• Latest
  • Trending
ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

3 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

3 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

4 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

4 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

4 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

4 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

6 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

6 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

6 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

6 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

7 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Sunday, November 8, 2026
No Result
View All Result
18 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ 700 ਗ੍ਰਾਮ ਵਜ਼ਨ ਦੀ ਸਮੇਂ ਤੋਂ ਪਹਿਲਾਂ ਜਨਮੀ ਬੱਚੀ ਦੀ ਬਚਾਈ ਜਾਨ, 3 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ

August 1, 2026
in ਖਬਰਾਂ, ਪੰਜਾਬ
ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

Dr. Balbir Singh

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ 700 ਗ੍ਰਾਮ ਵਜ਼ਨ ਦੀ ਸਮੇਂ ਤੋਂ ਪਹਿਲਾਂ ਜਨਮੀ ਬੱਚੀ ਦੀ ਬਚਾਈ ਜਾਨ, 3 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ

ਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਲਈ ਇਲਾਜ ਦੇ ਪੈਸੇ ਇਕੱਠੇ ਕਰਨ ਲਈ ਨਹੀਂ ਹੋਣਾ ਪਵੇਗਾ ਮਜਬੂਰ : ਡਾ. ਬਲਬੀਰ ਸਿੰਘ

ਨਵਜੰਮੇ ਬੱਚਿਆਂ ਦੇ ਇਲਾਜ ਲਈ 6.28 ਕਰੋੜ ਰੁਪਏ ਦੇ ਕਲੇਮਾਂ ਨਾਲ ਪੰਜਾਬ ਵਿੱਚ 4,400 ਤੋਂ ਵੱਧ ਨਵਜੰਮੇ ਬੱਚਿਆਂ ਦੀ ਜਾਨ ਬਚਾਉਣ ਵਿੱਚ ਮਿਲੀ ਮਦਦ

’ਮੁੱਖ ਮੰਤਰੀ ਸਿਹਤ ਯੋਜਨਾ’ ਨਾ ਹੁੰਦੀ ਤਾਂ ਅਸੀਂ ਇਸ ਇਲਾਜ ਦਾ ਖ਼ਰਚ ਕਦੇ ਨਹੀਂ ਝੱਲ ਸਕਦੇ ਸੀ: ਸੂਰਜ, ਬੱਚੀ ਦੇ ਪਿਤਾ

ਚੰਡੀਗੜ੍ਹ; 1 ਅਗਸਤ (ਵਿਸ਼ਵ ਵਾਰਤਾ):- ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐੱਸਵਾਈ) ਨੇ ਨਵਾਂਸ਼ਹਿਰ ਵਿੱਚ ਸਮੇਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ ਜਨਮੀ ਇੱਕ ਬੱਚੀ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਗਰਭ ਅਵਸਥਾ ਦੇ ਸਿਰਫ਼ 27ਵੇਂ ਹਫ਼ਤੇ ਵਿੱਚ ਅਤੇ ਕੇਵਲ 700 ਗ੍ਰਾਮ ਵਜ਼ਨ ਵਾਲੀ ਇਸ ਬੱਚੀ ਨੂੰ ਇੱਕ ਸੂਚੀਬੱਧ ਨਿੱਜੀ ਹਸਪਤਾਲ ਦੇ ਨਿਓਨੇਟਲ ਇੰਟੈਂਸਿਵ ਕੇਅਰ ਯੂਨਿਟ (ਐਨਆਈਸੀਯੂ) ਵਿੱਚ 50 ਦਿਨਾਂ ਤੱਕ ਵਿਸ਼ੇਸ਼ ਇਲਾਜ ਦਿੱਤਾ ਗਿਆ। ਲਗਭਗ 3 ਲੱਖ ਰੁਪਏ ਦੀ ਲਾਗਤ ਵਾਲਾ ਸਾਰਾ ਇਲਾਜ ਯੋਜਨਾ ਤਹਿਤ ਪੂਰੀ ਤਰ੍ਹਾਂ ਕੈਸ਼ਲੈੱਸ ਮੁਹੱਈਆ ਕਰਵਾਇਆ ਗਿਆ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਹਰ ਪਰਿਵਾਰ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ, “ਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਅਤੇ ਇਲਾਜ ਲਈ ਪੈਸੇ ਇਕੱਠੇ ਕਰਨ ਵਿੱਚੋਂ ਚੋਣ ਕਰਨ ਦੀ ਲੋਡ਼ ਨਹੀਂ । ਹਰ ਮਾਂ ਸੁਰੱਖਿਅਤ ਜਣੇਪੇ ਦੀ ਹੱਕਦਾਰ ਹੈ ਅਤੇ ਹਰ ਨਵਜੰਮੇ ਬੱਚੇ ਨੂੰ ਜ਼ਿੰਦਗੀ ਜਿਉਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ।”

