। ਜਦੋਂ 2022 ਵਿੱਚ ਸਾਡੀ ਸਰਕਾਰ ਨੇ ਵਾਗਡੋਰ ਸੰਭਾਲੀ ਸੀ ਤਾਂ ਸਕੂਲੀ ਸਿੱਖਿਆ ਵਿੱਚ ਪੰਜਾਬ 27ਵੇਂ ਨੰਬਰ ‘ਤੇ ਸੀ। ਅੱਜ ਨਿਰੰਤਰ ਸੁਧਾਰਾਂ ਅਤੇ ਅਣਥੱਕ ਯਤਨਾਂ ਸਦਕਾ ਪੰਜਾਬ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣ ਕੇ ਉੱਭਰਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਸਮਾਂ ਸੀ, ਜਦੋਂ ਸਰਕਾਰੀ ਸਕੂਲ ਸਿਰਫ਼ ਗਰੀਬ ਬੱਚਿਆਂ ਲਈ ਮੰਨੇ ਜਾਂਦੇ ਸਨ ਅਤੇ ਲੋਕ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਸਨ। ਅਸੀਂ ‘ਸਕੂਲਜ਼ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਅਤੇ ਸਿੱਖਿਆ ਪ੍ਰਣਾਲੀ ਦਾ ਕਾਇਆ-ਕਲਪ ਕੀਤਾ। ਅੱਜ ਪੰਜਾਬ ਕੇਰਲਾ ਨੂੰ ਪਛਾੜ ਕੇ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣ ਗਿਆ ਹੈ।”

ਉਨ੍ਹਾਂ ਅੱਗੇ ਕਿਹਾ, “2022 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 82 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਸੀ। ਇਸ ਸਾਲ ਸਰਕਾਰੀ ਸਕੂਲਾਂ ਦੇ 881 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ ਹੈ, ਜੋ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਆਏ ਵੱਡੇ ਬਦਲਾਅ ਨੂੰ ਦਰਸਾਉਂਦਾ ਹੈ।”

ਮੁੱਖ ਮੰਤਰੀ ਨੇ ਦੱਸਿਆ, “ਇਸ ਨਵੇਂ ਹਸਪਤਾਲ ਵਿੱਚ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ਕੇਂਦਰ ਸਰਕਾਰ ਦੀਆਂ ਸਿਹਤ ਬੀਮਾ ਯੋਜਨਾਵਾਂ ਦੋਵੇਂ ਉਪਲਬਧ ਹਨ, ਜਿਸ ਨਾਲ ਮਰੀਜ਼ਾਂ ਨੂੰ ਵੱਧ ਤੋਂ ਵੱਧ ਲਾਭ ਮਿਲੇਗਾ। ਸਾਡੀ ਸਰਕਾਰ ਨੇ ਸੜਕੀ ਸੁਰੱਖਿਆ ਨੂੰ ਬਿਹਤਰ ਬਣਾਉਣ ਅਤੇ ਸੂਬਾਈ ਤੇ ਰਾਸ਼ਟਰੀ ਰਾਜਮਾਰਗਾਂ ‘ਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ। ਇਸ ਫੋਰਸ ਵਿੱਚ 1,597 ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਜਵਾਨ ਅਤੇ 144 ਅਤਿ-ਆਧੁਨਿਕ ਵਾਹਨ ਸ਼ਾਮਲ ਹਨ।”

