• Latest
  • Trending
ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

1 day ago
ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

4 minutes ago
ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

43 minutes ago
‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

1 hour ago
ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

1 hour ago
ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

1 hour ago
ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

1 hour ago
ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

1 hour ago
ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

1 hour ago
ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

1 hour ago
ਡੀਪਫੇਕ ਅਤੇ ਫਰਜ਼ੀ ਕੰਟੈਂਟ ‘ਤੇ ਕੇਂਦਰ ਦਾ ਵੱਡਾ ਐਕਸ਼ਨ! ਆਈ.ਟੀ. ਨਿਯਮ ਹੋਏ ਸਖ਼ਤ

ਡੀਪਫੇਕ ਅਤੇ ਫਰਜ਼ੀ ਕੰਟੈਂਟ ‘ਤੇ ਕੇਂਦਰ ਦਾ ਵੱਡਾ ਐਕਸ਼ਨ! ਆਈ.ਟੀ. ਨਿਯਮ ਹੋਏ ਸਖ਼ਤ

1 hour ago
ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
Hindi News
English News
Thursday, August 6, 2026
No Result
View All Result
26 °c
Chandigarh
26 ° Fri
29 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਮਨ ਅਰੋੜਾ ਨੇ ਸ਼ਾਹਕੋਟ ਹਲਕੇ ’ਚ ਨੌਕਰੀਆਂ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਲਾਡੀ ਘੇਰਿਆ

August 5, 2026
in ਖਬਰਾਂ, ਪੰਜਾਬ
ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

• ਅਮਨ ਅਰੋੜਾ ਨੇ ਸ਼ਾਹਕੋਟ ਹਲਕੇ ’ਚ ਨੌਕਰੀਆਂ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਲਾਡੀ ਘੇਰਿਆ

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 1,83,837 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਨ ਦੇ ਨਾਲ-ਨਾਲ ਪ੍ਰਾਈਵੇਟ ਖੇਤਰ ਵਿੱਚ 6,36,636 ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ।

ਅੱਜ ਸਦਨ ਵਿੱਚ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਗਏ ਮਤੇ ’ਤੇ ਚਰਚਾ ਨੂੰ ਸਮੇਟਦਿਆਂ ਸ੍ਰੀ ਅਮਨ ਅਰੋੜਾ ਨੇ ਸਦਨ ਨੂੰ ਦੱਸਿਆ ਕਿ ਇਸ ਵੱਡੇ ਨਿਵੇਸ਼ ਪ੍ਰਵਾਹ ਨੇ ਸਿੱਧੇ ਅਤੇ ਅਸਿੱਧੇ ਤੌਰ ’ਤੇ ਨਿੱਜੀ ਖੇਤਰ ਵਿੱਚ 6.36 ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਨੇ ਜਾਪਾਨ ਦੀ ਪ੍ਰਮੁੱਖ ਸਟੀਲ ਕੰਪਨੀ ਆਇਚੀ ਸਟੀਲ ਦੀ ਉਦਾਹਰਣ ਦਿੱਤੀ, ਜਿਸਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਸਹੂਲਤਾਂ ਅਤੇ ਕਾਰੋਬਾਰ ਨੂੰ ਸੌਖਾਲਾ ਬਣਾਉਣ ਵਾਲੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਯੋਜਨਾਬੱਧ ਨਿਵੇਸ਼ ਨੂੰ 500 ਕਰੋੜ ਰੁਪਏ ਤੋਂ ਵਧਾ ਕੇ 1100 ਕਰੋੜ ਰੁਪਏ ਕਰ ਦਿੱਤਾ ਹੈ।

