ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ 50 ਮੈਡੀਕਲ ਅਫਸਰਾਂ ਅਤੇ ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਦਿੱਤੇ ਨਿਯੁਕਤੀ ਪੱਤਰ 

40
Advertisement

• ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਮੌਜੂਦਗੀ ਨੂੰ 100 ਫੀਸਦੀ ਯਕੀਨੀ ਬਣਾਇਆ ਗਿਆ: ਬ੍ਰਹਮ ਮਹਿੰਦਰਾ
• ਸਿਹਤ ਵਿਭਾਗ ਵਲੋਂ ਬੀ.ਬੀ.ਐਮ.ਬੀ. ਅਧੀਨ ਹਸਪਤਾਲਾਂ ‘ਚ 20 ਨਵੇਂ ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ, ਇਹਨਾਂ ਹਸਪਤਾਲਾਂ ‘ਚ ਪੰਜਾਬ ਦੇ ਡਾਕਟਰਾਂ ਦਾ ਕੋਟਾ ਪੂਰਾ
ਚੰਡੀਗੜ•, 31 ਮਈ :
ਸੂਬੇ ਦੇ ਵਸਨੀਕਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ 50 ਮੈਡੀਕਲ ਅਫ਼ਸਰਾਂ ਅਤੇ 5 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਤੋਂ ਇਲਾਵਾ ਬੀ.ਬੀ.ਐਮ.ਬੀ. ਵਲੋਂ ਚਲਾਏ ਜਾ ਰਹੇ ਹਸਪਤਾਲਾਂ ਲਈ 11 ਸਪੈਸ਼ਲਿਸਟ ਡਾਕਟਰਾਂ ਅਤੇ ਅਤੇ 9 ਮੈਡੀਕਲ ਅਫ਼ਸਰਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਜਿਸ ਮਗਰੋਂ ਬੀ.ਬੀ.ਐਮ.ਬੀ. ਵਲੋਂ ਚਲਾਏ ਜਾ ਰਹੇ ਹਸਪਤਾਲਾਂ ਵਿਚ ਪੰਜਾਬ ਨੂੰ ਦਿੱਤੇ 31 ਡਾਕਟਰਾਂ ਦੇ ਕੋਟੇ ਨੂੰ ਪੂਰਾ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਡਾਕਟਰਾਂ ਦੀ ਕਮੀ ਹੋਣ ਕਰਕੇ ਪਿਛਲੇ 5 ਸਾਲਾਂ ਦੇ ਵੱਧ ਸਮੇਂ ਤੋਂ ਇਹ ਪੋਸਟਾਂ ਖਾਲੀ ਪਈਆਂ ਸਨ। ਉਹਨਾਂ ਕਿਹਾ ਕਿ ਡਾਕਟਰਾਂ ਦੀਆਂ ਖਾਲੀ ਪਈਆਂ 55 ਅਸਾਮੀਆਂ ‘ਤੇ ਨਿਯੁਕਤੀ ਨਾਲ ਉਨ•ਾਂ ਨੇ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿਚ ਡਾਕਟਰਾਂ ਦੇ 100 ਫੀਸਦੀ ਕੋਟੇ ਨੂੰ ਪੂਰਾ ਕਰ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਡਾਕਟਰਾਂ ਅਤੇ ਮਾਹਿਰ ਡਾਕਟਰਾਂ ਦੀਆਂ ਇਹ ਪੋਸਟਾਂ ਈ. ਐਸ. ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿਚ ਖਾਲੀ ਸਨ ਜੋ ਕਿ ਉਦਯੋਗਿਕ ਇਕਾਈਆਂ/ਸੰਸਥਾਵਾਂ ਵਿਚ ਕੰਮ ਕਰਨ ਵਾਲੇ ਘੱਟ ਆਮਦਨ ਵਾਲੇ ਬੀਮਾ ਧਾਰਕ ਵਿਅਕਤੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਸਭ ਤੋਂ ਵੱਡੀ ਰੁਕਾਵਟ ਸੀ।
ਸਿਹਤ ਮੰਤਰੀ ਨੇ ਕਿਹਾ ਕਿ ਬੀਤੇ  ਸਮੇਂ ‘ਚ ਪੰਜਾਬ ਮੰਤਰੀ ਪ੍ਰੀਸਦ ਨੇ ਠੇਕੇ ‘ਤੇ ਈ.ਐਸ.ਆਈ. ਹਸਪਤਾਲਾਂ ਵਿਚ ਖਾਲੀ ਅਸਾਮੀਆਂ ਨੂੰ ਭਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਠੇਕੇ ‘ਤੇ ਇਹ ਭਰਤੀ ਇੱਕ ਸਾਲ ਲਈ ਹੈ ਅਤੇ ਇਸਦੀ ਮਿਆਦ ਹਰ ਸਾਲ ਵਧਾ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ 3 ਫੀਸਦੀ ਸਲਾਨਾ ਵਾਧੇ ਨਾਲ ਮੈਡੀਕਲ ਅਫ਼ਸਰ ਨੂੰ ਮਹੀਨਾਵਾਰ ਤਨਖਾਹ 50,000 ਰੁਪਏ ਅਤੇ ਮੈਡੀਕਲ ਅਫ਼ਸਰ (ਸਪੈਸ਼ਲਿਸਟ) ਨੂੰ 1  ਲੱਖ ਰੁਪਏ ਮਹੀਨਾਵਾਰ ਤਨਖਾਹ ਮਿਲੇਗੀ।
ਉਹਨਾਂ ਕਿਹਾ ਕਿ ਲੋੜ ਨੂੰ ਤੁਰੰਤ ਪੂਰਾ ਕਰਨ ਲਈ ਇਹਨਾਂ ਅਸਾਮੀਆਂ ਨੂੰ ਰੈਗੂਲਰ ਉਮੀਦਵਾਰ ਮਿਲਣ ਤੱਕ ਠੇਕੇ ‘ਤੇ ਭਰੀਆ ਗਿਆ ਹੈ। ਉਹਨਾਂ ਕਿਹਾ ਕਿ ਜਦੋਂ ਸਿਹਤ ਵਿਭਾਗ ਵਲੋਂ ਨਿਯਮਿਤ ਕਰਮਚਾਰੀ ਨਿਯੁਕਤ ਕੀਤੇ ਜਾਣਗੇ, ਤਾਂ ਠੇਕੇ ‘ਤੇ ਭਰਤੀ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ।
ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸੂਬੇ ਵਿਚ 6 ਈ.ਐਸ.ਆਈ. ਹਸਪਤਾਲਾਂ ਅਤੇ 69 ਡਿਸਪੈਂਸਰੀਆਂ ਦੇ ਪ੍ਰਬੰਧਨ ਅਤੇ ਪ੍ਰਸਾਸ਼ਨ ਦਾ ਜਿੰਮਾ ਸੌਂਪਿਆ ਗਿਆ ਹੈ। ਉਨ•ਾਂ ਕਿਹਾ ਕਿ ਸਿਹਤ ਵਿਭਾਗ ਦਾ ਕੰਮ ਇਨ•ਾਂ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿਚ ਕਿਰਤੀਆਂ ਅਤੇ ਬੀਮਾ ਧਾਰਕ ਵਿਅਕਤੀਆਂ ਨੂੰ ਡਾਕਟਰੀ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਉਣਾ ਹੈ। ਉਨ•ਾਂ ਕਿਹਾ ਕਿ ਈ.