• Latest
  • Trending
ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 months ago
ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

1 hour ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

2 hours ago
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

2 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

2 hours ago
ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

3 hours ago
ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

3 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

3 hours ago
ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

4 hours ago
Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

5 hours ago
Hindi News
English News
Saturday, October 3, 2026
No Result
View All Result
27 °c
Chandigarh
27 ° Sun
27 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਬਿਨਾਂ ਕਿਸੇ ਪੈਸੇ, ਫ਼ਰਮਾਇਸ਼ ਅਤੇ ਪੇਪਰ ਲੀਕ ਤੋਂ ਮੈਂ ਪੰਜਾਬ ਦੇ 69,000 ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਅਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

July 28, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਬਿਨਾਂ ਕਿਸੇ ਪੈਸੇ, ਫ਼ਰਮਾਇਸ਼ ਅਤੇ ਪੇਪਰ ਲੀਕ ਤੋਂ ਮੈਂ ਪੰਜਾਬ ਦੇ 69,000 ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਮਿਹਨਤੀ ਪੰਜਾਬੀਆਂ ਦੀ ਸਾਖ ਨੂੰ ਢਾਹ ਲਗਾਉਣ ਲਈ ਝੂਠੇ ਦੋਸ਼ ਲਗਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਨੀਤਿਕ ਹਿੱਤਾਂ ਲਈ ਪੰਜਾਬੀਆਂ ਨੂੰ ਬਦਨਾਮ ਕਰਨ ਸਬੰਧੀ ਭਾਜਪਾ ਦੀ ਰਾਜਨੀਤੀ ਉਸ ਨੂੰ ਮਹਿੰਗੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੂੰ ਪੰਜਾਬ ਦੇ ਨੌਜਵਾਨਾਂ ਦੀ ਲਗਨ ਅਤੇ ਮਿਹਨਤ ਨੂੰ ਬਦਨਾਮ ਕਰਨ ਦੀ ਬਜਾਏ ਆਪਣੀ ਰਾਜਨੀਤਿਕ ਲੜਾਈ ਮੇਰੇ ਨਾਲ ਲੜਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਲਈ ਸੰਸਦ ਗਏ, ਭਾਜਪਾ ਅਤੇ ਹੋਰ ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲਿਆ

ਨਵੀਂ ਦਿੱਲੀ / ਪੰਜਾਬ; 28 ਜੁਲਾਈ (ਵਿਸ਼ਵ ਵਾਰਤਾ);- ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ ਦੇ ਮਿਹਨਤੀ ਨੌਜਵਾਨਾਂ ਦੀ ਸਾਖ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰਨ ‘ਤੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਪੈਸੇ, ਫ਼ਰਮਾਇਸ਼ ਅਤੇ ਪੇਪਰ ਲੀਕ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ 69,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਆਪਣੀ ਸੰਸਦ ਫੇਰੀ ਦੌਰਾਨ ਮੁੱਖ ਮੰਤਰੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਹੋਰ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਰਾਜਨੀਤਿਕ ਲਾਭ ਲਈ ਪੰਜਾਬੀਆਂ ਨੂੰ ਬਦਨਾਮ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਇਸ ਦੀ ਬਜਾਏ ਉਨ੍ਹਾਂ ਨਾਲ ਆਪਣੀ ਰਾਜਨੀਤਿਕ ਲੜਾਈ ਲੜਨੀ ਚਾਹੀਦੀ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਤੰਤਰ ਦੀ ਖੂਬਸੂਰਤੀ ਇਹ ਹੈ ਕਿ ਲੋਕਾਂ ਨੂੰ ਇੱਕ ਦੂਜੇ ਨਾਲ ਮਿਲਦੇ ਰਹਿਣਾ ਚਾਹੀਦਾ ਹੈ ਅਤੇ ਗੱਲਬਾਤ ਕਰਦੇ ਰਹਿਣਾ ਚਾਹੀਦਾ ਹੈ। ਰਾਜਨੀਤੀ ਵਿੱਚ ਮਤਭੇਦ ਹੋਣਾ ਸੁਭਾਵਿਕ ਹੈ ਅਤੇ ਇਹ ਮਤਭੇਦ ਹਮੇਸ਼ਾ ਰਹਿਣਗੇ ਪਰ ਇਹਨਾਂ ਨੂੰ ਦਿਲਾਂ ਅੰਦਰ ਘਰ ਨਹੀਂ ਕਰਨ ਦੇਣਾ ਚਾਹੀਦਾ।”