ਕਾਂਗਰਸ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਉਸ ਦੇ ਸ਼ਾਹਕੋਟ ਵਿਧਾਨ ਸਭਾ ਹਲਕੇ ਵਿੱਚ ਕਿਸੇ ਵੀ ਵਿਅਕਤੀ ਨੂੰ ਸਰਕਾਰੀ ਨੌਕਰੀ ਨਾ ਮਿਲਣ ਦੇ ਦੋਸ਼ ਉੱਤੇ ਸ੍ਰੀ ਅਮਨ ਅਰੋੜਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਨੂੰ ਆਪਣੇ ਸ਼ਾਹਕੋਟ ਹਲਕੇ ਵਿੱਚ ਇਕੱਠ ਰੱਖਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ,‘‘ਮੈਂ ਆਵਾਂਗਾ ਅਤੇ ਅਸੀਂ ਲੋਕਾਂ ਤੋਂ ਪੁੱਛਾਂਗੇ, ਕੀ ਉਨ੍ਹਾਂ ਨੂੰ ਨੌਕਰੀਆਂ ਮਿਲੀਆਂ ਹਨ। ਜੇਕਰ ਮੈਂ ਗਲਤ ਹੋਇਆ, ਤਾਂ ਮੈਂ ਮੰਤਰੀ ਦੇ ਅਹੁਦੇ ਅਤੇ ਵਿਧਾਇਕ ਵਜੋਂ ਅਸਤੀਫਾ ਦੇ ਦਿਆਂਗਾ। ਜੇਕਰ ਮੈਂ ਸਹੀ ਹੋਇਆ ਤਾਂ ਲਾਡੀ ਨੂੰ ਅਸਤੀਫਾ ਦੇਣਾ ਪਵੇਗਾ।’’ ਕਾਂਗਰਸੀ ਵਿਧਾਇਕ ਲਾਡੀ ਨੇ ਇਹ ਚੁਣੌਤੀ ਨਹੀਂ ਕਬੂਲੀ ਅਤੇ ਚਰਚਾ ਛੱਡ ਕੇ ਬੈਠ ਗਿਆ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੀਆਂ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਿਰਫ਼ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਹਨ।

ਸ੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਲਈ ਸੂਬਾ ਸਰਕਾਰ ਦੇ ਰਿਕਾਰਡ ਯਤਨਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸੂਬੇ ਦੇ ਬਜਟ ਵਿੱਚ 75 ਸਾਲਾਂ ਵਿੱਚ ਪਹਿਲੀ ਵਾਰ ਹੁਨਰ ਵਿਕਾਸ ਮਿਸ਼ਨ ਲਈ 25 ਕਰੋੜ ਰੁਪਏ ਰੱਖੇ ਗਏ ਹਨ, ਜੋ ਕਿ ਪਿਛਲੇ ਸਾਲ 10 ਕਰੋੜ ਰੁਪਏ ਸਨ। ਉਨ੍ਹਾਂ ਦਾਅਵਾ ਕੀਤਾ ਕਿ 22 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਵਿੱਚ ਪਲੇਸਮੈਂਟ ਕੈਂਪਾਂ ਅਤੇ ਹੈਂਡਹੋਲਡਿੰਗ ਅਭਿਆਸਾਂ ਰਾਹੀਂ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੁਨਾਮ ਵਿੱਚ ਹਾਲ ਹੀ ਵਿੱਚ ਹੋਏ ਇੱਕ ਮੈਗਾ ਰੋਜ਼ਗਾਰ ਮੇਲੇ ਵਿੱਚ, 61 ਕੰਪਨੀਆਂ ਨੇ ਹਿੱਸਾ ਲਿਆ ਅਤੇ ਲਗਭਗ 700 ਨੌਜਵਾਨਾਂ ਨੂੰ ਮੌਕੇ ’ਤੇ ਹੀ ਨਿਯੁਕਤੀ ਪੱਤਰ ਜਾਰੀ ਕੀਤੇ।

