• Latest
  • Trending
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

3 weeks ago
Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

12 minutes ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

46 minutes ago
Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

1 hour ago
Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ, ਹੰਗਾਮੇ ਦੇ ਆਸਾਰ

Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ, ਹੰਗਾਮੇ ਦੇ ਆਸਾਰ

2 hours ago
1984 anti-Sikh riots: ਦੋਸ਼ੀ ਸੱਜਣ ਕੁਮਾਰ ਦੀ ਪੈਰੋਲ ਪਟੀਸ਼ਨ ’ਤੇ ਸੁਣਵਾਈ ਅੱਜ

1984 anti-Sikh riots: ਦੋਸ਼ੀ ਸੱਜਣ ਕੁਮਾਰ ਦੀ ਪੈਰੋਲ ਪਟੀਸ਼ਨ ’ਤੇ ਸੁਣਵਾਈ ਅੱਜ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

3 hours ago
National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ

National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ

3 hours ago
National: ਚੀਨੀ ਦੀਆਂ ਵਧਦੀਆਂ ਕੀਮਤਾਂ ਨੇ ਵਧਾਈ ਸਰਕਾਰ ਦੀ ਚਿੰਤਾ

National: ਚੀਨੀ ਦੀਆਂ ਵਧਦੀਆਂ ਕੀਮਤਾਂ ਨੇ ਵਧਾਈ ਸਰਕਾਰ ਦੀ ਚਿੰਤਾ

3 hours ago
National: ਭਾਰਤ ਦੇ ਨਾਗਰਿਕਤਾ ਨਿਯਮਾਂ ਵਿੱਚ ਵੱਡਾ ਬਦਲਾਅ

National: ਭਾਰਤ ਦੇ ਨਾਗਰਿਕਤਾ ਨਿਯਮਾਂ ਵਿੱਚ ਵੱਡਾ ਬਦਲਾਅ

3 hours ago
Hukamnama Sri Darbar Sahib Today – 20 August 2026 | Ang 737 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 August 2026 | Ang 737 I ਅੱਜ ਦਾ ਹੁਕਮਨਾਮਾ

6 hours ago
‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
Hindi News
English News
Thursday, August 20, 2026
No Result
View All Result
30 °c
Chandigarh
30 ° Fri
30 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਇਹ ਸਿਸਟਮ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਦੇਰੀ ਨੂੰ ਖਤਮ ਕਰਨ ਅਤੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ: ਡੀਜੀਪੀ ਗੌਰਵ ਯਾਦਵ

July 29, 2026
in ਖਬਰਾਂ, ਪੰਜਾਬ
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

— ਇਹ ਸਿਸਟਮ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਦੇਰੀ ਨੂੰ ਖਤਮ ਕਰਨ ਅਤੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ: ਡੀਜੀਪੀ ਗੌਰਵ ਯਾਦਵ

