• Latest
  • Trending
ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

2 hours ago
ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

2 hours ago
ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

2 hours ago
ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

3 hours ago
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

4 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

4 hours ago
ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

4 hours ago
‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

4 hours ago
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

4 hours ago
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

4 hours ago
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

4 hours ago
Hindi News
English News
Thursday, August 20, 2026
No Result
View All Result
29 °c
Chandigarh
30 ° Fri
30 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫਲਤਾ ਦੀ ਨਵੀਂ ਗਾਥਾ ਲਿਖ ਰਹੇ ਪੰਜਾਬ ਦੇ ਸਰਕਾਰੀ ਸਕੂਲ: ਹਰਜੋਤ ਸਿੰਘ ਬੈਂਸ

July 30, 2026
in ਖਬਰਾਂ, ਪੰਜਾਬ
ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

Harjot Singh Bains

ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

• ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫਲਤਾ ਦੀ ਨਵੀਂ ਗਾਥਾ ਲਿਖ ਰਹੇ ਪੰਜਾਬ ਦੇ ਸਰਕਾਰੀ ਸਕੂਲ: ਹਰਜੋਤ ਸਿੰਘ ਬੈਂਸ

• ਸਰਕਾਰੀ ਸਕੂਲਾਂ ਦੇ 361 ਵਿਦਿਆਰਥੀਆਂ ਨੇ ਜੇਈਈ (ਮੇਨ), 64 ਨੇ ਜੇਈਈ (ਐਡਵਾਂਸਡ) ਅਤੇ 882 ਵਿਦਿਆਰਥੀਆਂ ਨੇ ਨੀਟ ਯੂਜੀ 2026 ਪ੍ਰੀਖਿਆ ਪਾਸ ਕੀਤੀ: ਹਰਜੋਤ ਸਿੰਘ ਬੈਂਸ

•ਸਭ ਕੁਝ ਪ੍ਰਿੰਸੀਪਲ ‘ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸ

•ਪੰਜਾਬ ਸਿੱਖਿਆ ਕ੍ਰਾਂਤੀ ਸਦਕਾ ਸਰਕਾਰੀ ਸਕੂਲ ਹੁਣ ਆਈ.ਆਈ.ਟੀਜ਼, ਐਨ.ਆਈ.ਟੀਜ਼ ਅਤੇ ਮੈਡੀਕਲ ਕਾਲਜਾਂ ਵਿੱਚ ਦਾਖਲੇ ਦੇ ਰਾਹ ਬਣ ਗਏ ਹਨ: ਮਨੀਸ਼ ਸਿਸੋਦੀਆ

•ਅਧਿਆਪਕ ਹੀ ਪੰਜਾਬ ਸਿੱਖਿਆ ਕ੍ਰਾਂਤੀ ਅਤੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਵਾਲੇ ਹਨ: ਮਨੀਸ਼ ਸਿਸੋਦੀਆ

ਚੰਡੀਗੜ੍ਹ; 30 ਜੁਲਾਈ (ਵਿਸ਼ਵ ਵਾਰਤਾ);- ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪ੍ਰਿੰਸੀਪਲਾਂ ਦੇ ਯੋਗ ਮਾਰਗਦਰਸ਼ਨ ਅਤੇ ਵਚਨਬੱਧਤਾ ਨੂੰ ਉਤਸ਼ਾਹਿਤ ਕਰਨ ਤੇ ਮਾਨਤਾ ਦੇਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ “ਆਪ” ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਨੇ ਅੱਜ ਸਰਕਾਰੀ ਸਕੂਲਾਂ ਦੇ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪਹਿਲਕਦਮੀ ਅਧੀਨ ਜੇ.ਈ.ਈ. (ਮੇਨ), ਜੇ.ਈ.ਈ. (ਐਡਵਾਂਸਡ) ਅਤੇ ਨੀਟ ਯੂਜੀ 2026 ਪ੍ਰੀਖਿਆਵਾਂ ਪਾਸ ਕੀਤੀਆਂ ਹਨ।

ਐਸ.ਏ.ਐਸ. ਨਗਰ ਦੇ ਮੋਹਾਲੀ ਕਲੱਬ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਨੇ ਮੁੜ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। 361 ਵਿਦਿਆਰਥੀਆਂ ਨੇ ਜੇਈਈ (ਮੇਨ) 2026 ਪ੍ਰੀਖਿਆ ਪਾਸ ਕੀਤੀ ਹੈ, ਜੋ ਪਿਛਲੇ ਸਾਲ ਨਾਲੋਂ 35.2 ਫ਼ੀਸਦ ਵਾਧੇ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ 64 ਵਿਦਿਆਰਥੀਆਂ ਨੇ ਜੇਈਈ (ਐਡਵਾਂਸਡ) ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਸਾਲ-ਦਰ-ਸਾਲ 45.5 ਫ਼ੀਸਦ ਵਾਧਾ ਦਰਸਾਉਂਦਾ ਹੈ।”