ਪੇਪਰ ਲੀਕ ਬਾਰੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਸੱਤਾ ਦੇ ਸਾਢੇ ਚਾਰ ਸਾਲ ਪੂਰੇ ਕਰ ਲਏ ਹਨ, ਪਰ ਇਸ ਸਮੇਂ ਦੌਰਾਨ ਪੰਜਾਬ ਵਿੱਚ ਇੱਕ ਵੀ ਪ੍ਰੀਖਿਆਂ ਪੇਪਰ ਲੀਕ ਨਹੀਂ ਹੋਇਆ।”

ਉਨ੍ਹਾਂ ਕਿਹਾ, “ਕੁਝ ਦਿਨ ਪਹਿਲਾਂ ਸਾਨੂੰ ਫਾਰਮੇਸੀ ਪ੍ਰੀਖਿਆ ਦੌਰਾਨ ਨਕਲ ਦੀ ਕੋਸ਼ਿਸ਼ ਬਾਰੇ ਪਤਾ ਲੱਗਾ ਸੀ। ਪ੍ਰੀਖਿਆ ਸਵੇਰੇ 11 ਵਜੇ ਸ਼ੁਰੂ ਹੋਈ ਸੀ ਅਤੇ 11:15 ਵਜੇ ਤੱਕ ਅਸੀਂ ਪਾਇਆ ਕਿ ਇੱਕ ਉਮੀਦਵਾਰ ਬਲੂਟੁੱਥ-ਵਾਲੇ ਪੈੱਨ ਰਾਹੀਂ ਪ੍ਰਸ਼ਨ ਪੱਤਰ ਨੂੰ ਸਕੈਨ ਕਰਕੇ ਬਾਹਰ ਬੈਠੇ ਲੋਕਾਂ ਤੋਂ ਈਅਰਪੀਸ ਰਾਹੀਂ ਉੱਤਰ ਪ੍ਰਾਪਤ ਕਰ ਰਿਹਾ ਸੀ। ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ, ਬਾਹਰੋਂ ਕੰਮ ਕਰ ਰਹੇ 11 ਮੈਂਬਰੀ ਗਿਰੋਹ ਸਮੇਤ 10 ਉਮੀਦਵਾਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਪੈਸੇ ਅਤੇ ਫ਼ਰਮਾਇਸ਼ ਤੋਂ, ਸਿਰਫ਼ ਯੋਗਤਾ ਦੇ ਅਧਾਰ ‘ਤੇ ਨੌਕਰੀਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।”

ਵਿਰੋਧੀ ਧਿਰ ਵੱਲੋਂ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਸਭ ਤੋਂ ਪਹਿਲਾਂ, ਫਾਰਮੇਸੀ ਪ੍ਰੀਖਿਆ ਸਿੱਖਿਆ ਵਿਭਾਗ ਦੇ ਅਧੀਨ ਨਹੀਂ ਆਉਂਦੀ, ਸਗੋਂ ਸਿਹਤ ਵਿਭਾਗ ਦੇ ਅਧੀਨ ਆਉਂਦੀ ਸੀ। ਸਿਹਤ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਕੋਈ ਪੇਪਰ ਲੀਕ ਨਹੀਂ ਹੋਇਆ ਸੀ। ਇਹ ਸਿਰਫ਼ ਨਕਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸਨੂੰ ਤੁਰੰਤ ਰੋਕ ਦਿੱਤਾ ਗਿਆ ਅਤੇ ਪ੍ਰੀਖਿਆ ਸਫਲਤਾਪੂਰਵਕ ਸਮਾਪਤ ਹੋਈ। ਪੰਜਾਬ ਵਿੱਚ ਪੇਪਰ ਲੀਕ ਨਹੀਂ ਹੋ ਸਕਦੇ।”