— ਸਪੈਸ਼ਲ ਡੀਜੀਪੀ ਵੀ ਨੀਰਜਾ ਨੇ ਨਾਗਰਿਕਾਂ ਨੂੰ ਹੈਲਪਲਾਈਨ 1930 ‘ਤੇ ਜਾਂ ਐਨਸੀਆਰਪੀ ਪੋਰਟਲ ‘ਤੇ ਤੁਰੰਤ ਸਾਈਬਰ ਵਿੱਤੀ ਧੋਖਾਧੜੀ ਦੀ ਰਿਪੋਰਟ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਵਿੱਤੀ ਅਪਰਾਧਾਂ ਨਾਲ ਨਜਿੱਠਣ ਸਬੰਧੀ ਸੂਬੇ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਵੱਲੋਂ 5 ਲੱਖ ਰੁਪਏ ਤੋਂ ਵੱਧ ਦੇ ਧੋਖਾਧੜੀ ਵਾਲੇ ਲੈਣ-ਦੇਣ ਨਾਲ ਸਬੰਧਤ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਲਈ ਈ-ਜ਼ੀਰੋ ਐਫਆਈਆਰ ਸਿਸਟਮ ਸ਼ੁਰੂ ਕੀਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸਟੈਂਡਿੰਗ ਆਰਡਰ ਜਾਰੀ ਕਰਨ ਤੋਂ ਬਾਅਦ, ਮੰਗਲਵਾਰ ਨੂੰ ਇਹ ਸਿਸਟਮ ਰਸਮੀ ਤੌਰ ‘ਤੇ ਕਾਰਜਸ਼ੀਲ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਈ-ਜ਼ੀਰੋ ਐਫਆਈਆਰ ਸਿਸਟਮ ਜ਼ਰੀਏ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ਜਾਂ ਨੈਸ਼ਨਲ ਸਾਈਬਰ ਕ੍ਰਾਈਮ ਹੈਲਪਲਾਈਨ 1930 ਰਾਹੀਂ ਦਰਜ ਕੀਤੀਆਂ ਗਈਆਂ ਯੋਗ ਸਾਈਬਰ ਵਿੱਤੀ ਧੋਖਾਧੜੀ ਸ਼ਿਕਾਇਤਾਂ ਨੂੰ ਆਪਣੇ ਆਪ ਈ-ਜ਼ੀਰੋ ਐਫਆਈਆਰ ਵਿੱਚ ਬਦਲਿਆ ਜਾਵੇਗਾ ਅਤੇ ਤੁਰੰਤ ਜਾਂਚ ਲਈ ਕ੍ਰਾਈਮ ਅਤੇ ਕ੍ਰਿਮੀਨਲ ਟਰੈਕਿੰਗ ਨੈੱਟਵਰਕ ਅਤੇ ਸਿਸਟਮ (ਸੀਸੀਟੀਐਨਐਸ) ਜ਼ਰੀਏ ਸਬੰਧਤ ਜ਼ਿਲ੍ਹਿਆਂ ਜਾਂ ਪੁਲਿਸ ਕਮਿਸ਼ਨਰੇਟਾਂ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੂੰ ਇਲੈਕਟ੍ਰਾਨਿਕ ਰੂਪ ਵਿੱਚ ਭੇਜਿਆ ਜਾਵੇਗਾ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸਟੈਂਡਿੰਗ ਆਰਡਰ ਮੁਤਾਬਕ, 1 ਕਰੋੜ ਰੁਪਏ ਜਾਂ ਇਸ ਤੋਂ ਵੱਧ ਦੀਆਂ ਸਾਈਬਰ ਵਿੱਤੀ ਧੋਖਾਧੜੀ ਨਾਲ ਸਬੰਧਤ ਸ਼ਿਕਾਇਤਾਂ ਨੂੰ ਰਜਿਸਟ੍ਰੇਸ਼ਨ ਅਤੇ ਜਾਂਚ ਲਈ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿਖੇ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਨਵਾਂ ਸਿਸਟਮ ਐਫਆਈਆਰਜ਼ ਦੀ ਰਜਿਸਟ੍ਰੇਸ਼ਨ ਵਿੱਚ ਹੋਣ ਵਾਲੀ ਦੇਰੀ ਨੂੰ ਖਤਮ ਕਰਨ ਅਤੇ ਸਾਈਬਰ ਧੋਖਾਧੜੀ ਵਿੱਚ ਵਰਤੇ ਜਾਣ ਵਾਲੇ ਬੈਂਕ ਖਾਤਿਆਂ, ਡਿਜੀਟਲ ਵਾਲਿਟ ਅਤੇ ਹੋਰ ਭੁਗਤਾਨ ਸਾਧਨਾਂ ਨੂੰ ਫ੍ਰੀਜ਼ ਕਰਨ, ਇਲੈਕਟ੍ਰਾਨਿਕ ਸਬੂਤ ਇਕੱਤਰ ਕਰਨ, ਵਿੱਤੀ ਵਿਚੋਲਿਆਂ ਨਾਲ ਤਾਲਮੇਲ ਕਰਨ ਅਤੇ ਧੋਖਾਧੜੀ ਵਾਲੇ ਪੈਸਿਆਂ ਦੀ ਵੱਧ ਤੋਂ ਵੱਧ ਰਿਕਵਰੀ ਲਈ ਤੁਰੰਤ ਜਾਂਚ ਸ਼ੁਰੂ ਕਰਨ ਲਈ ਤਿਆਰ ਕੀਤਾ ਗਿਆ ਹੈ। ਡੀਜੀਪੀ ਨੇ ਅੱਗੇ ਕਿਹਾ, “ਸਾਈਬਰ ਵਿੱਤੀ ਧੋਖਾਧੜੀ ਤੋਂ ਬਾਅਦ ਪਹਿਲੇ ਕੁਝ ਘੰਟੇ ਫੰਡਾਂ ਨੂੰ ਟਰੇਸ ਕਰਨ ਅਤੇ ਫ੍ਰੀਜ਼ ਕਰਨ ਲਈ ਸਭ ਤੋਂ ਅਹਿਮ ਹੁੰਦੇ ਹਨ। ਆਟੋਮੈਟਿਕ ਰਜਿਸਟ੍ਰੇਸ਼ਨ ਦੀ ਸੁਵਿਧਾ ਪ੍ਰਦਾਨ ਕਰਕੇ, ਈ-ਜ਼ੀਰੋ ਐਫਆਈਆਰ ਸਿਸਟਮ ਜਾਂਚ ਅਧਿਕਾਰੀਆਂ ਨੂੰ ਬਿਨਾਂ ਕਿਸੇ ਪ੍ਰਕਿਰਿਆਤਮਕ ਦੇਰੀ ਤੋਂ ਲੋੜੀਂਦੇ ਕਾਨੂੰਨੀ ਅਤੇ ਤਕਨੀਕੀ ਉਪਾਅ ਯਕੀਨੀ ਬਣਾਉਣ ਦੇ ਸਮਰੱਥ ਬਣਾਉਂਦਾ ਹੈ।”