ਸਿੱਖਿਆ ਮੰਤਰੀ ਨੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਯੂਜੀ 2026 ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ ਸਾਲ 2025 ਵਿੱਚ ਇਹ ਗਿਣਤੀ 847 ਅਤੇ ਸਾਲ 2024 ਵਿੱਚ 437 ਸੀ। ਇਹ ਗਿਣਤੀ ਮਹਿਜ਼ ਦੋ ਸਾਲਾਂ ਵਿੱਚ 100 ਫ਼ੀਸਦ ਤੋਂ ਵੱਧ ਦੇ ਵਾਧਾ ਨੂੰ ਦਰਸਾਉਂਦੀ ਹੈ। ਇਹ ਪ੍ਰਾਪਤੀਆਂ ਪੰਜਾਬ ਸਿੱਖਿਆ ਕ੍ਰਾਂਤੀ ਦੇ ਪ੍ਰਭਾਵ ਅਤੇ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਅਕਾਦਮਿਕ ਸਹਾਇਤਾ ਨੂੰ ਦਰਸਾਉਂਦੀਆਂ ਹਨ।”

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ 10 ਵਿਦਿਆਰਥੀਆਂ ਨੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈਆਈਟੀਜ਼), 36 ਵਿਦਿਆਰਥੀਆਂ ਨੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨਆਈਟੀਜ਼) ਅਤੇ 90 ਤੋਂ ਵੱਧ ਵਿਦਿਆਰਥੀਆਂ ਨੇ ਦੇਸ਼ ਭਰ ਦੇ ਸਰਕਾਰੀ ਇੰਜੀਨੀਅਰਿੰਗ ਕਾਲਜਾਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ, “ਇਹ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਅਜਿਹੇ ਵਿਦਿਆਰਥੀ ਪੈਦਾ ਕਰ ਰਹੇ ਹਨ ਜੋ ਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚ ਦਾਖਲਾ ਲੈਣ ਦੇ ਯੋਗ ਹਨ।”

ਸਿੱਖਿਆ ਮੰਤਰੀ ਨੇ ਕਿਹਾ, “ਅੱਜ, ਪੰਜਾਬ ਦੇ ਸਿੱਖਿਆ ਮਾਡਲ ਦੀ ਦੇਸ਼ ਭਰ ਵਿੱਚ ਚਰਚਾ ਹੋ ਰਹੀ ਹੈ। ਇਹ ਸਾਡੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਦਾ ਨਤੀਜਾ ਹੈ। ਸਾਲ 2022 ਵਿੱਚ, ਸਰਕਾਰੀ ਸਕੂਲਾਂ ਦੇ 80 ਤੋਂ ਘੱਟ ਵਿਦਿਆਰਥੀਆਂ ਨੇ ਇਨ੍ਹਾਂ ਪ੍ਰੀਖਿਆਵਾਂ ਨੂੰ ਪਾਸ ਕੀਤਾ ਸੀ। ਅੱਜ, ਪੰਜਾਬ ਭਰ ਵਿੱਚੋਂ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ।”

ਸਕੂਲ ਮੁਖੀਆਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ, ਮੇਰਾ ਇਹੀ ਮੰਨਣਾ ਰਿਹਾ ਹੈ ਕਿ ਵਿਦਿਆਰਥੀਆਂ ਦੀ ਸਫਲਤਾ ਪ੍ਰਿੰਸੀਪਲ ‘ਤੇ ਨਿਰਭਰ ਕਰਦੀ ਹੈ। ਇੱਕ ਚੰਗਾ ਪ੍ਰਿੰਸੀਪਲ ਇੱਕ ਖੰਡਰ ਇਮਾਰਤ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦਾ ਹੈ। ਪਰ ਸਿੱਖਿਆ ਪ੍ਰਤੀ ਪਿਆਰ ਤੋਂ ਬਿਨਾਂ, ਬਿਹਤਰ ਨੀਤੀਆਂ ਵੀ ਅਸਫਲ ਹੋ ਜਾਂਦੀਆਂ ਹਨ ਅਤੇ ਉਹੀ ਸਕੂਲ ਖੰਡਰ ਵਿੱਚ ਬਦਲ ਜਾਂਦਾ ਹੈ।”

ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ ਜੂਨ 2026 ਵਿੱਚ ਅੰਮ੍ਰਿਤਸਰ, ਬਠਿੰਡਾ, ਜਲੰਧਰ ਅਤੇ ਮੋਹਾਲੀ ਵਿਖੇ ਚਾਰ ਵੱਡੇ ਪੱਧਰ ਦੇ ਰੈਜੀਡੈਂਸ਼ੀਅਲ ਕੋਚਿੰਗ ਕੈਂਪ ਲਗਾਏ ਸਨ। ਇਹਨਾਂ ਕੈਂਪਾਂ ਵਿੱਚ ਅਕਾਦਮਿਕ ਸੈਸ਼ਨਾਂ, ਸ਼ੰਕਿਆਂ ਨੂੰ ਦੂਰ ਕਰਨ, ਮੌਕ ਟੈਸਟਾਂ, ਮੈਨਟੋਰਿੰਗ ਅਤੇ ਜੇਈਈ ਅਤੇ ਨੀਟ ਦੀ ਵਿਸ਼ੇਸ਼ ਤਿਆਰੀ ਨਾਲ 3,000 ਵਿਦਿਆਰਥੀਆਂ ਨੂੰ ਲਾਭ ਹੋਇਆ।