ਰੁਜ਼ਗਾਰ ਉਤਪਤੀ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਲਾਗਤ ਨਾਲ ਸੰਗਰੂਰ ਜ਼ਿਲ੍ਹੇ ਵਿੱਚ ਵਿਸ਼ਵ ਪੱਧਰੀ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸਥਾਪਤ ਕੀਤਾ ਜਾ ਰਿਹਾ ਹੈ। ਇਹ ਵਿਸ਼ਵ ਪੱਧਰ ’ਤੇ ਆਪਣੀ ਕਿਸਮ ਦਾ ਪਲੇਠਾ ਅਦਾਰਾ ਹੈ, ਜਿੱਥੇ ਹਥਿਆਰਬੰਦ ਸੈਨਾਵਾਂ ਵਿੱਚ ਅਫਸਰ ਪੱਧਰ ਦੇ ਅਹੁਦਿਆਂ ਲਈ ਸਾਲਾਨਾ 500 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ।

ਕੇਂਦਰ ਸਰਕਾਰ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15-29 ਸਾਲ ਉਮਰ ਵਰਗ ਵਿੱਚ ਪੰਜਾਬ ਦੀ ਬੇਰੁਜ਼ਗਾਰੀ ਦਰ ਸਾਲ 2022 ਦੀ 19.1 ਪ੍ਰਤੀਸ਼ਤ ਤੋਂ ਘਟ ਕੇ 2025 ਵਿੱਚ 17 ਪ੍ਰਤੀਸ਼ਤ ਹੋ ਗਈ ਹੈ। ਮੰਤਰੀ ਨੇ ਪੀਰੀਅਡਿਕ ਲੇਬਰ ਫੋਰਸ ਸਰਵੇਖਣ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਹੁਣ ਪੰਜਾਬ ਬਿਹਤਰ ਰੁਜ਼ਗਾਰ ਮੈਟ੍ਰਿਕਸ ਵਾਲੇ ਸੂਬਿਆਂ ਵਿੱਚ ਸ਼ਾਮਲ ਹੈ।

ਆਲਮੀ ਪੱਧਰ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸਮੇਂ ਭਾਰਤ ਦੀ ਜੀਡੀਪੀ ਚੀਨ ਨਾਲੋਂ ਥੋੜ੍ਹੀ ਜ਼ਿਆਦਾ ਸੀ। ਉਨ੍ਹਾਂ ਕਿਹਾ,“ਚੀਨ ਨੇ ਆਪਣੇ ਹਰੇਕ ਵਿਅਕਤੀ ਨੂੰ ਕੰਮ ’ਤੇ ਲਗਾਇਆ ਅਤੇ ਦੁਨੀਆ ਦੀ ਸਭ ਵੱਡੀ ਫੈਕਟਰੀ ਬਣ ਕੇ ਉੱਭਰਿਆ। ਚੀਨ ਨੇੜ ਭਵਿੱਖ ਵਿੱਚ ਅਮਰੀਕਾ ਨੂੰ ਪਛਾੜ ਸਕਦਾ ਹੈ। ਸਾਡੇ ਕੋਲ ਉਹੀ ਸਮਰੱਥਾ ਹੈ, ਪਰ ਸਹੀ ਵਾਤਾਵਰਣ ਦੀ ਘਾਟ ਸੀ। ਪਰ ਹੁਣ ਅਸੀਂ ਇਸਨੂੰ ਠੀਕ ਕਰ ਰਹੇ ਹਾਂ।”

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਦੀ ਕੋਈ ਵੀ ਸਰਕਾਰ ਹਰੇਕ ਨਾਗਰਿਕ ਨੂੰ ਨੌਕਰੀ ਦੇਣ ਦੀ ਗਰੰਟੀ ਨਹੀਂ ਦੇ ਸਕਦੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਦਾ ਅਸਲ ਫਰਜ਼ ਉਦਯੋਗ ਅਤੇ ਰੁਜ਼ਗਾਰ ਲਈ ਅਨੁਕੂਲ ਤੇ ਸਾਜ਼ਗਾਰ ਮਾਹੌਲ ਤਿਆਰ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ, “ਅਸੀਂ ਇੱਥੇ ਸਿਰਫ਼ ਅੰਕੜੇ ਪੇਸ਼ ਕਰਨ ਲਈ ਨਹੀਂ ਹਾਂ। ਅਸੀਂ ਇੱਕ ਅਜਿਹਾ ਮਾਹੌਲ ਬਣਾ ਰਹੇ ਹਾਂ, ਜਿੱਥੇ ਹਰ ਨੌਜਵਾਨ ਆਪਣੇ ਪੈਰਾਂ ’ਤੇ ਖੜ੍ਹਾ ਹੋ ਸਕੇ।”