ਉਨ੍ਹਾਂ ਕਿਹਾ, “ਪਿਛਲੇ ਸਾਲ ਫਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਸੜਕ ਸੁਰੱਖਿਆ ਫੋਰਸ ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਲਗਪਗ 50 ਪ੍ਰਤੀਸ਼ਤ ਤੱਕ ਘਟਾਇਆ ਹੈ, ਨਾਲ ਹੀ ਹਾਦਸੇ ਦੇ ਸ਼ਿਕਾਰ ਲੋਕਾਂ ਦੇ ਕੀਮਤੀ ਸਮਾਨ ਅਤੇ ਪੈਸਿਆਂ ਦੀ ਸੁਰੱਖਿਅਤ ਵਾਪਸੀ ਵੀ ਯਕੀਨੀ ਬਣਾਈ ਹੈ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਦੇਸ਼ ਦੀ ਪਹਿਲੀ ਸਰਵ-ਵਿਆਪੀ ਸਿਹਤ ਸੰਭਾਲ ਯੋਜਨਾ ‘ਮੁੱਖ ਮੰਤਰੀ ਸਿਹਤ ਯੋਜਨਾ’ ਵੀ ਸ਼ੁਰੂ ਕੀਤੀ ਹੈ, ਜੋ ਸੂਬੇ ਦੇ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਇਲਾਜ ਮੁਹੱਈਆ ਕਰਵਾਉਂਦੀ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ, ਜੋ ਅਜਿਹਾ ਵਿਆਪਕ ਸਿਹਤ ਕਵਰ ਮੁਹੱਈਆ ਕਰ ਰਿਹਾ ਹੈ, ਜਿਸ ਨਾਲ ਮਿਆਰੀ ਇਲਾਜ ਯਕੀਨੀ ਬਣਾਉਂਦੇ ਹੋਏ ਲੋਕਾਂ ‘ਤੇ ਵਿੱਤੀ ਬੋਝ ਕਾਫੀ ਘਟਿਆ ਹੈ।”

ਉਨ੍ਹਾਂ ਕਿਹਾ, “ਇਹ ਇਤਿਹਾਸਕ ਪਹਿਲਕਦਮੀ ਸਾਰਿਆਂ ਲਈ ਸਿਹਤ ਸੰਭਾਲ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਲੋਕ ਇਸ ਯੋਜਨਾ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੇਸ ਇਲਾਜ ਪ੍ਰਾਪਤ ਕਰ ਚੁੱਕੇ ਹਨ ਅਤੇ ਪੰਜਾਬ ਸਿਹਤ ਖੇਤਰ ਵਿੱਚ ਸਫਲਤਾ ਦੀ ਨਵੀਂ ਇਬਾਰਤ ਲਿਖ ਰਿਹਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਚੇਨਈ ਦਾ ਅਪੋਲੋ ਹਸਪਤਾਲ ਲਿਵਰ ਟ੍ਰਾਂਸਪਲਾਂਟ ਲਈ ਜਾਣਿਆ ਜਾਂਦਾ ਹੈ ਅਤੇ ਉੱਤਰੀ ਭਾਰਤ ਵਿੱਚ ਅਜਿਹੀਆਂ ਬਹੁਤ ਘੱਟ ਸਹੂਲਤਾਂ ਹਨ। ਪੰਜਾਬ ਹੁਣ ਦਿੱਲੀ ਤੋਂ ਬਾਅਦ ਦੂਜਾ ਅਜਿਹਾ ਸੂਬਾ ਬਣ ਗਿਆ ਹੈ, ਜਿਸ ਨੇ ਮੋਹਾਲੀ ਵਿੱਚ ਲਿਵਰ ਟ੍ਰਾਂਸਪਲਾਂਟ ਕੇਂਦਰ ਸਥਾਪਿਤ ਕੀਤਾ ਹੈ। ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਵੱਲ ਇਹ ਇੱਕ ਹੋਰ ਮਹੱਤਵਪੂਰਨ ਕਦਮ ਹੈ।”

Tags: BREAKING NEWSPUNJABPUNJAB CMPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

by Ankit
July 25, 2026
0

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਘਿਨਾਉਣੇ ਅਪਰਾਧਾਂ ਦੇ ਕਈ...

ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

by Ankit
July 25, 2026
0

ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ — ਪੁਲਿਸ ਟੀਮਾਂ ਨੇ 244...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

by Ankit
July 25, 2026
0

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ...

100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
July 25, 2026
0

100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

by Ankit
July 25, 2026
0

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਘਿਨਾਉਣੇ ਅਪਰਾਧਾਂ ਦੇ ਕਈ...

Most Popular

Wimbledon : ਜੈਨਿਕ ਸਿੰਨਰ ਨੇ ਜੋਕੋਵਿਚ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ 

Wimbledon : ਜੈਨਿਕ ਸਿੰਨਰ ਨੇ ਜੋਕੋਵਿਚ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ 

by Navjot
2 weeks ago
0

Wimbledon : ਜੈਨਿਕ ਸਿੰਨਰ ਨੇ ਜੋਕੋਵਿਚ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼    ਲੰਡਨ, 11 ਜੁਲਾਈ (ਵਿਸ਼ਵ ਵਾਰਤਾ) ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 