ਪ੍ਰਿੰਸੀਪਲਾਂ ਨੂੰ ਵਧਾਈ ਦਿੰਦਿਆਂ, ਹਰਜੋਤ ਸਿੰਘ ਬੈਂਸ ਨੇ ਕਿਹਾ, “ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਅਤੇ ਸਾਰਾ ਸਕੂਲ ਸਟਾਫ਼ ਇਸੇ ਜਨੂੰਨ, ਸਮਰਪਣ ਅਤੇ ਦ੍ਰਿੜ ਵਚਨਬੱਧਤਾ ਨਾਲ ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਯੋਗਦਾਨ ਪਾਉਂਦੇ ਰਹੋਗੇ ਅਤੇ ਪੰਜਾਬ ਦਾ ਮਾਣ ਵਧਾਉਂਦੇ ਰਹੋਗੇ।”

ਇਕੱਠ ਨੂੰ ਸੰਬੋਧਨ ਕਰਦਿਆਂ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਇਕੱਲੀ ਇਮਾਰਤ ਸਕੂਲ ਨਹੀਂ ਹੁੰਦੀ । ਸਰਕਾਰ ਇਮਾਰਤਾਂ ਬਣਾ ਸਕਦੀ ਹੈ, ਪਰ ਇਹ ਅਧਿਆਪਕ ਹੀ ਹਨ ਜੋ ਸਕੂਲ ਨੂੰ ਸਿੱਖਣ ਅਤੇ ਸੁਪਨਿਆਂ ਦੇ ਸਥਾਨ ਵਿੱਚ ਬਦਲਦੇ ਹਨ।”

ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਬਣਾਉਣ ਦੇ ਨਾਲ ਨਾਲ ਮਾਹਰ ਕੋਚਿੰਗ, ਢਾਂਚਾਗਤ ਮਾਰਗਦਰਸ਼ਨ , ਨਿਰੰਤਰ ਮੁਲਾਂਕਣ ਅਤੇ ਰਿਹਾਇਸ਼ੀ ਪ੍ਰੋਗਰਾਮਾਂ ਰਾਹੀਂ ਅਕਾਦਮਿਕ ਸਹਾਇਤਾ ਪ੍ਰਦਾਨ ਕਰਨ ‘ਤੇ ਕੇਂਦਰਤ ਹੈ ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਜੇਈਈ, ਨੀਟ ਅਤੇ ਹੋਰ ਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ ਵਿੱਚ ਬਿਹਤਰ ਮੁਕਾਬਲਾ ਕਰਨ ਦੇ ਯੋਗ ਬਣਦੇ ਹਨ।

ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ, “ਲੱਖਾਂ ਵਿਦਿਆਰਥੀਆਂ ਲਈ, ਸਰਕਾਰੀ ਸਕੂਲ ਵਿੱਚ ਸਿੱਖਿਆ ਲੈਣਾ ਹੁਣ ਸਮਝੌਤਾ ਨਹੀਂ ਰਿਹਾ। ਇਹ ਹੁਣ ਆਈਆਈਟੀਜ਼, ਐਨਆਈਟੀਜ਼, ਮੈਡੀਕਲ ਕਾਲਜ ਅਤੇ ਇੱਕ ਬਿਹਤਰ ਭਵਿੱਖ ਦਾ ਰਾਹ ਬਣ ਗਏ ਹਨ।”

ਇਸ ਸਮਾਗਮ ਵਿੱਚ ਪੀਡੀਸੀ ਮੈਂਬਰ ਅਨੁਰਾਗ ਕੁੰਡੂ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਐਸ.ਐਸ. ਬੱਲ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSLatest Punjab news in PunjabiPUNJABpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

by Jaspreet Kaur
August 20, 2026
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) :...

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
August 20, 2026
0

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ...

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

by Jaspreet Kaur
August 20, 2026
0

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀ ਦਿੱਲੀ, 20 ਅਗਸਤ 2026 (ਵਿਸ਼ਵ ਵਾਰਤਾ): ਚੀਨੀ ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

National: ਸੋਨੇ ਦੀ ਕੀਮਤ ‘ਚ ਵੱਡੀ ਗਿਰਾਵਟ, ਜਾਣੋ ਅੱਜ ਦੀ ਕੀਮਤ

National: ਸੋਨੇ ਦੀ ਕੀਮਤ ‘ਚ ਵੱਡੀ ਗਿਰਾਵਟ, ਜਾਣੋ ਅੱਜ ਦੀ ਕੀਮਤ

by Ranjit Singh
2 weeks ago
0

National: ਸੋਨੇ ਦੀ ਕੀਮਤ 'ਚ ਵੱਡੀ ਗਿਰਾਵਟ, ਜਾਣੋ ਅੱਜ ਦੀ ਕੀਮਤ ਨਵੀਂ ਦਿੱਲੀ, 4 ਅਗਸਤ (ਵਿਸ਼ਵ ਵਾਰਤਾ) – ਘਰੇਲੂ ਬਾਜ਼ਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 