• Latest
  • Trending
‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

2 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

4 hours ago
ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

5 hours ago
ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

6 hours ago
ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

7 hours ago
ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

7 hours ago
ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

8 hours ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

8 hours ago
Hindi News
English News
Tuesday, October 6, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ₹1,149 ਕਰੋੜ ਸਿੱਧੇ ਜਮ੍ਹਾਂ ਕੀਤੇ ਗਏ; ਪੰਜਾਬ ਦੇ ਡੀਬੀਟੀ ਮਾਡਲ ਨੂੰ ਲਾਭਪਾਤਰੀਆਂ ਵੱਲੋਂ ਭਰਪੂਰ ਸਰਾਹਨਾ 

July 28, 2026
in ਖਬਰਾਂ, ਪੰਜਾਬ
‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

Oplus_16908288

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ₹1,149 ਕਰੋੜ ਸਿੱਧੇ ਜਮ੍ਹਾਂ ਕੀਤੇ ਗਏ; ਪੰਜਾਬ ਦੇ ਡੀਬੀਟੀ ਮਾਡਲ ਨੂੰ ਲਾਭਪਾਤਰੀਆਂ ਵੱਲੋਂ ਭਰਪੂਰ ਸਰਾਹਨਾ 

‘ਕੈਸ਼ ਦਿੰਦੇ ਤਾਂ ਆਦਮੀ ਲੋਕ ਪੈੱਗ-ਸ਼ੈਗ ’ਤੇ ਖ਼ਰਚ ਕਰ ਦਿੰਦੇ… ਹੁਣ ਸਾਡਾ ਪੈਸਾ ਸੇਫ਼ ਹੈ’: ਸਰਬਜੀਤ ਕੌਰ, ਗੁਰਦਾਸਪੁਰ ਦੀ ਲਾਭਪਾਤਰੀ

ਅਰਜ਼ੀ ਦੇਣ ਤੋਂ 5 ਤੋਂ 6 ਦਿਨਾਂ ਦੇ ਅੰਦਰ ਹੀ ਪੈਸਾ ਮੇਰੇ ਖ਼ਾਤੇ ਵਿੱਚ ਆ ਗਿਆ; ਪੂਰੀ ਪ੍ਰਕਿਰਿਆ ਤੇਜ਼, ਪਾਰਦਰਸ਼ੀ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਹੈ: ਗਗਨਦੀਪ ਕੌਰ, ਹਰਚੋਵਾਲ ਦੀ ਲਾਭਪਾਤਰੀ

ਇਸ ਯੋਜਨਾ ਦੀ ਸਭ ਤੋਂ ਵਧੀਆ ਗੱਲ ਇਹ ਹੈ ਕਿ ਪੈਸਾ ਸਿੱਧਾ ਔਰਤਾਂ ਦੇ ਖ਼ਾਤਿਆਂ ਵਿੱਚ ਆਉਂਦਾ ਹੈ: ਸੁਮਨ ਕੁਮਾਰੀ, ਸ੍ਰੀ ਹਰਿਗੋਬਿੰਦਪੁਰ ਦੀ ਲਾਭਪਾਤਰੀ

ਭਗਵੰਤ ਮਾਨ ਸਰਕਾਰ ਨੇ ਇਹ ਰਕਮ ਚੰਗੀ ਨੀਅਤ ਨਾਲ ਦਿੱਤੀ ਹੈ, ਇਸ ਲਈ ਇਸ ਨੂੰ ਚੰਗੇ ਕੰਮਾਂ ’ਤੇ ਹੀ ਖ਼ਰਚ ਕਰਨਾ ਚਾਹੀਦਾ ਹੈ: ਹਰਪਾਲ ਕੌਰ, ਅਹਿਮਦਗੜ੍ਹ ਦੀ ਲਾਭਪਾਤਰੀ