ਐਸ.ਆਈ.ਸੀ. (ਇੰਪਲਾਈਜ ਸਟੇਟ ਇੰਸ਼ੋਰੈਂਸ ਕਾਰਪੋਰੇਸ਼ਨ, ਅਦਾਰਾ ਭਾਰਤ ਸਰਕਾਰ) ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ ਚਲਾਉਣ ਦੇ ਖਰਚੇ ਦਾ ਭਾਰ 1: 7 ਦੇ ਅਨੁਪਾਤ ਨਾਲ 12.5% ਸੂਬਾ ਅਤੇ 87.5% ਈ.ਐਸ.ਆਈ. ਵਲੋਂ ਚੁੱਕਿਆ ਜਾਂਦਾ ਹੈ। ਉਨ•ਾਂ ਕਿਹਾ ਕਿ ਈ.ਐਸ.ਆਈ.ਸੀ. ਸਕੀਮ ਤਹਿਤ 12.92 ਲੱਖ ਵਿਅਕਤੀਆਂ ਨੂੰ ਕਵਰ ਕੀਤਾ ਗਿਆ ਹੈ। ਇਸ ਯੋਜਨਾ ਤਹਿਤ 10 ਜਾਂ ਇਸ ਤੋਂ ਵੱਧ ਕਰਮਚਾਰੀਆਂ ਵਾਲੀਆਂ ਉਦਯੋਗਿਕ ਯੂਨਿਟਾਂ/ਸੰਸਥਾਵਾਂ ਵਿੱਚ 21,000 ਰੁਪਏ ਜਾਂ ਇਸ ਤੋਂ ਘੱਟ ਤਨਖਾਹਾਂ ਵਾਲੇ ਕਰਮਚਾਰੀਆਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਗਿਆ ਹੈ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ ਵਲੋਂ 27 ਮਈ, 2019 ਨੂੰ ਤਲਵਾੜਾ, ਨੰਗਲ ਅਤੇ ਸੁੰਦਰ ਨਗਰ ਵਿਖੇ ਬੀ.ਬੀ.ਐਮ.ਬੀ. ਰਾਹੀਂ ਚਲਾਏ ਜਾ ਰਹੇ ਹਸਪਤਾਲਾਂ ‘ਚ ਨਿਯੁਕਤੀ ਲਈ 20 ਮੈਡੀਕਲ ਅਫਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਜਿਹਨਾਂ ਵਿਚ  11 ਸਪੈਸ਼ਲਿਸਟ ਡਾਕਟਰ ਅਤੇ 9 ਮੈਡੀਕਲ ਅਫਸਰ ਸ਼ਾਮਿਲ ਹਨ। ਇਹ ਭਰਤੀ ਠੇਕੇ ‘ਤੇ ਕੀਤੀ ਗਈ ਹੈ ਜਿਸ ਤਹਿਤ ਮੈਡੀਕਲ ਅਫ਼ਸਰ ਨੂੰ ਮਹੀਨਾਵਾਰ ਤਨਖਾਹ 50,000 ਰੁਪਏ ਅਤੇ ਮੈਡੀਕਲ ਅਫ਼ਸਰ (ਸਪੈਸ਼ਲਿਸਟ) ਨੂੰ 1 ਲੱਖ ਰੁਪਏ ਮਹੀਨਾਵਾਰ ਤਨਖਾਹ ਦਿੱਤੀ ਜਾਵੇਗੀ। ਬੀ.ਬੀ.ਐਮ.ਬੀ. ਵਲੋਂ ਪੰਜਾਬ ਲਈ 31 ਡਾਕਟਰਾਂ ਦਾ ਕੋਟਾ ਅਲਾਟ ਕੀਤਾ ਗਿਆ ਸੀ ਜਿਸ ਵਿਚੋਂ 11 ਡਾਕਟਰ ਪਹਿਲਾਂ ਹੀ ਕੰਮ ਕਰ ਰਹੇ ਹਨ ਅਤੇ 20 ਨਵੇਂ ਡਾਕਟਰਾਂ ਦੀ ਨਿਯੁਕਤੀ ਕਰਨ ਨਾਲ ਪੰਜਾਬ ਦੇ 31 ਡਾਕਟਰਾਂ ਦਾ  ਕੋਟਾ ਪੂਰਾ ਹੋ ਗਿਆ ਹੈ।