• Latest
  • Trending
Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

11 hours ago
ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

11 hours ago
ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

11 hours ago
ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

11 hours ago
ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

12 hours ago
ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

12 hours ago
ਭਾਈ ਜਸਵੰਤ ਸਿੰਘ ਖਾਲੜਾ ਨੂੰ ‘ ਫਖ਼ਰ-ਏ-ਕੌਮ’ ਅਵਾਰਡ ਦਿੱਤਾ ਜਾਵੇ :- ਦਵਿੰਦਰ ਸਿੰਘ ਸੋਢੀ 

ਭਾਈ ਜਸਵੰਤ ਸਿੰਘ ਖਾਲੜਾ ਨੂੰ ‘ ਫਖ਼ਰ-ਏ-ਕੌਮ’ ਅਵਾਰਡ ਦਿੱਤਾ ਜਾਵੇ :- ਦਵਿੰਦਰ ਸਿੰਘ ਸੋਢੀ 

12 hours ago
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

12 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

13 hours ago
Hindi News
English News
Thursday, August 6, 2026
No Result
View All Result
28 °c
Chandigarh
28 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | August | Date 06-08-2026 | Ang 796

August 6, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਪੰਜਾਬ, ਬ੍ਰੇਕਿੰਗ ਨਿਊਜ਼
Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | August | Date 06-08-2026 | Ang 796

ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥

ਅਰਥ: ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ।੧।ਰਹਾਉ।ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਹੇ ਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ।੧।ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ (ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ। ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ-ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ।੨।ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ। ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਥਿਰ ਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ। ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚ ਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ।੩।(ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤ ਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ। (ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰ ਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ।੪।੧।

बिलावलु महला ३ घरु १ ੴ सतिगुर प्रसादि ॥ ध्रिगु ध्रिगु खाइआ ध्रिगु ध्रिगु सोइआ ध्रिगु ध्रिगु कापड़ु अंगि चड़ाइआ ॥ ध्रिगु सरीरु कुट्मब सहित सिउ जितु हुणि खसमु न पाइआ ॥ पउड़ी छुड़की फिरि हाथि न आवै अहिला जनमु गवाइआ ॥१॥दूजा भाउ न देई लिव लागणि जिनि हरि के चरण विसारे ॥ जगजीवन दाता जन सेवक तेरे तिन के तै दूख निवारे ॥१॥ रहाउ॥तू दइआलु दइआपति दाता किआ एहि जंत विचारे ॥ मुकत बंध सभि तुझ ते होए ऐसा आखि वखाणे ॥ गुरमुखि होवै सो मुकतु कहीऐ मनमुख बंध विचारे ॥२॥सो जनु मुकतु जिसु एक लिव लागी सदा रहै हरि नाले ॥ तिन की गहण गति कही न जाई सचै आपि सवारे ॥ भरमि भुलाणे सि मनमुख कहीअहि ना उरवारि न पारे ॥३॥जिस नो नदरि करे सोई जनु पाए गुर का सबदु सम्हाले ॥ हरि जन माइआ माहि निसतारे ॥ नानक भागु होवै जिसु मसतकि कालहि मारि बिदारे ॥४॥१॥