ਪੰਜਾਬ ਸਰਕਾਰ ਨਾਲ ਭਾਈਵਾਲੀ ਕਰਕੇ ਲਾਭਪਾਤਰੀਆਂ ਤੱਕ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਵੱਡੇ ਪੱਧਰ ’ਤੇ ਲਾਭ ਪਹੁੰਚਾਉਣ ’ਤੇ ਐਕਸਿਸ ਬੈਂਕ ਨੂੰ ਮਾਣ ਹੈ: ਰੇਨੋਲਡ ਡੀ’ਸੂਜ਼ਾ, ਗਰੁੱਪ ਹੈੱਡ, ਬ੍ਰਾਂਚ ਬੈਂਕਿੰਗ, ਨੌਰਥ ਅਤੇ ਟੀਏਐੱਸਸੀ ਬਿਜ਼ਨਸ, ਐਕਸਿਸ ਬੈਂਕ

’ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਔਰਤਾਂ ਨੂੰ ਆਰਥਿਕ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ; ਕੋਈ ਵੀ ਯੋਗ ਔਰਤ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਹੀਂ ਰਹੇਗੀ: ਡਾ. ਬਲਜੀਤ ਕੌਰ

ਚੰਡੀਗੜ੍ਹ, 28 ਜੁਲਾਈ 2026 (ਵਿਸ਼ਵ ਵਾਰਤਾ):- ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ਵਿੱਤੀ ਸਹਾਇਤਾ ਸਿੱਧੀ ਭੇਜਣ ਦੇ ਫ਼ੈਸਲੇ ਨੂੰ ਸੂਬੇ ਭਰ ਦੀਆਂ ਲਾਭਪਾਤਰੀਆਂ ਵੱਲੋਂ ਭਰਪੂਰ ਸਰਾਹਨਾ ਮਿਲੀ ਹੈ। ਔਰਤਾਂ ਦਾ ਕਹਿਣਾ ਹੈ ਕਿ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀਬੀਟੀ) ਪ੍ਰਣਾਲੀ ਨੇ ਪਾਰਦਰਸ਼ਤਾ, ਸਹੂਲਤ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਇਆ ਹੈ, ਕਿਉਂਕਿ ਸਹਾਇਤਾ ਰਾਸ਼ੀ ਸਿੱਧੀ ਉਨ੍ਹਾਂ ਦੇ ਖ਼ਾਤਿਆਂ ਵਿੱਚ ਪਹੁੰਚ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਇਸ ਯੋਜਨਾ ਤਹਿਤ ਡੀਬੀਟੀ ਪ੍ਰਣਾਲੀ ਰਾਹੀਂ ਲਗਭਗ 33 ਲੱਖ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ₹1,149 ਕਰੋੜ ਸਿੱਧੇ ਜਮ੍ਹਾਂ ਕਰਵਾ ਚੁੱਕੀ ਹੈ। ਅਨੁਸੂਚਿਤ ਜਾਤੀ (ਐੱਸਸੀ) ਵਰਗ ਦੀਆਂ ਯੋਗ ਲਾਭਪਾਤਰੀਆਂ ਨੂੰ ₹1,500 ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ਕੁੱਲ ₹4,500 ਦਿੱਤੇ ਗਏ ਹਨ, ਜਦਕਿ ਹੋਰ ਵਰਗਾਂ ਦੀਆਂ ਲਾਭਪਾਤਰੀਆਂ ਨੂੰ ₹1,000 ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ਕੁੱਲ ₹3,000 ਪ੍ਰਦਾਨ ਕੀਤੇ ਗਏ ਹਨ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 70 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਨਾਲ ਇਹ ਯੋਜਨਾ ਪੰਜਾਬ ਦੀਆਂ ਸਭ ਤੋਂ ਵੱਡੀਆਂ ਔਰਤ-ਕੇਂਦਰਿਤ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਬਣ ਗਈ ਹੈ।

ਸੂਬੇ ਭਰ ਦੀਆਂ ਔਰਤਾਂ ਨੇ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਰਕਮ ਬਿਨਾਂ ਕਿਸੇ ਵਿਚੋਲੇ ਅਤੇ ਬਿਨਾਂ ਕਿਸੇ ਦੇਰੀ ਦੇ ਸਿੱਧੀ ਅਸਲ ਲਾਭਪਾਤਰੀਆਂ ਤੱਕ ਪਹੁੰਚੀ ਹੈ ਅਤੇ ਉਹ ਲੋੜ ਪੈਣ ’ਤੇ ਇਸ ਰਕਮ ਨੂੰ ਕਦੇ ਵੀ ਕਢਵਾ ਸਕਦੀਆਂ ਹਨ।