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਹ ਮਾਮਲਾ ਪੰਜਾਬ ਵਿੱਚ ਉੱਚ-ਜ਼ੋਖਮ ਵਾਲੀਆਂ ਗਰਭ ਅਵਸਥਾਵਾਂ ਅਤੇ ਨਵਜੰਮੇ ਬੱਚਿਆਂ ਦੇ ਇਲਾਜ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਵਧ ਰਹੀ ਵਰਤੋਂ ਨੂੰ ਵੀ ਦਰਸਾਉਂਦਾ ਹੈ। ਅੰਕੜੇ ਦੱਸਦੇ ਹਨ ਕਿ ਉੱਚ-ਜ਼ੋਖਮ ਵਾਲੇ ਜਣੇਪਿਆਂ ਨਾਲ ਸਬੰਧਤ ਕਲੇਮਾਂ ਵਿੱਚ ਸਭ ਤੋਂ ਵੱਡਾ ਹਿੱਸਾ ਨਵਜਨਮੇ ਬੱਚਿਆਂ ਦੀ ਦੇਖਭਾਲ ਦਾ ਹੈ। ਪਿਛਲੇ ਸੱਤ ਮਹੀਨਿਆਂ ਦੌਰਾਨ ‘ਸਪੈਸ਼ਲ ਨਿਓਨੇਟਲ ਕੇਅਰ ਪੈਕੇਜ’ ਤਹਿਤ 1,869 ਨਵਜੰਮੇ ਬੱਚਿਆਂ ਨੂੰ 2.50 ਕਰੋੜ ਦੇ ਕਲੇਮਾਂ ਦਾ ਲਾਭ ਮਿਲਿਆ ਹੈ, ਜਦਕਿ ‘ਇੰਟੈਂਸਿਵ ਨਿਓਨੇਟਲ ਕੇਅਰ ਪੈਕੇਜ’ ਤਹਿਤ 1,719 ਨਵਜੰਮੇ ਬੱਚਿਆਂ ਦੇ ਇਲਾਜ ਲਈ 3.78 ਕਰੋੜ ਰੁਪਏ ਦੇ ਕਲੇਮ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ, ‘ਐਡਵਾਂਸਡ ਨਿਓਨੇਟਲ ਕੇਅਰ ਪੈਕੇਜ’ ਤਹਿਤ 434 ਅਤੇ ‘ਕ੍ਰਿਟੀਕਲ ਕੇਅਰ ਨਿਓਨੇਟਲ ਪੈਕੇਜ’ ਤਹਿਤ 382 ਮਾਮਲਿਆਂ ਨੂੰ ਵੀ ਯੋਜਨਾ ਦਾ ਲਾਭ ਮਿਲਿਆ ਹੈ, ਜਿਸ ਨਾਲ ਗੰਭੀਰ ਪੈਚੀਦਗੀਆਂ ਨਾਲ ਜਨਮੇ ਬੱਚਿਆਂ ਨੂੰ ਜੀਵਨ-ਰੱਖਿਅਕ ਇਲਾਜ ਮੁਹੱਈਆ ਕਰਵਾਇਆ ਗਿਆ। ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਲੋਕਾਂ ਦੀਆਂ ਜਾਨਾਂ ਬਚਾ ਰਹੀ ਹੈ, ਸਗੋਂ ਉਨ੍ਹਾਂ ਦੇ ਇਲਾਜ ਦਾ ਆਰਥਿਕ ਬੋਝ ਵੀ ਘਟਾ ਰਹੀ ਹੈ।”

