Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ
ਮੁੰਬਈ, 1 ਅਗਸਤ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰਾ ਰਸ਼ਮਿਕਾ ਮੰਦਾਨਾ ਦੇ ਸ਼ੂਟਿੰਗ ਦੌਰਾਨ ਜ਼ਖਮੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਮੀਡੀਆ ਦੀਆਂ ਖਬਰਾਂ ਦੇ ਅਨੁਸਾਰ ਰਸ਼ਮਿਕਾ ਮੰਦਾਨਾ ਨੂੰ ਇਹ ਸੱਟ ਇੱਕ ਡਾਂਸ ਅਤੇ ਐਕਸ਼ਨ ਸੀਨ ਦੀ ਸ਼ੂਟਿੰਗ ਦੌਰਾਨ ਲੱਗੀ। ਹਾਲਾਂਕਿ, ਰਸ਼ਮੀਕਾ ਜਾਂ ਉਸਦੀ ਟੀਮ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਸੱਟ ਕਾਰਨ ਰਸ਼ਮੀਕਾ ਦਾ ਸ਼ੂਟਿੰਗ ਸ਼ਡਿਊਲ ਫਿਲਹਾਲ ਰੋਕ ਦਿੱਤਾ ਗਿਆ ਹੈ।
ਰਿਪੋਰਟਾਂ ਦੇ ਅਨੁਸਾਰ, ਰਸ਼ਮੀਕਾ ਮੰਡਾਨਾ ਨੂੰ ਡਾਕਟਰੀ ਜਾਂਚ ਤੋਂ ਬਾਅਦ ਛੇ ਹਫ਼ਤਿਆਂ ਲਈ ਪੂਰੀ ਤਰ੍ਹਾਂ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