ਗੁਰਦਾਸਪੁਰ ਦੀ 32 ਸਾਲਾ ਸਰਬਜੀਤ ਕੌਰ ਨੇ ਕਿਹਾ ਕਿ ਡੀਬੀਟੀ ਪ੍ਰਣਾਲੀ ਨੇ ਇਹ ਯਕੀਨੀ ਬਣਾਇਆ ਹੈ ਕਿ ਵਿੱਤੀ ਸਹਾਇਤਾ ਆਪਣੇ ਅਸਲ ਮਕਸਦ ਲਈ ਹੀ ਵਰਤੀ ਜਾਵੇ। ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੈਸਾ ਸਿੱਧਾ ਸਾਡੇ ਬੈਂਕ ਖ਼ਾਤਿਆਂ ਵਿੱਚ ਭੇਜਿਆ ਹੈ, ਜਿਸ ਨਾਲ ਮੈਂ ਬਹੁਤ ਖ਼ੁਸ਼ ਹਾਂ। ਜੇ ਇਹ ਰਕਮ ਨਕਦ ਦਿੱਤੀ ਜਾਂਦੀ ਤਾਂ ਸ਼ਾਇਦ ਇਸ ਦੀ ਸਹੀ ਵਰਤੋਂ ਨਾ ਹੁੰਦੀ। ਕੈਸ਼ ਦਿੰਦੇ ਤਾਂ ਆਦਮੀ ਲੋਕ ਪੈੱਗ-ਸ਼ੈਗ ’ਤੇ ਖ਼ਰਚ ਕਰ ਦਿੰਦੇ, ਪਰ ਖ਼ਾਤੇ ਵਿੱਚ ਤਾਂ ਸਾਡਾ ਪੈਸਾ ਸੇਫ਼ ਹੈ। ਹੁਣ ਪੈਸਾ ਸਾਡੇ ਆਪਣੇ ਖ਼ਾਤੇ ਵਿੱਚ ਹੈ ਅਤੇ ਜਦੋਂ ਵੀ ਲੋੜ ਪਵੇਗੀ ਅਸੀਂ ਇਸ ਨੂੰ ਕਢਵਾ ਸਕਦੇ ਹਾਂ। ਇਸ ਨਾਲ ਇਹ ਯਕੀਨੀ ਬਣਦਾ ਹੈ ਕਿ ਇਹ ਰਕਮ ਸਿਰਫ਼ ਘਰੇਲੂ ਲੋੜਾਂ ਅਤੇ ਹੋਰ ਜ਼ਰੂਰੀ ਖ਼ਰਚਿਆਂ ’ਤੇ ਹੀ ਵਰਤੀ ਜਾਵੇ।”

ਹਰਚੋਵਾਲ ਪਿੰਡ ਦੀ 35 ਸਾਲਾ ਗਗਨਦੀਪ ਕੌਰ ਨੇ ਇਸ ਯੋਜਨਾ ਨੂੰ ਆਪਣੇ ਤਜ਼ਰਬੇ ਦੀਆਂ ਸਭ ਤੋਂ ਪਾਰਦਰਸ਼ੀ ਲੋਕ ਭਲਾਈ ਯੋਜਨਾਵਾਂ ਵਿੱਚੋਂ ਇੱਕ ਕਰਾਰ ਦਿੱਤਾ। ਉਨ੍ਹਾਂ ਕਿਹਾ, “ਮੈਂ ਹਾਲੇ ਤੱਕ ਇਹ ਰਕਮ ਨਹੀਂ ਕਢਵਾਈ ਕਿਉਂਕਿ ਜਦੋਂ ਲੋੜ ਪਵੇਗੀ, ਉਦੋਂ ਹੀ ਇਸ ਦੀ ਵਰਤੋਂ ਕਰਾਂਗੀ। ਵਿੱਤੀ ਸਹਾਇਤਾ ਦੇਣ ਦਾ ਇਹ ਸਭ ਤੋਂ ਵਧੀਆ ਤਰੀਕਾ ਹੈ। ਜੇ ਸਰਕਾਰ ਨਕਦ ਰਕਮ ਵੰਡਦੀ ਤਾਂ ਲੋਕਾਂ ਨੂੰ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣਾ ਪੈਂਦਾ। ਅਰਜ਼ੀ ਦੇਣ ਤੋਂ ਪੰਜ ਤੋਂ ਛੇ ਦਿਨਾਂ ਦੇ ਅੰਦਰ ਹੀ ਪੈਸਾ ਮੇਰੇ ਖ਼ਾਤੇ ਵਿੱਚ ਆ ਗਿਆ। ਪੂਰੀ ਪ੍ਰਕਿਰਿਆ ਤੇਜ਼, ਪਾਰਦਰਸ਼ੀ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਹੈ।”