ਇਹ ਬੱਚੀ 9 ਜੂਨ 2026 ਨੂੰ ਨਵਾਂਸ਼ਹਿਰ ਦੇ ਸ਼ਿਵ ਸ਼ੰਕਰ ਮੁਹੱਲਾ ਨਿਵਾਸੀ ਸੂਰਜ ਅਤੇ ਉਨ੍ਹਾਂ ਦੀ ਪਤਨੀ ਦੇ ਘਰ ਜਨਮੀ ਸੀ। ਜਨਮ ਤੋਂ ਤੁਰੰਤ ਬਾਅਦ ਫੇਫੜੇ ਪੂਰੀ ਤਰ੍ਹਾਂ ਵਿਕਸਤ ਨਾ ਹੋਣ ਕਾਰਨ ਉਸ ਨੂੰ ਸਾਹ ਲੈਣ ਵਿੱਚ ਗੰਭੀਰ ਸਮੱਸਿਆ ਆ ਗਈ। ਡਾਕਟਰਾਂ ਨੇ ਤੁਰੰਤ ਉਸ ਨੂੰ ਐਨਆਈਸੀਯੂ ਵਿੱਚ ਦਾਖ਼ਲ ਕਰਕੇ ਵੈਂਟੀਲੇਟਰ ’ਤੇ ਰੱਖਿਆ ਅਤੇ ਅਗਲੇ 50 ਦਿਨਾਂ ਤੱਕ ਉਸ ਦੀ ਲਗਾਤਾਰ ਨਿਗਰਾਨੀ ਅਤੇ ਇਲਾਜ ਕੀਤਾ।

ਆਪਣੀ ਮੈਡੀਕਲ ਟੀਮ ਨਾਲ ਮਿਲ ਕੇ ਬੱਚੀ ਦਾ ਇਲਾਜ ਕਰਨ ਵਾਲੇ ਡਾ. ਹਰਤੇਸ਼ ਸਿੰਘ ਪਾਹਵਾ ਨੇ ਦੱਸਿਆ ਕਿ ਇੰਨੀ ਘੱਟ ਗਰਭ ਅਵਧੀ ਵਿੱਚ ਜਨਮ ਲੈਣ ਵਾਲੇ ਬੱਚੇ ਬਹੁਤ ਨਾਜ਼ੁਕ ਹੁੰਦੇ ਹਨ ਅਤੇ ਉਨ੍ਹਾਂ ਨੂੰ ਚੌਵੀ ਘੰਟੇ ਵਿਸ਼ੇਸ਼ ਡਾਕਟਰੀ ਦੇਖਭਾਲ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ, “ਉੱਨਤ ਨਿਓਨੇਟਲ ਇਲਾਜ, ਉਚਿਤ ਪੋਸ਼ਣ, ਇਨਫੈਕਸ਼ਨ ਕੰਟਰੋਲ ਅਤੇ ਲਗਾਤਾਰ ਨਿਗਰਾਨੀ ਦੀ ਬਦੌਲਤ ਬੱਚੀ ਦੀ ਹਾਲਤ ਹੌਲੀ-ਹੌਲੀ ਸੁਧਰਦੀ ਗਈ ਅਤੇ ਆਖ਼ਰਕਾਰ ਉਸ ਨੂੰ ਸਿਹਤਮੰਦ ਹਾਲਤ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਗਭਗ 3 ਲੱਖ ਰੁਪਏ ਦੇ ਪੂਰੇ ਇਲਾਜ ਦਾ ਖ਼ਰਚ ਚੁੱਕਿਆ ਗਿਆ, ਜਿਸ ਨਾਲ ਪਰਿਵਾਰ ਹਸਪਤਾਲ ਦੇ ਬਿਲਾਂ ਦੀ ਚਿੰਤਾ ਕਰਨ ਦੀ ਬਜਾਏ ਆਪਣੀ ਧੀ ਦੇ ਠੀਕ ਹੋਣ ’ਤੇ ਧਿਆਨ ਦੇ ਸਕਿਆ।”

ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਬੱਚੀ ਦੇ ਪਿਤਾ ਸੂਰਜ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਲਈ ਇੰਨੀ ਵੱਡੀ ਰਕਮ ਦਾ ਪ੍ਰਬੰਧ ਕਰਨਾ ਅਸੰਭਵ ਸੀ। ਉਨ੍ਹਾਂ ਕਿਹਾ, “ਕਈ ਅਜਿਹੇ ਪਲ ਆਏ ਜਦੋਂ ਸਾਨੂੰ ਲੱਗਾ ਕਿ ਅਸੀਂ ਆਪਣੀ ਧੀ ਨੂੰ ਗੁਆ ਬੈਠਾਂਗੇ। ਡਾਕਟਰਾਂ ਨੇ ਸਾਨੂੰ ਉਮੀਦ ਦਿੱਤੀ ਅਤੇ ਸਰਕਾਰ ਦੀ ਇਸ ਯੋਜਨਾ ਨੇ ਸਾਨੂੰ ਕਦੇ ਵੀ ਪੈਸਿਆਂ ਦੀ ਚਿੰਤਾ ਨਹੀਂ ਕਰਨ ਦਿੱਤੀ। ਅੱਜ ਅਸੀਂ ਆਪਣੀ ਧੀ ਨੂੰ ਘਰ ਲੈ ਕੇ ਜਾ ਰਹੇ ਹਾਂ ਕਿਉਂਕਿ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ, ਪੰਜਾਬ ਸਰਕਾਰ ਸਾਡੇ ਸਭ ਤੋਂ ਔਖੇ ਸਮੇਂ ਵਿੱਚ ਸਾਡੇ ਨਾਲ ਖੜ੍ਹੀ ਰਹੀ।”

ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ, ਇਸ ਯੋਜਨਾ ਤਹਿਤ ਹੁਣ ਤੱਕ ਉੱਚ-ਜ਼ੋਖਮ ਵਾਲੀਆਂ ਗਰਭ ਅਵਸਥਾਵਾਂ ਨਾਲ ਸਬੰਧਤ 474 ਮਾਂਵਾਂ ਨੂੰ ਵੀ ਲਾਭ ਮਿਲਿਆ ਹੈ। ਇਨ੍ਹਾਂ ਵਿੱਚ ਮਾਂ ਅਤੇ ਗਰਭ ਵਿੱਚ ਪਲ ਰਹੇ ਬੱਚੇ ਨਾਲ ਸਬੰਧਤ ਗੰਭੀਰ ਹਾਲਾਤ, ਸਮੇਂ ਤੋਂ ਪਹਿਲਾਂ ਜਣੇਪੇ ਦੇ 70 ਮਾਮਲੇ, ਗੰਭੀਰ ਖ਼ੂਨ ਦੀ ਕਮੀ ਦੇ 45 ਮਾਮਲੇ, ਗੰਭੀਰ ਪ੍ਰੀ-ਇਕਲੈਂਪਸੀਆ/ਇਕਲੈਂਪਸੀਆ ਦੇ 19 ਮਾਮਲੇ ਅਤੇ ਭਰੂਣ ਦੀਆਂ ਗੰਭੀਰ ਜਨਮਜਾਤ ਵਿਕਾਰਾਂ ਦੇ ਦੋ ਮਾਮਲੇ ਸ਼ਾਮਲ ਹਨ। ਇਹ ਅੰਕੜੇ ਦਰਸਾਉਂਦੇ ਹਨ ਕਿ ਸਰਕਾਰ ਸਮੇਂ ਸਿਰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਕੇ ਮਾਂਵਾਂ ਅਤੇ ਨਵਜੰਮੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰਾਂ ਵਚਨਬੱਧ ਹੈ।

Tags: BREAKING NEWSLatest Punjab newsPUNJABPunjab Governmentpunjab newsWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

by Ranjit Singh
6 days ago
0

International: ਅਮਰੀਕਾ ਨੇ ਈਰਾਨ 'ਤੇ ਫੇਰ ਕੀਤਾ ਹਮਲਾ ! ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਵਿੱਚ ਮੰਗਲਵਾਰ ਨੂੰ ਮਿਡਟਰਮ ਚੋਣਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 