ਤਰਨਤਾਰਨ ਵਿੱਚ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ; 7 ਵਿਦੇਸ਼ੀ ਪਿਸਤੌਲ ਬਰਾਮਦ
ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) ਪੰਜਾਬ ਪੁਲਿਸ ਨੇ ਪੰਜਾਬ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਸਫਲਤਾ ਹਾਸਲ ਕੀਤੀ ਹੈ। ਤਰਨਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਧੁਨਿਕ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ।
ਇਸ ਆਪ੍ਰੇਸ਼ਨ ਦੌਰਾਨ, ਪੁਲਿਸ ਨੇ ਐਮਪੀ-09 ਰਾਈਫਲ ਅਤੇ 7 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਵਿੱਚ ਸਥਿਤ ਦੇਸ਼ ਵਿਰੋਧੀ ਤੱਤਾਂ ਦੁਆਰਾ ਪੰਜਾਬ ਵਿੱਚ ਕੰਮ ਕਰ ਰਹੇ ਇੱਕ ਗੈਂਗਸਟਰ ਨੈੱਟਵਰਕ ਨਾਲ ਮਿਲ ਕੇ ਭੇਜੀ ਗਈ ਸੀ।
https://x.com/DGPPunjabPolice/status/2084932559969087839
ਜਾਂਚ ਏਜੰਸੀਆਂ ਦੇ ਅਨੁਸਾਰ, ਇਨ੍ਹਾਂ ਹਥਿਆਰਾਂ ਦੀ ਵਰਤੋਂ ਰਾਜ ਵਿੱਚ ਨਿਸ਼ਾਨਾ ਬਣਾ ਕੇ ਕਤਲ ਕਰਨ, ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਸਾਜ਼ਿਸ਼ ਵਿੱਚ ਕਰਨ ਲਈ ਕੀਤੀ ਜਾਣੀ ਸੀ। ਪੁਲਿਸ ਦਾ ਮੰਨਣਾ ਹੈ ਕਿ ਇਹ ਨੈੱਟਵਰਕ ਲੰਬੇ ਸਮੇਂ ਤੋਂ ਸਰਹੱਦ ਪਾਰ ਹੈਂਡਲਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ ਅਤੇ ਜਾਂਚ ਜਾਰੀ ਹੈ। ਜਾਂਚ ਏਜੰਸੀਆਂ ਹੁਣ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਲਿੰਕਾਂ ਦੀ ਜਾਂਚ ਕਰ ਰਹੀਆਂ ਹਨ। ਇਸ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੂਰੇ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਦੋਸ਼ੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।





