ਸ੍ਰੀ ਹਰਿਗੋਬਿੰਦਪੁਰ ਦੀ 49 ਸਾਲਾ ਸੁਮਨ ਕੁਮਾਰੀ ਨੇ ਕਿਹਾ ਕਿ ਇਸ ਵਿੱਤੀ ਸਹਾਇਤਾ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਘਰੇਲੂ ਅਤੇ ਸਿੱਖਿਆ ਨਾਲ ਸਬੰਧਤ ਮਹੱਤਵਪੂਰਨ ਖ਼ਰਚੇ ਪੂਰੇ ਕਰਨ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ, “ਇਸ ਯੋਜਨਾ ਦੀ ਸਭ ਤੋਂ ਵਧੀਆ ਗੱਲ ਇਹ ਹੈ ਕਿ ਪੈਸਾ ਸਿੱਧਾ ਔਰਤਾਂ ਦੇ ਖ਼ਾਤਿਆਂ ਵਿੱਚ ਆਉਂਦਾ ਹੈ। ਮੈਂ ਇਸ ਰਕਮ ਦੀ ਵਰਤੋਂ ਸਾਰਥਕ ਕੰਮਾਂ ਲਈ ਕੀਤੀ ਹੈ। ਮੇਰੀਆਂ ਦੋਵੇਂ ਧੀਆਂ, ਜੋ ਉੱਚ ਸਿੱਖਿਆ ਹਾਸਲ ਕਰ ਰਹੀਆਂ ਹਨ, ਨੂੰ ਵੀ ਇਸ ਯੋਜਨਾ ਦਾ ਲਾਭ ਮਿਲਿਆ ਹੈ। ਇਸ ਦੇ ਨਾਲ-ਨਾਲ ਸਾਡੇ ਪਰਿਵਾਰ ਨੂੰ ਮੁਫ਼ਤ ਰਾਸ਼ਨ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵੀ ਮਿਲ ਰਹੀ ਹੈ, ਜਿਸ ਨਾਲ ਕਾਫ਼ੀ ਰਾਹਤ ਮਿਲੀ ਹੈ।”