ਅਕਾਲੀ ਦਲ ‘ਤੇ ਨਿਸ਼ਾਨਾਂ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਦਾ ਹੁਣ ਪੰਜਾਬ ਵਿੱਚ ਕੋਈ ਵਜੂਦ ਨਹੀਂ ਰਿਹਾ। ਹੁਣ ਉਨ੍ਹਾਂ ਕੋਲ ਕਿੰਨਾ ਸਮਰਥਨ ਹੈ? ਭਾਜਪਾ ਦੀ ਗੱਲ ਕਰੀਏ ਤਾਂ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਉਸ ਨੂੰ ਪਹਿਲਾਂ ਜੰਤਰ-ਮੰਤਰ ਵੱਲ ਧਿਆਨ ਦੇਣਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਮੈਂ ਇੱਕ ਵੀ ਰੁਪਿਆ ਲਏ ਬਿਨਾਂ ਅਤੇ ਸਿਰਫ਼ ਯੋਗਤਾ ਦੇ ਆਧਾਰ ‘ਤੇ 68,855 ਸਰਕਾਰੀ ਨੌਕਰੀਆਂ ਦੇ ਕੇ ਲੋਕਾਂ ਵਿੱਚ ਵਿਚਰ ਰਿਹਾ ਹਾਂ। ਭਰਤੀ ਵਿੱਚ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਪੰਜਾਬ ਵਿੱਚ ਬੀਤੇ ਸਮੇਂ ਦੀਆਂ ਕਹਾਣੀਆਂ ਬਣ ਗਈਆਂ ਹਨ। ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ‘ਝਾੜੂ’ ਦੀ ਚਿੰਤਾ ਕਰਨ ਦੀ ਬਜਾਏ ਪਹਿਲਾਂ ਆਪਣੀ ਪਾਰਟੀ ਬਾਰੇ ਸੋਚਣਾ ਚਾਹੀਦਾ ਹੈ।”

Tags: BREAKING NEWSChief Minister Bhagwant Singh MannLatest Punjab news in PunjabiPUNJABtop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

by Navjot
October 3, 2026
0

ਉੱਘੇ ਗੀਤਕਾਰ "ਗਿੱਲ ਰੌਂਤਾ" ਅਕਾਲੀ ਦਲ "ਵਾਰਿਸ ਪੰਜਾਬ ਦੇ" ਵਿੱਚ ਸ਼ਾਮਲ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

by Navjot
October 3, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ ਪੰਜਾਬ ਪ੍ਰਸਤ ਅਤੇ ਪੰਥ ਦਰਦੀ ਸਖਸ਼ੀਅਤਾਂ ਨੂੰ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 3, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

by Ankit
October 3, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ ਪੁਲਿਸ ਟੀਮਾਂ ਨੇ 195 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

by Navjot
October 3, 2026
0

ਉੱਘੇ ਗੀਤਕਾਰ "ਗਿੱਲ ਰੌਂਤਾ" ਅਕਾਲੀ ਦਲ "ਵਾਰਿਸ ਪੰਜਾਬ ਦੇ" ਵਿੱਚ ਸ਼ਾਮਲ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ...

Most Popular

ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

by Navjot
2 weeks ago
0

ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ 'ਤੇ ਕੀਤੀ ਚਰਚਾ ਮਾਸਕੋ, 18 ਸਤੰਬਰ (ਵਿਸ਼ਵ ਵਾਰਤਾ) ਫੌਜ ਮੁਖੀ (ਸੀਓਏਐਸ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 