• Latest
  • Trending
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

4 months ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

4 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

4 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

4 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

5 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

5 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

5 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

7 hours ago
Hindi News
English News
Thursday, November 26, 2026
No Result
View All Result
14 °c
Chandigarh
17 ° Thu
17 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਦੋਸ਼ੀ ਵਿਅਕਤੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਸਨ: ਡੀਜੀਪੀ ਗੌਰਵ ਯਾਦਵ

July 27, 2026
in ਖਬਰਾਂ, ਪੰਜਾਬ
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

— ਦੋਸ਼ੀ ਵਿਅਕਤੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਸਨ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਕੀਤੇ ਗਏ ਚਾਰੋ ਦੋਸ਼ੀ ਨੌਜਵਾਨ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 27 ਜੁਲਾਈ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਪੰਜ ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿੱਟੂ ਕੁਮਾਰ ਉਰਫ਼ ਭਈਆ (20) ਵਾਸੀ ਨਵੀਂ ਆਬਾਦੀ, ਅੰਮ੍ਰਿਤਸਰ; ਸਾਹਿਬ ਸਿੰਘ (21) ਵਾਸੀ ਪਿੰਡ ਧਗਾਣਾ ਅਤੇ ਮੌਜੂਦਾ ਪਤਾ ਫਤਿਹ ਸਿੰਘ ਕਲੋਨੀ, ਅੰਮ੍ਰਿਤਸਰ; ਸੰਜੀਵ ਕੁਮਾਰ ਉਰਫ਼ ਨੰਨੂ (22) ਵਾਸੀ ਪਿੰਕ ਕਲੋਨੀ, ਤਰਨਤਾਰਨ ਅਤੇ ਸੰਦੀਪ ਕੁਮਾਰ ਉਰਫ਼ ਸੰਨੀ (22) ਵਾਸੀ ਪਿੰਡ ਛਿੱਦਾਂ, ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਅਤੇ ਕਾਰਟੈਲ ਵਿੱਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਦੋਸ਼ੀ ਬਿੱਟੂ ਉਰਫ਼ ਭਈਆ ਅਤੇ ਸਾਹਿਬ ਸਿੰਘ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਬਾਅਦ ਵਿੱਚ ਉਨ੍ਹਾਂ ਦੇ ਖੁਲਾਸੇ ਦੇ ਆਧਾਰ ‘ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਗਤੀਵਿਧੀਆਂ ਵਿੱਚ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖੁਲਾਸਿਆਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ ਸੰਜੀਵ ਕੁਮਾਰ ਉਰਫ ਨੰਨੂ ਅਤੇ ਸੰਦੀਪ ਉਰਫ ਸੰਨੀ ਨੂੰ 2.015 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਜਾਂਚ ਦੌਰਾਨ, ਮੁਲਜ਼ਮ ਸੰਦੀਪ ਉਰਫ ਸੰਨੀ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਦੋ ਹੋਰ ਪਿਸਤੌਲ ਬਰਾਮਦ ਕੀਤੇ।

ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਬਿੱਟੂ ਉਰਫ ਭਈਆ ਅਸਲਾ ਐਕਟ ਅਤੇ ਚੋਰੀ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੋ ਮੁਲਜ਼ਮ ਨੌਜਵਾਨ ਹਨ।

ਇਸ ਸਬੰਧੀ, ਐਫਆਈਆਰ ਨੰਬਰ 156 ਮਿਤੀ 21.07.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(1ਬੀ) ਅਤੇ 24(6,7,8) ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਥਾਣਾ ਸਦਰ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।

Tags: BREAKING NEWSDGP Gaurav YadavLatest Punjab newsLatest Punjab news in Punjabitop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
2 weeks ago
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 