ਮੰਡੀ ਅਹਿਮਦਗੜ੍ਹ ਦੀ ਹਰਪਾਲ ਕੌਰ ਨੇ ਕਿਹਾ ਕਿ ਇਸ ਵਿੱਤੀ ਸਹਾਇਤਾ ਨੇ ਔਰਤਾਂ ਨੂੰ ਆਪਣੀਆਂ ਲੋੜਾਂ ਅਨੁਸਾਰ ਖ਼ਰਚ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ, “ਮੈਂ ਇਹ ਰਕਮ ਘਰ ਦੀਆਂ ਲੋੜਾਂ ’ਤੇ ਖ਼ਰਚ ਕੀਤੀ ਹੈ। ਮੇਰੀਆਂ ਦੋਵੇਂ ਧੀਆਂ ਨੂੰ ਵੀ ਇਹ ਰਕਮ ਮਿਲੀ ਹੈ ਅਤੇ ਉਹ ਇਸ ਦੀ ਵਰਤੋਂ ਆਪਣੀਆਂ ਲੋੜਾਂ ਅਨੁਸਾਰ ਕਰ ਰਹੀਆਂ ਹਨ। ਧੀਆਂ ਦੀਆਂ ਆਪਣੀਆਂ ਲੋੜਾਂ ਹੁੰਦੀਆਂ ਹਨ ਅਤੇ ਇਹ ਚੰਗੀ ਗੱਲ ਹੈ ਕਿ ਸਰਕਾਰ ਇਸ ਸਮੇਂ ਉਨ੍ਹਾਂ ਦਾ ਸਾਥ ਦੇ ਰਹੀ ਹੈ। ਸਭ ਤੋਂ ਵਧੀਆ ਗੱਲ ਇਹ ਹੈ ਕਿ ਡੀਬੀਟੀ ਰਾਹੀਂ ਪੈਸਾ ਸਿੱਧਾ ਸਾਡੇ ਬੈਂਕ ਖ਼ਾਤਿਆਂ ਵਿੱਚ ਆਇਆ ਹੈ, ਜਿਸ ਨੂੰ ਅਸੀਂ ਲੋੜ ਪੈਣ ’ਤੇ ਕਦੇ ਵੀ ਕਢਵਾ ਸਕਦੇ ਹਾਂ। ਸਰਕਾਰ ਨੇ ਇਹ ਪੈਸਾ ਚੰਗੀ ਨੀਅਤ ਨਾਲ ਦਿੱਤਾ ਹੈ, ਇਸ ਲਈ ਇਸ ਨੂੰ ਚੰਗੇ ਕੰਮਾਂ ’ਤੇ ਹੀ ਖ਼ਰਚ ਕਰਨਾ ਚਾਹੀਦਾ ਹੈ।”

ਲਾਭਪਾਤਰੀਆਂ ਦੀ ਸਕਾਰਾਤਮਕ ਪ੍ਰਤੀਕਿਰਿਆ ਤੋਂ ਸਪੱਸ਼ਟ ਹੈ ਕਿ ਡੀਬੀਟੀ ਮਾਡਲ ਨੇ ਨਾ ਸਿਰਫ਼ ਭਲਾਈ ਯੋਜਨਾਵਾਂ ਦੇ ਲਾਭਾਂ ਦੀ ਵੰਡ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਇਆ ਹੈ, ਸਗੋਂ ਔਰਤਾਂ ਨੂੰ ਸਰਕਾਰੀ ਵਿੱਤੀ ਸਹਾਇਤਾ ’ਤੇ ਸਿੱਧਾ ਹੱਕ ਦੇ ਕੇ ਉਨ੍ਹਾਂ ਦੀ ਆਰਥਿਕ ਸੁਤੰਤਰਤਾ ਨੂੰ ਵੀ ਮਜ਼ਬੂਤ ਕੀਤਾ ਹੈ।

ਇਸ ਦੌਰਾਨ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਮੁੱਖ ਮੰਤਰੀ ਮਾਂਵਾਂ- ਧੀਆਂ ਸਤਿਕਾਰ ਯੋਜਨਾ ਔਰਤਾਂ ਨੂੰ ਆਰਥਿਕ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਯੋਗ ਲਾਭਪਾਤਰੀ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸਹਾਇਤਾ ਮਿਲੇ। ਕੋਈ ਵੀ ਯੋਗ ਔਰਤ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਹੀਂ ਰਹੇਗੀ।”

ਡੀਬੀਟੀ ਪ੍ਰਣਾਲੀ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਯੋਜਨਾ ਦੇ ਨੋਡਲ ਬੈਂਕਿੰਗ ਭਾਈਵਾਲ ਐਕਸਿਸ ਬੈਂਕ ਦਾ ਵੀ ਮਹੱਤਵਪੂਰਨ ਯੋਗਦਾਨ ਰਿਹਾ ਹੈ, ਜਿਸ ਨੇ ਪੂਰੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਲਾਭ ਰਾਸ਼ੀ ਦੇ ਟਰਾਂਸਫਰ ਨੂੰ ਸੁਚਾਰੂ ਬਣਾਇਆ ਹੈ।