ਵਿਰੋਧੀ ਧਿਰ ਵੱਲੋਂ ਨੌਕਰੀਆਂ ਬਾਰੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ, ‘ਸਭ ਤੋਂ ਵਧੀਆ, ਸਸਤਾ ਅਤੇ ਟਿਕਾਊ ਵਾਈਟ ਪੇਪਰ ਲੋਕਾਂ ਤੋਂ ਸਿੱਧੇ ਤੌਰ ’ਤੇ ਪੁੱਛਣਾ ਹੈ। ਆਰਟੀਆਈ ਦਾਇਰ ਕਰੋ ਜਾਂ ਲੋਕਾਂ ਨਾਲ ਮੀਟਿੰਗ ਕਰੋ। ਲੋਕ ਆਪੇ ਦੱਸਣ ਦੇਣਗੇ ਕਿ ਉਨ੍ਹਾਂ ਨੂੰ ਨੌਕਰੀਆਂ ਮਿਲੀਆਂ ਹਨ ਜਾ ਨਹੀਂ।’’

ਸ੍ਰੀ ਅਮਨ ਅਰੋੜਾ ਨੇ ਪਿਛਲੀ ਕਾਂਗਰਸ ਸਰਕਾਰ ਦੇ ‘ਹਰ ਘਰ ਨੌਕਰੀ’ ਵਾਅਦੇ ’ਤੇ ਵਰ੍ਹਦਿਆਂ ਇਸਨੂੰ ਪੰਜਾਬ ਦੇ ਨੌਜਵਾਨਾਂ ਨਾਲ ‘ਸਭ ਤੋਂ ਵੱਡਾ ਧੋਖਾ’ ਦੱਸਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਆਪ’ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤ ਤੋਂ ਪਾਰਦਰਸ਼ੀ ਢੰਗ ਨਾਲ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੁਹਰਾਇਆ ਕਿ ਸਰਕਾਰ ਦਾ ਵਾਹਿਦ ਉਦੇਸ਼ ਪੰਜਾਬ ਨੂੰ ’ਕਾਰੋਬਾਰ ਕਰਨ ਵਿੱਚ ਆਸਾਨੀ’ ਲਈ ਇੱਕ ਮਾਡਲ ਸੂਬਾ ਬਣਾਉਣਾ ਅਤੇ ਸਨਮਾਨਜਨਕ, ਹੁਨਰ-ਅਧਾਰਤ ਰੁਜ਼ਗਾਰ ਪੈਦਾ ਕਰਨਾ ਹੈ।

Tags: BREAKING NEWSPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

by Jaspreet Kaur
August 6, 2026
0

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ ਇਸ ਖਾਸ ਮੁੱਦੇ 'ਤੇ ਹੋਈ ਚਰਚਾ ਨਵੀ ਦਿੱਲੀ,...

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

by Jaspreet Kaur
August 6, 2026
0

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ ਲੁਧਿਆਣਾ, 6 ਅਗਸਤ (ਵਿਸ਼ਵ ਵਾਰਤਾ): ਪੰਜਾਬ...

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

by Ankit
August 6, 2026
0

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ ਪੰਜਾਬ ਭਰ ਵਿੱਚ ‘ਸਾਂਝ ਰਾਹਤ ਕੇਂਦਰ’...

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

by Ankit
August 6, 2026
0

ਗੈਂਗਸਟਰਾਂ 'ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ — ਪੁਲਿਸ ਟੀਮਾਂ ਨੇ 215 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

by Jaspreet Kaur
August 6, 2026
0

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ ਇਸ ਖਾਸ ਮੁੱਦੇ 'ਤੇ ਹੋਈ ਚਰਚਾ ਨਵੀ ਦਿੱਲੀ,...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
1 month ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 