अर्थ: हे भाई! अगर इस शरीर के द्वारा इस जनम में पति-प्रभु का मिलाप हासिल नहीं किया, तो यह शरीर धिक्कार-योग्य है, (नाक-कान-आँखों आदि सारे) परिवार समेत धिक्कार-योग्य है। (मनुष्य का सब कुछ) खाना धिक्कार-योग्य है, सोना (सुख-आराम) धिक्कार-योग्य है, शरीर पर कपड़ा पहनना धिक्कार-योग्य है। (हे भाई! यह मनुष्य का शरीर प्रभु के देश में पहुँचने के लिए सीढ़ी है) अगर यह सीढ़ी (हाथ से) निकल जाए तो दोबारा हाथ में नहीं आती। मनुष्य अपना बहुत ही कीमती जीवन गवा लेता है।1।हे भाई! माया का मोह, जिसने (जीवों को) परमात्मा के चरण (मन में बसाने) भुला दिए हैं, (परमात्मा के चरणों में) तवज्जो जोड़ने नहीं देता। हे प्रभू्! तू खुद ही जगत को आत्मिक जीवन देने वाला है। जो बँदे तेरे सेवक बनते हैं, उनके तूने (मोह से पैदा होने वाले सारे) दुख दूर कर दिए हैं।1। रहाउ।हे प्रभु! तू (खुद ही) दया का घर है, दया का मालिक है, तू स्वयं ही (अपने चरणों की प्रीत) देने वाला है (तेरे पैदा किए हुए) इन जीवों के वश में कुछ नहीं। तेरे ही हुक्म में ही कई जीव माया के मोह से आजाद हो जाते हैं, कई जीव मोह में बँधे रहते हैं; कोई विरला गुरमुख ही ये बात कह के समझाता है। जो मनुष्य गुरु के सन्मुख रहता है वह माया के मोह से आजाद कहा जाता है, पर अपने मन के पीछे चलने वाले बिचारे मोह में बँधे रहते हैं।2।जिस मनुष्य की तवज्जो एक प्रभु में जुड़ी रहती है वह मनुष्य मोह से आजाद हो जाता है, वह सदा प्रभु-चरणों में जुड़ा रहता है। ऐसे लोगों की गहरी आत्मिक अवस्था को बयान नहीं किया जा सकता। सदा स्थिर रहने वाले प्रभु ने खुद ही उनका जीवन सुंदर बना दिया होता है। पर, जो लोग माया की भटकना में पड़ कर जीवन-राह से टूटे रहते हैं, वे लोग मनमुख कहे जाते हैं (वे माया के मोह के समुंदर में डूबे रहते हैं) वे ना इस पार के लायक ना ही उस पार लांघने के काबिल।3।पर, जीव के भी क्या वश?) जिस मनुष्य पर प्रभु मेहर की निगाह करता है वही मनुष्य (गुरु का शब्द) प्राप्त करता है, वह मनुष्य गुरु के शब्द को अपने हृदय में संभाल के रखता है। (इसी तरह) प्रभु अपने सेवकों को माया में (रख के भी, मोह के समुंदर से) पार लंघा लेता है। हे नानक! जिस मनुष्य के माथे के भाग्य जाग उठते हैं, वह (अपने अंदर से) आत्मिक मौत को मार के खत्म कर देता है।4।1।

Bilaaval, Third Mehl, First House:One Universal Creator God. By The Grace Of The True Guru:Cursed, cursed is the food; cursed, cursed is the sleep; cursed, cursed are the clothes worn on the body.Cursed is the body, along with family and friends, when one does not find his Lord and Master in this life.He misses the step of the ladder, and this opportunity will not come into his hands again; his life is wasted, uselessly. 1The love of duality does not allow him to lovingly focus his attention on the Lord; he forgets the Feet of the Lord.O Life of the World, O Great Giver, you eradicate the sorrows of your humble servants. 1PauseYou are Merciful, O Great Giver of Mercy; what are these poor beings?All are liberated or placed into bondage by You; this is all one can say. One who becomes Gurmukh is said to be liberated, while the poor self-willed Manmukhs are in bondage. 2He alone is liberated who lovingly focuses his attention on the One Lord, always dwelling with the Lord.His depth and condition cannot be described. The True Lord Himself embellishes him.Those who wander around, deluded by doubt, are called Manmukhs; they are neither on this side, nor on the other side. 3|| That humble being, who is blessed by the Lord’s Glance of Grace obtains Him, and contemplates the Word of the Guru’s Shabad.In the midst of Maya, the Lord’s servant is emancipated.O Nanak! One who has such destiny inscribed upon his forehead, conquers and destroys death. 41||

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 5, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

by Navjot
August 5, 2026
0

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ 'ਤੇ ਕੀਤੀ ਚਰਚਾ  ਕੋਲੰਬੋ, 5 ਅਗਸਤ (ਵਿਸ਼ਵ...

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

by Navjot
August 5, 2026
0

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ    ਨਵੀਂ ਦਿੱਲੀ, 5 ਅਗਸਤ (ਵਿਸ਼ਵ ਵਾਰਤਾ) ਭਾਰਤੀ...

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

by Ankit
August 5, 2026
0

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ ਪੁਲਿਸ ਟੀਮਾਂ ਨੇ 213 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

by Ankit
August 6, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 06-08-2026 |...

Most Popular

National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

by Ranjit Singh
4 weeks ago
0

National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ 'ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ - ਅਸਫਲ ਰਹਿਣ 'ਤੇ ਲਾਇਸੈਂਸ ਹੋਵੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 