ਐਕਸਿਸ ਬੈਂਕ ਦੇ ਗਰੁੱਪ ਹੈੱਡ (ਬ੍ਰਾਂਚ ਬੈਂਕਿੰਗ, ਨੌਰਥ ਅਤੇ ਟੀਏਐੱਸਸੀ ਬਿਜ਼ਨਸ) ਰੇਨੋਲਡ ਡੀ’ਸੂਜ਼ਾ ਨੇ ਕਿਹਾ, “ਪੰਜਾਬ ਸਰਕਾਰ ਨਾਲ ਮਿਲ ਕੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦੇ ਲਾਗੂਕਰਨ ਵਿੱਚ ਭਾਈਵਾਲ ਬਣਨਾ ਐਕਸਿਸ ਬੈਂਕ ਲਈ ਮਾਣ ਵਾਲੀ ਗੱਲ ਹੈ। ਇਹ ਪਹਿਲ ਸੂਬੇ ਦੀਆਂ ਲੱਖਾਂ ਔਰਤਾਂ ਦੇ ਜੀਵਨ ’ਤੇ ਸਕਾਰਾਤਮਕ ਅਸਰ ਪਾਵੇਗੀ। ਅਸੀਂ ਲਾਭਪਾਤਰੀਆਂ ਤੱਕ ਸਹਾਇਤਾ ਰਾਸ਼ੀ ਦੀ ਸਮੇਂ ਸਿਰ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਵੰਡ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ। ਇਸ ਤਰ੍ਹਾਂ ਦੇ ਪ੍ਰੋਗਰਾਮ ਜਦੋਂ ਪ੍ਰਭਾਵਸ਼ਾਲੀ ਢੰਗ ਨਾਲ ਅਤੇ ਵੱਡੇ ਪੱਧਰ ’ਤੇ ਲਾਗੂ ਕੀਤੇ ਜਾਂਦੇ ਹਨ ਤਾਂ ਇਹ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ, ਵਿੱਤੀ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਸਮਰੱਥਾ ਰੱਖਦੇ ਹਨ।”

ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੀ ਰਕਮ ਜਮ੍ਹਾਂ ਕਰਵਾ ਕੇ ਡੀਬੀਟੀ ਪ੍ਰਣਾਲੀ ਨਾ ਸਿਰਫ਼ ਸਮੇਂ ਸਿਰ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ, ਸਗੋਂ ਔਰਤਾਂ ਦੀ ਆਰਥਿਕ ਸੁਤੰਤਰਤਾ ਅਤੇ ਪਰਿਵਾਰ ਵਿੱਚ ਫ਼ੈਸਲੇ ਲੈਣ ਦੀ ਉਨ੍ਹਾਂ ਦੀ ਸਮਰੱਥਾ ਨੂੰ ਵੀ ਮਜ਼ਬੂਤ ਕਰ ਰਹੀ ਹੈ।

_______

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

by Jaspreet Kaur
October 5, 2026
0

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ 'ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ! - ਪਾਇਲਟ ਨੇ...

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

by Jaspreet Kaur
October 5, 2026
0

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ ਨਵੀ ਦਿੱਲੀ, 5 ਅਕਤੂਬਰ (ਵਿਸ਼ਵ ਵਾਰਤਾ) - ਸੁਪਰੀਮ ਕੋਰਟ ਨੂੰ ਤਿੰਨ ਨਵੇਂ ਜੱਜ...

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

by Jaspreet Kaur
October 5, 2026
0

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ ਅੰਮ੍ਰਿਤਸਰ, 5 ਅਕਤੂਬਰ (ਵਿਸ਼ਵ ਵਾਰਤਾ) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

LPG ਸਿਲੰਡਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ! ਬਦਲ ਗਏ ਗੈਸ ਸਿਲੰਡਰ ਬੁੱਕ ਕਰਨ ਦੇ ਨਿਯਮ

LPG ਸਿਲੰਡਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ! ਬਦਲ ਗਏ ਗੈਸ ਸਿਲੰਡਰ ਬੁੱਕ ਕਰਨ ਦੇ ਨਿਯਮ

by Jaspreet Kaur
4 weeks ago
0

LPG ਸਿਲੰਡਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ! ਬਦਲ ਗਏ ਗੈਸ ਸਿਲੰਡਰ ਬੁੱਕ ਕਰਨ ਦੇ ਨਿਯਮ ਨਵੀ ਦਿੱਲੀ ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 