ਇਸ ਸਿਸਟਮ ਤਹਿਤ, ਪੀੜਤਾਂ ਨੂੰ ਉਨ੍ਹਾਂ ਦੀ ਈ-ਜ਼ੀਰੋ ਐਫਆਈਆਰ ਦਰਜ ਕਰਨ, ਸਬੰਧਤ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਜਾਂਚ ਅਧਿਕਾਰੀ ਦੇ ਵੇਰਵਿਆਂ ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐਨਐਸਐਸ), 2023 ਤਹਿਤ ਕਾਨੂੰਨੀ ਪ੍ਰਕਿਰਿਆ ਬਾਰੇ ਤੁਰੰਤ ਸੂਚਿਤ ਕੀਤਾ ਜਾਵੇਗਾ।

ਸਪੈਸ਼ਲ ਡੀਜੀਪੀ ਸਾਈਬਰ ਕ੍ਰਾਈਮ ਵੀ ਨੀਰਜਾ ਨੇ ਕਿਹਾ ਕਿ ਇਹ ਸਿਸਟਮ ਰਾਸ਼ਟਰੀ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ), ਸਾਈਬਰ ਕ੍ਰਾਈਮ ਹੈਲਪਲਾਈਨ (1930), ਸੀਸੀਟੀਐਨਐਸ, ਬੈਂਕਾਂ, ਵਿੱਤੀ ਸੰਸਥਾਵਾਂ, ਦੂਰਸੰਚਾਰ ਸੇਵਾ ਪ੍ਰਦਾਤਾਵਾਂ, ਵਿਚੋਲਿਆਂ ਅਤੇ ਕਾਨੂੰਨ ਲਾਗੂਕਰਨ ਵਾਲੀਆਂ ਏਜੰਸੀਆਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਬਣਾਉਂਦਾ ਹੈ ਜਿਸ ਨਾਲ ਸਾਈਬਰ ਵਿੱਤੀ ਧੋਖਾਧੜੀ ਨਾਲ ਨਜਿੱਠਣ ਲਈ ਤੁਰੰਤ ਅਤੇ ਵਧੇਰੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇਗੀ।

ਸਪੈਸ਼ਲ ਡੀਜੀਪੀ ਨੇ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਸਾਈਬਰ ਵਿੱਤੀ ਧੋਖਾਧੜੀ ਦੀ ਰਿਪੋਰਟ ਨੈਸ਼ਨਲ ਸਾਈਬਰ ਕ੍ਰਾਈਮ ਹੈਲਪਲਾਈਨ 1930 ਜਾਂ ਐਨਸੀਆਰਪੀ ਪੋਰਟਲ ‘ਤੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਰੰਤ ਰਿਪੋਰਟਿੰਗ ਧੋਖਾਧੜੀ ਵਾਲੇ ਲੈਣ-ਦੇਣ ਨੂੰ ਫ੍ਰੀਜ਼ ਕਰਨ ਅਤੇ ਧੋਖਾਧੜੀ ਵਾਲੀ ਰਕਮ ਦੀ ਰਿਕਵਰੀ ਦੀ ਸੰਭਾਵਨਾ ਨੂੰ ਵਧਾ ਦਿੰਦੀ ਹੈ।

ਦੱਸਣਯੋਗ ਹੈ ਕਿ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ, ਪੰਜਾਬ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਨਾਲ ਸਬੰਧਤ ਕੇਸਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ, ਟ੍ਰਾਂਸਫਰ, ਜਾਂਚ ਅਤੇ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਈ-ਜ਼ੀਰੋ ਐਫਆਈਆਰ ਸਿਸਟਮ ਦੇ ਲਾਗੂਕਰਨ ਦੀ ਨਿਗਰਾਨੀ ਕੀਤੀ ਜਾਵੇਗੀ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

by Ranjit Singh
August 20, 2026
0

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ ਪਟਿਆਲਾ, 20 ਅਗਸਤ (ਵਿਸ਼ਵ ਵਾਰਤਾ): ਪਟਿਆਲਾ ਦੇ ਪਾਤੜਾਂ ਵਿੱਚ ਬੁੱਧਵਾਰ ਰਾਤ ਇੱਕ...

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

by Ranjit Singh
August 20, 2026
0

Punjab Weather: ਸੂਬੇ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ...

Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

by Ranjit Singh
August 20, 2026
0

Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ - ਜਾਂਚ ਲਈ ਲਿਆਂਦਾ ਗਿਆ ਹਸਪਤਾਲ - ਮੈਡੀਕਲ...

Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ, ਹੰਗਾਮੇ ਦੇ ਆਸਾਰ

Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ, ਹੰਗਾਮੇ ਦੇ ਆਸਾਰ

by Ranjit Singh
August 20, 2026
0

Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ, ਹੰਗਾਮੇ ਦੇ ਆਸਾਰ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

by Ranjit Singh
August 20, 2026
0

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ ਪਟਿਆਲਾ, 20 ਅਗਸਤ (ਵਿਸ਼ਵ ਵਾਰਤਾ): ਪਟਿਆਲਾ ਦੇ ਪਾਤੜਾਂ ਵਿੱਚ ਬੁੱਧਵਾਰ ਰਾਤ ਇੱਕ...

Most Popular

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

by Ankit
2 weeks ago
0

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ ਪੰਜਾਬ ਭਰ ਵਿੱਚ ‘ਸਾਂਝ ਰਾਹਤ ਕੇਂਦਰ’...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 