ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਪੰਜਾਬੀ ਜਜ਼ਬਾਤੀ ਸਿੱਖ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਅੱਜ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਸਮੇਂ ਪੰਜਾਬੀ ਮਾਂ ਬੋਲੀ ਛੱਡ ਅੰਗਰੇਜ਼ੀ ਵਿੱਚ ਸਹੁੰ ਚੁੱਕ ਕੇ ਮਾਂ ਬੋਲੀ ਪੰਜਾਬੀ ਦਾ ਸਰਾਸਰ ਨਿਰਾਦਰ ਕੀਤਾ ਹੈ।ਬਡਹੇੜੀ ਨੇ ਆਖਿਆ ਕਿ ਬਾਦਲ ਪਰਿਵਾਰ ਦਾ ਦਲ ਜੋ ਸ਼ਰੋਮਣੀ ਅਕਾਲੀ ਦਲ ਤੇ ਕਾਬਜ਼ ਹੈ ਸਿੱਖ ਕੌਮ ਅਤੇ ਪੰਜਾਬੀ ਮਾਂ ਬੋਲੀ ਨੂੰ ਤਿਲਾਂਜਲੀ ਤਾਂ ਦੇ ਹੀ ਚੁੱਕਿਆ ਹੈ ਹੁਣ ਮੋਦੀ ਦੇ ਅਤੇ ਜਨਸੰਘ ਦੇ ਰਹਿਮੋ ਕਰਮ ਤੇ ਕੁਰਸੀ ਦੀ ਲਾਲਸਾ ਪੂਰੀ ਕਰ ਕਰ ਰਿਹੈ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਨਹੀਂ ਕਰਦਾ ਅਤੇ ਨਾ ਹੀ ਪੰਜਾਬੀ ਮਾਂ ਬੋਲੀ ਦੀ ਬਹਾਲੀ ਲਈ ਕੁਝ ਕਰ ਸਕਿਆ ਨਾ ਹੀ ਪੰਜਾਬੀ ਮਾਂ ਬੋਲੀ ਦੇ ਪਰਚਾਰ ਅਤੇ ਪ੍ਰਸਾਰ ਲਈ ਕੋਈ ਦਿਲਚਸਪੀ ਲੈਂਦਾ ਹੈ ।ਬਡਹੇੜੀ ਨੇ ਕਿਹਾ ਕਿ ਅੱਜ ਹਰਸਿਮਰਤ ਕੌਰ ਬਾਦਲ ਨੇ ਅੰਗਰੇਜ਼ੀ ਭਾਸ਼ਾ ਵਿੱਚ ਸਹੁੰ ਚੁੱਕੀ ਹੈ ਇਸ ਨਾਲ ਆਪਣੀ ਮਾਂ ਦੀ ਜ਼ੁਬਾਨ ਨਾਲ ਵੀ ਧੱਕਾ ਕੀਤਾ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ ।
48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ
48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ...